ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਅਤੇ ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਬਿਆਨ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਭ ਦੇ ਲਈ ਸਤਿਕਾਰਯੋਗ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਦੇ ਵਿੱਚ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦਾ ਬਿਆਨ ਵੀ ਲੱਗਿਆ ਹੋਇਆ ਹੈ।
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਨਾਲ ਸੰੰਬੰਧਤ ਫੇਸਬੁੱਕ ਪੇਜ ਤੇ ਗਰੁੱਪ ਇਸ ਕਲਿਪਿੰਗ ਨੂੰ ਸ਼ੇਅਰ ਕਰ ਰਹੇ ਹਨ।
ਯੂਥ ਅਕਾਲੀ ਦਲ ਦੇ ਲੀਡਰ ਕੁਲਵੰਤ ਸਿੰਘ ਚੀਮਾ ਨੇ ਇਸ ਕਲਿਪਿੰਗ ਸ਼ੇਅਰ ਕਰਦਿਆਂ ਲਿਖਿਆ,’ਆਹ ਭਗਵੰਤ ਮਾਨ ਕੀ ਕਹਿ ਰਿਹਾ ਸਰਸੇ ਵਾਲੇ ਸਾਧ ਦੇ ਹੱਕ ਵਿੱਚ। ਮੈਨੂੰ ਲੱਗਦਾ ਆਮ ਆਦਮੀ ਪਾਰਟੀ ਵਾਲੇ ਲੁਕਵੀਂ ਸਪੋਰਟ ਕਰਦੇ ਹਨ ਸੌਦਾ ਸਾਧ ਦੀ।’
ਇਸਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification
ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਵੱਖੋ ਵੱਖਰੇ ਹਲਕਿਆਂ ਦੇ ਨਾਲ ਨਾਲ ਵੱਖ ਵੱਖ ਪਾਰਟੀਆਂ ਸੋਸ਼ਲ ਮੀਡੀਆ ਤੇ ਵੀ ਆਪਣੀਆਂ ਨੀਤੀਆਂ ਅਤੇ ਕੰਮਾਂ ਨੂੰ ਲੋਕਾਂ ਤਕ ਪਹੁੰਚਾ ਰਹੀਆਂ ਹਨ। ਇਸ ਸਭ ਦੇ ਵਿੱਚ ਪਾਰਟੀਆਂ ਦੁਆਰਾ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਵੀ ਸ਼ੇਅਰ ਕੀਤੀਆਂ ਜਾਰੀ ਹਨ।
ਪਿਛਲੇ ਹਫ਼ਤੇ ਸਪੈਸ਼ਲ ਸੀਬੀਆਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਹੋਰਨਾਂ ਸਾਥੀਆਂ ਨੂੰ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਗੁਰਮੀਤ ਰਾਮ ਰਹੀਮ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਡੇਰਾ ਮੁਖੀ ਨੂੰ ਸਜ਼ਾ ਐਲਾਨਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਬਿਆਨ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਭ ਦੇ ਲਈ ਸਤਿਕਾਰਯੋਗ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਪਿਤ ਦੀ ਜਾਂਚ ਦੇ ਲਈ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਖੰਗਾਲਿਆ ਪਰ ਸਾਨੂੰ ਆਪਣੀ ਸਰਚ ਦੌਰਾਨ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ। ਗੌਰਤਲਬ ਹੈ ਕਿ ਜੇਕਰ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਹੁੰਦਾ ਤਾਂ ਮੀਡੀਆ ਸੰਸਥਾਨਾਂ ਦੁਆਰਾ ਇਸ ਨੂੰ ਲੈ ਕੇ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਹੁੰਦੀ।
ਹੁਣ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਗੌਰ ਨਾਲ ਦੇਖਿਆ। ਅਸੀਂ ਪਾਇਆ ਕਿ ਅਖ਼ਬਾਰ ਦੀ ਕਲਿਪਿੰਗ ਵਿੱਚ ਕਾਫੀ ਗਲਤੀਆਂ ਹਨ ਜੋ ਆਮ ਤੌਰ ਤੇ ਨਹੀਂ ਹੁੰਦੀਆਂ। ਇਸ ਦੇ ਨਾਲ ਹੀ ਮੋਬਾਈਲ ਕਲਿਪਿੰਗ ਦੇ ਵਿਚ ਕਿਸੀ ਅਖ਼ਬਾਰ ਦਾ ਨਾਮ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਦੀ ਪੁਸ਼ਟੀ ਦੇ ਲਈ ਆਮ ਆਦਮੀ ਪਾਰਟੀ ਦੇ ਮੀਡੀਆ ਕੋਆਰਡੀਨੇਟਰ ਸਿਮਰਨ ਸਿੰਘ ਨਾਲ ਗੱਲਬਾਤ ਕੀਤੀ ਸਿਮਰਨ ਸਿੰਘ ਨੇ ਸਾਨੂੰ ਦੱਸਿਆ ਕਿ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਫ਼ਰਜ਼ੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਦੁਆਰਾ ਇਸ ਤਰ੍ਹਾਂ ਦੀ ਕੋਈ ਸਟੇਟਮੈਂਟ ਨਹੀਂ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਅਸੀਂ ਸੋਸ਼ਲ ਮੀਡੀਆ ਤੇ ਅਖ਼ਬਾਰ ਦੀ ਕਲਿਪਿੰਗ ਨੂੰ ਪੋਸਟ ਕਰਨ ਵਾਲੇ ਯੂਥ ਅਕਾਲੀ ਦਲ ਦੇ ਲੀਡਰ ਨਾਲ ਵੀ ਸੰਪਰਕ ਕੀਤਾ। ਹਾਲਾਂਕਿ ਉਨ੍ਹਾਂ ਨੇ ਸਾਡੀ ਮੈਸੇਜ ਦਾ ਕੋਈ ਜਵਾਬ ਨਹੀਂ ਦਿੱਤਾ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪਿੰਗ ਫ਼ਰਜ਼ੀ ਹੈ। ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਅਤੇ ਵਿਧਾਇਕਾਂ ਦੁਆਰਾ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
Result: Fabricated News
Sources
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ