Claim
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ 5ਜੀ ਸਪੈਕਟਰਮ ਦੀ ਨਿਲਾਮੀ ਵਿੱਚ ਭਾਰਤ ਸਰਕਾਰ ਨੂੰ 2 ਲੱਖ 80 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।

Fact
ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੇ ਦਾਅਵੇ ਤੇ ਕਮੈਂਟ ਸੈਕਸ਼ਨ ਤੇ ਇਕ ਯੂਜ਼ਰ ਦਾ ਕੁਮੈਂਟ ਪੜ੍ਹਿਆ।
ਯੂਜ਼ਰ ਨੇ ਟਾਈਮਜ਼ ਆਫ ਇੰਡੀਆ ਅਖ਼ਬਾਰ ਦੀ ਕਟਿੰਗ ਨੂੰ ਟਵੀਟ ਕਰਦੇ ਹੋਏ ਲਿਖਿਆ ਕਿ ਵਾਇਰਲ ਹੋ ਰਹੀ ਹੈ ਅਖ਼ਬਾਰ ਦੀ ਕਟਿੰਗ ਗ਼ਲਤ ਹੈ। ਹੁਣ ਅਸੀਂ ਇਨ੍ਹਾਂ ਦੋਨਾਂ ਅਖ਼ਬਾਰ ਦੀ ਕਟਿੰਗ ਦੀ ਤੁਲਨਾ ਕੀਤੀ ਜਿਸ ਤੋਂ ਸਾਫ਼ ਸਮਝ ਆ ਰਿਹਾ ਹੈ ਕਿ ਅਖਬਾਰ ਦੀ ਹੈਡਿੰਗ ਅਤੇ ਕੁਝ ਲਾਈਨਾਂ ਨੂੰ ਐਡਿਟ ਕੀਤਾ ਗਿਆ ਹੈ।

ਅਸਲ ਖ਼ਬਰ ਟਾਈਮਜ਼ ਆਫ਼ ਇੰਡੀਆ ਦੀ ਵੈੱਬਸਾਈਟ ਤੇ ਵੀ 2 ਅਗਸਤ 2022 ਨੂੰ ਪ੍ਰਕਾਸ਼ਿਤ ਹੋਈ ਹੈ। ਇਸ ਵਿਚ ਵਾਇਰਲ ਦਾਅਵੇ ਤੋਂ ਉਲਟ 5ਜੀ ਸਪੈਕਟਰਮ ਦੀ ਨਿਲਾਮੀ ਵਿੱਚ ਸਰਕਾਰੀ ਖ਼ਜ਼ਾਨੇ ਵਿੱਚ 1.5 ਲੱਖ ਕਰੋੜ ਰੁਪਏ ਦੀ ਆਮਦਨੀ ਦੀ ਗੱਲ ਲਿਖੀ ਗਈ ਹੈ। ਇਸ ਖ਼ਬਰ ਵਿੱਚ ਬਾਈਲਾਈਨ ਪੰਕਜ ਡੋਵਾਲ ਦੀ ਹੈ। ਹੁਣ ਅਸੀਂ ਪੱਤਰਕਾਰ ਪੰਕਜ ਡੋਵਾਲ ਦੇ ਟਵਿਟਰ ਅਕਾਊਂਟ ਨੂੰ ਸਰਚ ਕੀਤਾ ਜਿੱਥੇ ਉਨ੍ਹਾਂ ਨੇ ਟਵਿੱਟਰ ਹੈਂਡਲ ਤੇ 2 ਅਗਸਤ 2022 ਨੂੰ ਕਿਤੇ ਆਪਣੇ ਟਵੀਟ ਵਿੱਚ ਅਖ਼ਬਾਰ ਦੀ ਕਟਿੰਗ ਨੂੰ ਸ਼ੇਅਰ ਕੀਤਾ ਹੈ ਜਿਸ ਨੂੰ ਐਡਿਟ ਕਰ ਗ਼ਲਤ ਜਾਣਕਾਰੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਟਾਈਮਜ਼ ਆਫ਼ ਇੰਡੀਆ ਦੇ ਅਖ਼ਬਾਰ ਦੀ ਕਟਿੰਗ ਨੂੰ ਐਡਿਟ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
Result: Altered Photo/Video
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ