ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਦੀ ਹੈ ਜਿਥੇ ਉਨ੍ਹਾਂ ਤੇ ਰੈਲੀ ਦੌਰਾਨ ਹਮਲਾ ਕੀਤਾ ਗਿਆ। ਵਾਇਰਲ ਹੋ ਰਹੀ ਵੀਡੀਓ ਵਿੱਚ ਕੁਝ ਲੋਕਾਂ ਨੂੰ ਇੱਕ ਬੱਸ ਉੱਤੇ ਹਮਲਾ ਅਤੇ ਭੰਨਤੋੜ ਕਰਦੇ ਹੋਏ ਦੇਖਿਆ ਜਾ ਸਕਦਾ ਹੈ।
ਸੋਸ਼ਲ ਮੀਡੀਆ ਤੇ ਫੇਸਬੁੱਕ ਯੂਜ਼ਰ ਨਵਜੋਤ ਮਹਿਤਾ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ,’ਪਰਾਲੀਦਲ ਆਲੇ ਕਹਿੰਦੇ ਇਸ ਵਾਰ ਸਾਡੀ ਵਾਰੀ ਆ। ਲੋਕ ਕੀ ਕਹਿੰਦੇ ਆ ਇਹ ਆਪੇ ਸੁਣਲੋ। ਹੈਡ ਫੋਨ ਲਾ ਕੇ ਦੇਖਿਓ ਵੀਡੀਓ।’

ਅਸੀਂ ਪਾਇਆ ਕਿ ਵੀਡੀਓ ਜੂਨ ਵਿੱਚ ਵੀ ਵਾਇਰਲ ਹੋ ਚੁੱਕੀ ਹੈ। ਫੇਸਬੁੱਕ ਯੂਜ਼ਰ ਰਾਕੇਸ਼ ਪੰਡਿਤ ਦੁਆਰਾ ਜੂਨ ਮਹੀਨੇ ਵਿੱਚ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ 5600 ਤੋਂ ਵੱਧ ਲੋਕ ਅੱਗੇ ਸ਼ੇਅਰ ਕਰ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਵਿਧਾਨਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਦੌਰਾਨ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਸਭ ਤੋਂ ਪਹਿਲਾਂ ਬਹੁਤ ਧਿਆਨ ਨਾਲ ਦੇਖਿਆ। ਅਸੀਂ ਪਾਇਆ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਦੇ ਵਿੱਚ ਕਿਸੇ ਨੇ ਵੀ ਮਾਸਕ ਨਹੀਂ ਪਹਿਨਿਆ ਹੋਇਆ ਸੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ‘ਫੇਸਬੁੱਕ ਅਡਵਾਂਸ ਸਰਚ’ ਟੂਲ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇਕ ਫੇਸਬੁੱਕ ਪੇਜ ‘ਖਪੀ ਜਨਤਾ’ ਦੁਆਰਾ 22 ਸਤੰਬਰ,2018 ਨੂੰ ਅਪਲੋਡ ਮਿਲੀ।
ਸਰਚ ਦੇ ਦੌਰਾਨ ਇਕ ਹੋਰ ਫੇਸਬੁੱਕ ਯੂਜ਼ਰ ਨਰਪਿੰਦਰ ਕੌਰ ਦੁਆਰਾ ਇਸ ਵੀਡੀਓ ਨੂੰ ਸਿਤੰਬਰ 30,2018 ਨੂੰ ਇਕ ਗਰੁੱਪ ਵਿਚ ਸ਼ੇਅਰ ਕੀਤਾ ਗਿਆ ਸੀ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਵੀਡੀਓ ਹਾਲ ਦੀ ਨਹੀਂ ਸਗੋਂ ਤਿੰਨ ਸਾਲ ਪੁਰਾਣੀ ਹੈ।
Akali Dal ਨਾਲ ਸੰਬੰਧਿਤ ਪੁਰਾਣੀ ਵੀਡੀਓ ਵਾਇਰਲ
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਇਸ ਵੀਡੀਓ ਨੂੰ ਕਈ ਹੋਰਨਾਂ ਫੇਸਬੁੱਕ ਯੂਜ਼ਰ ਦੁਆਰਾ ਸਾਲ 2018 ਵਿੱਚ ਸ਼ੇਅਰ ਕੀਤਾ ਗਿਆ ਸੀ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਵੀਡੀਓ ਦੀ ਤਾਰੀਖ ਅਤੇ ਘਟਨਾ ਦੀ ਅਧਿਕਾਰਿਕ ਪੁਸ਼ਟੀ ਨਹੀਂ ਕਰ ਪਾਏ ਹਾਂ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਤਿੰਨ ਸਾਲ ਪੁਰਾਣੀ ਹੈ ਜਿਸ ਨੂੰ ਸੋਸ਼ਲ ਮੀਡੀਆ ਤੇ ਮੁੜ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.facebook.com/khappijnta/videos/388562218553520/
https://www.facebook.com/narpinder.kaur1313/videos/2172207119668600/
https://www.facebook.com/Punjab999999/videos/289293731796873/
https://www.facebook.com/bagga.nurpur/videos/1878117085603375/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044