Claim
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਅੰਮ੍ਰਿਤਸਰ ਦੀ ਹੈ, ਜਿੱਥੇ ਵਕੀਲਾਂ ਅਤੇ ਸਥਾਨਕ ਲੋਕਾਂ ਨੇ ਅੰਬੇਡਕਰ ਦੀ ਮੂਰਤੀ ਤੋੜਨ ਵਾਲੇ ਵਿਅਕਤੀ ਦੀ ਕੁੱਟਮਾਰ ਕੀਤੀ।

Fact
26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਸਾਹਮਣੇ ਆਈ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਮੋਗਾ ਦਾ ਰਹਿਣ ਵਾਲਾ ਅਕਾਸ਼ਦੀਪ ਸਿੰਘ ਬੁੱਤ ‘ਤੇ ਚੜ੍ਹ ਕੇ ਹਥੌੜੇ ਨਾਲ ਅੰਬੇਡਕਰ ਦੇ ਬੁੱਤ ਨੂੰ ਤੋੜਦਾ ਦਿਖਾਈ ਦੇ ਰਿਹਾ ਹੈ। ਦੋਸ਼ੀ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਸੀ ਪਰ ਹੁਣ ਇਸ ਸਬੰਧ ‘ਚ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਅੰਮ੍ਰਿਤਸਰ ਦੀ ਹੈ ਜਿੱਥੇ ਵਕੀਲਾਂ ਅਤੇ ਸਥਾਨਕ ਲੋਕਾਂ ਨੇ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਵਾਲੇ ਵਿਅਕਤੀ ਦੀ ਕੁੱਟਮਾਰ ਕੀਤੀ।
ਦਾਅਵੇ ਦੀ ਪੜਤਾਲ ਕਰਦਿਆਂ ਅਸੀਂ ਵਾਇਰਲ ਕਲਿੱਪ ਦੇ ਕੀ ਫਰੇਮਾਂ ਨੂੰ ਰਿਵਰਸ ਇਮੇਜ ਸਰਚ ਦੇ ਜਰੀਏ ਖੋਜਿਆ। ਸਾਨੂੰ IBC ਨਿਊਜ਼ ਦੁਆਰਾ 19 ਜਨਵਰੀ, 2025 ਨੂੰ ਸਾਂਝੀ ਕੀਤੀ ਗਈ ਰਿਪੋਰਟ ਵਿੱਚ ਵਾਇਰਲ ਕਲਿੱਪ ਦੇ ਨਾਲ ਮਿਲਦੇ ਜੁਲਦੇ ਵਿਜ਼ੂਅਲ ਮਿਲੇ। ਇਹ ਵੀਡੀਓ 26 ਜਨਵਰੀ ਨੂੰ ਅੰਮ੍ਰਿਤਸਰ ‘ਚ ਵਾਪਰੀ ਘਟਨਾ ਤੋਂ ਪਹਿਲਾਂ ਇੰਟਰਨੈਟ ‘ਤੇ ਮੌਜੂਦ ਹੈ, ਜਿਸ ਤੋਂ ਸਪੱਸ਼ਟ ਹੈ ਕਿ ਵਾਇਰਲ ਹੋ ਰਹੀ ਕਲਿੱਪ ਦਾ ਅੰਮ੍ਰਿਤਸਰ ‘ਚ ਵਾਪਰੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਆਈਬੀਸੀ ਨਿਊਜ਼ ਦੁਆਰਾ ਸਾਂਝੀ ਕੀਤੀ ਗਈ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਹ ਰਾਏਪੁਰ ਅਦਾਲਤ ਵਿੱਚ ਇੱਕ ਕੈਦੀ ‘ਤੇ ਹਮਲੇ ਦੇ ਮਾਮਲੇ ਨਾਲ ਸਬੰਧਤ ਵੀਡੀਓ ਹੈ।

ਹੁਣ ਅਸੀਂ ਸੰਬੰਧਿਤ ਕੀਵਰਡਸ ਲਈ ਗੂਗਲ ਦੀ ਖੋਜ ਕੀਤੀ। ਇਸ ਦੌਰਾਨ ਸਾਨੂੰ ਇਸ ਮਾਮਲੇ ਨਾਲ ਜੁੜੀਆਂ ਕਈ ਮੀਡੀਆ ਰਿਪੋਰਟਾਂ ਮਿਲੀਆਂ। ਅਮਰ ਉਜਾਲਾ ਦੁਆਰਾ 19 ਜਨਵਰੀ ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਹ ਮਾਮਲਾ ਛੱਤੀਸਗੜ੍ਹ ਦੀ ਰਾਏਪੁਰ ਅਦਾਲਤ ਦਾ ਹੈ, ਜਿੱਥੇ ਵਕੀਲਾਂ ਨੇ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ। ਇਸ ਨੌਜਵਾਨ ‘ਤੇ ਵਕੀਲ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਸੀ। 17 ਜਨਵਰੀ 2025 ਨੂੰ ਜਦੋਂ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਰਹੀ ਸੀ ਤਾਂ ਵਕੀਲਾਂ ਨੇ ਪੁਲਿਸ ਹਿਰਾਸਤ ਵਿੱਚ ਕੈਦੀ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਵਕੀਲਾਂ ਖਿਲਾਫ ਐੱਫ.ਆਈ.ਆਰ. ਦਰਜ਼ ਕੀਤੀ ਗਈ ਸੀ।

ਜਾਂਚ ਤੋਂ ਸਪਸ਼ਟ ਹੈ ਕਿ ਰਾਏਪੁਰ ਕੋਰਟ ਕੰਪਲੈਕਸ ‘ਚ ਵਕੀਲ ‘ਤੇ ਹਮਲਾ ਕਰਨ ਵਾਲੇ ਦੋਸ਼ੀ ਦੀ ਕੁੱਟਮਾਰ ਦੀ ਵੀਡੀਓ ਨੂੰ ਅੰਮ੍ਰਿਤਸਰ ‘ਚ ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜਨ ਵਾਲੇ ਵਿਅਕਤੀ ਦੀ ਕੁੱਟਮਾਰ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Sources
Video shared by IBC24 on 19th January 2025.
Report published by Amar Ujala on 19th January 2025.
Report published by Dainik Bhaskar on 19th January 2025.
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।