ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕਾਂ ਦੀ ਭੀੜ ਨੂੰ ਪੁਲੀਸ ਦੀ ਪੀਸੀਆਰ ਅਤੇ ਪੁਲਿਸ ਕਰਮੀਆਂ ਉੱਤੇ ਹਮਲਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨਾਟਕ ਦੇ ਮੈਸੂਰ ਵਿਖੇ ਮਾਸਕ ਦਾ ਚਲਾਨ ਕਰਨ ਕਾਰਨ ਨਾਰਾਜ਼ ਲੋਕਾਂ ਨੇ ਪੁਲਸ ਵਾਲਿਆਂ ਦੇ ਨਾਲ ਕੁੱਟਮਾਰ ਕੀਤੀ।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਅਕਾਲੀ ਫੌਜ ਨੇ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ,”ਕਰਨਾਟਕ ਦੇ ਮੈਸੂਰ ਵਿਚ ਲੋਕਾ ਦੇ ਸਬਰ ਦਾ ਟੁੱਟਿਆ ਬੰਨ, ਇਕ ਪਾਸੇ ਤਾਂ ਕੰਮ ਕਾਰ ਹੈ ਨਹੀਂ ਉਪਰੋਂ ਪੁਲਸ ਮਾਸਕ ਦਾ 1000 ਰੁਪਏ ਚਲਾਨ ਕੱਟ ਕੱਟ ਕੇ ਦੁਖੀ ਕਰ ਰਹੀ ਸੀ ਲੋਕਾ ਦੇ ਸਬਰ ਦਾ ਬੰਨ ਟੁੱਟ ਗਿਆ ਸਿੱਧੇ ਹੋ ਗਏ ਪ੍ਰਸ਼ਾਸਨ ਨਾਲ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਕਾਲ ਸਹਾਇ ਟੀਵੀ ਵੱਲੋਂ ਅਪਲੋਡ ਕੀਤੀ ਗਈ ਵੀਡੀਓ ਨੂੰ ਹੁਣ ਤਕ 2300 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਕੋਰੋਨੋਵਾਇਰਸ ਦੀ ਦੂਜੀ ਲਹਿਰ ਤੋਂ ਬਾਅਦ ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਆਪਣਾ ਰਿਕਾਰਡ ਤੋੜ ਰਹੇ ਹਨ। ਪਹਿਲੀ ਵਾਰ ਦੇਸ਼ ਵਿਚ 24 ਘੰਟਿਆਂ ਦੇ ਅੰਦਰ ਰਿਕਾਰਡ 1.80 ਲੱਖ ਤੋਂ ਵੱਧ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਭਾਰਤ ਨਹੀਂ ਸਗੋਂ ਕਰੋਨਾ ਦੇ ਮਾਮਲੇ ਪੂਰੀ ਦੁਨੀਆ ਵਿਚ ਵਧ ਰਹੇ ਹਨ ਯੂਰਪ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਇਕ ਕਰੋੜ ਤੋਂ ਪਾਰ ਹੋ ਗਈ ਹੈ। ਭਾਰਤ ਵਿਚ ਕੋਰੋਨਾਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ ਨਿਯਮ ਲਾਗੂ ਕਰ ਰਹੀ ਹੈ ਜਿਸ ਕਾਰਨ ਕਈ ਥਾਵਾਂ ਤੇ ਇਨ੍ਹਾਂ ਨਿਯਮਾਂ ਦਾ ਵਿਰੋਧ ਵੀ ਦੇਖਣ ਨੂੰ ਮਿਲਿਆ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕਾਂ ਦੀ ਭੀੜ ਨੂੰ ਪੁਲੀਸ ਦੀ ਪੀਸੀਆਰ ਅਤੇ ਪੁਲਿਸ ਕਰਮੀਆਂ ਉੱਤੇ ਹਮਲਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨਾਟਕ ਦੇ ਮੈਸੂਰ ਵਿਖੇ ਮਾਸਕ ਦਾ ਚਲਾਨ ਕਰਨ ਕਾਰਨ ਨਾਰਾਜ਼ ਲੋਕਾਂ ਨੇ ਪੁਲਿਸ ਵਾਲਿਆਂ ਦੇ ਨਾਲ ਕੁੱਟਮਾਰ ਕੀਤੀ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ Invid ਟੂਲ ਦੀ ਮਦਦ ਨਾਲ ਵੀਡੀਓ ਦੇ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਦਾ ਕੁਝ ਹਿੱਸਾ Sahil online tv news ਨਾਮਕ ਅਧਿਕਾਰਿਕ ਯੂ ਟਿਊਬ ਚੈਨਲ ਤੇ ਮਿਲੀ ਜਿਸ ਨੂੰ ਮਾਰਚ 23,2021 ਨੂੰ ਅਪਲੋਡ ਕੀਤਾ ਗਿਆ ਸੀ।

ਵੀਡੀਓ ਦੇ ਨਾਲ ਦਿੱਤੇ ਗਏ ਡਿਸਕ੍ਰਿਪਸ਼ਨ ਦੇ ਮੁਤਾਬਕ ਕਰਨਾਟਕ ਦੇ ਮੈਸੂਰ ਵਿੱਚ ਲੋਕਾਂ ਦੀ ਭੀਡ਼ ਨੇ ਟ੍ਰੈਫਿਕ ਪੁਲਸ ਵਾਲਿਆਂ ਦੇ ਨਾਲ ਕੁੱਟਮਾਰ ਕੀਤੀ। ਡਿਸਕ੍ਰਿਪਸ਼ਨ ਦੇ ਮੁਤਾਬਕ ਚੈਕਿੰਗ ਦੌਰਾਨ ਇਕ ਬਾਈਕ ਸਵਾਰ ਨੇ ਜਲਦਬਾਜ਼ੀ ਵਿਚ ਗੱਡੀ ਮੋੜ ਲਏ ਜਿਸ ਕਾਰਨ ਇਕ ਟਰੱਕ ਨੇ ਉਸ ਨੂੰ ਰੌਂਦ ਦਿੱਤਾ ਅਤੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਗੁਸਾਏ ਲੋਕਾਂ ਨੇ ਪੁਲਿਸ ਵਾਲਿਆਂ ਨੇ ਦੇ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਪੀਸੀਆਰ ਵੈਨ ਉਤੇ ਹਮਲਾ ਵੀ ਕੀਤਾ।
ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਹੋਰ ਜਾਣਕਾਰੀ ਜੁਟਾਉਣ ਦੀ ਕੋਸ਼ਿਸ਼ ਕੀਤੀ। ਸਰਚ ਦੌਰਾਨ ਸਾਨੂੰ ਇੱਕ ਮੀਡੀਆ ਏਜੰਸੀ Starofmysore ਦੀ ਖਬਰ ਮਿਲੀ।

ਇਸ ਆਰਟੀਕਲ ਦੇ ਮੁਤਾਬਕ ਵੀ ਚੈਕਿੰਗ ਦੇ ਦੌਰਾਨ ਇਕ ਬਾਈਕ ਸਵਾਰ ਤੇ ਗੱਡੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਉਸ ਦੀ ਟੱਕਰ ਇਕ ਟਿੱਪਰ ਦੇ ਨਾਲ ਹੋ ਗਈ ਅਤੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਤੋਂ ਗੁਸਾਈ ਭੀੜ ਨੇ ਪੁਲਿਸ ਕਰਮੀਆਂ ਦੇ ਉੱਤੇ ਹਮਲਾ ਕਰ ਦਿੱਤਾ।
ਅਸੀਂ ਵਾਇਰਲ ਵੀਡੀਓ ਨੂੰ ਲੈ ਕੇ ਟਵਿੱਟਰ ਅਡਵਾਂਸ ਸਰਚ ਦੀ ਮੱਦਦ ਨਾਲ ਵਾਇਰਲ ਵੀਡੀਓ ਦੇ ਬਾਰੇ ਵਿਚ ਸਰਚ ਕੀਤੀ। ਸਰਚ ਦੇ ਦੌਰਾਨ ਸਾਨੂੰ ਪੱਤਰਕਾਰ Revathi Rajeevan ਦਾ ਇੱਕ ਟਵੀਟ ਮਿਲਿਆ। Revathi Rajeevan ਦੁਆਰਾ ਕੀਤੇ ਗਏ ਟਵੀਟ ਵਿਚ ਸਾਨੂੰ ਪੁਲਿਸ ਅਧਿਕਾਰੀ ਦਾ ਬਿਆਨ ਵੀ ਮਿਲਿਆ।
ਸਰਚ ਦੇ ਦੌਰਾਨ ਮੀਡੀਆ ਏਜੰਸੀ The News Minute ਨੇ ਵੀ ਇਸ ਘਟਨਾ ਨੂੰ ਲੈ ਕੇ ਆਰਟੀਕਲ ਪ੍ਰਕਾਸ਼ਿਤ ਕੀਤਾ। The News Minute ਦੁਆਰਾ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਵਾਇਰਲ ਹੋ ਰਹੀ ਵੀਡੀਓ ਦੇ ਕੁਝ ਹਿੱਸਿਆਂ ਨੂੰ ਦੇਖਿਆ ਜਾ ਸਕਦਾ ਹੈ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://twitter.com/RevathiRajeevan/status/1374049414889623553
https://www.youtube.com/watch?v=4eMwByE92xU
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044