ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਵੀਡੀਓ ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੀਤੇ ਦਿਨੀਂ ਲੋਕ ਸਭਾ ਤੋਂ ਅਸਤੀਫ਼ਾ ਦਿੱਤਾ ਅਤੇ ਉਹ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਇਸ ਸਭ ਦੇ ਵਿੱਚ ਭਗਵੰਤ ਮਾਨ ਦੀਆਂ ਕਈ ਵੀਡੀਓ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਭਗਵੰਤ ਮਾਨ ਨੂੰ ਸਕੂਟਰ ਤੇ ਬੈਠਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਜਿੱਤ ਤੋਂ ਬਾਅਦ ਸਕੂਟਰ ਤੇ ਚੜ੍ਹ ਜਸ਼ਨ ਮਨਾਇਆ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਮੀਡੀਆ ਸੰਸਥਾਨ ‘ਸਕਰੋਲ ਪੰਜਾਬ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਭਗਵੰਤ ਮਾਨ ਦੇ ਧਰਤੀ ਤੇ ਨਹੀਂ ਲੱਗ ਰਹੇ ਪੈਰ ਵੇਖੋ ਸਕੂਟਰ ਤੇ ਚਡ਼੍ਹ ਕਿਵੇਂ ਮਨਾਇਆ ਜਿੱਤ ਦਾ ਜਸ਼ਨ।’ ਇਸ ਵੀਡੀਓ ਨੂੰ ਚਾਰ ਲੱਖ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।

Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋਈ ਵੀਡੀਓ ਨੂੰ ਗੌਰ ਨਾਲ ਦੇਖਿਆ ਅਤੇ ਸੁਣਿਆ।
ਵੀਡੀਓ ‘ਚ ਇਕ ਵਿਅਕਤੀ ਕਹਿੰਦਾ ਹੈ ਇਹ ਫਿਰਦਾ ਸਾਡਾ ਐਮਪੀ। ਕੇਵਿਨ ਢਿੱਲੋਂ ਨੂੰ ਖੂੰਜੇ ਲਾ ਕੇ ਆ ਫਿਰ ਤਾਂ ਸਾਡਾ ਐਮਪੀ। ਅਸੀਂ ਕੁਝ ਕੇਵਲ ਸੱਸ ਦੀ ਮਦਦ ਨਾਲ ਵੀਡਿਓ ਦੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਅਸੀਂ ਪਾਇਆ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਉਮੀਦਵਾਰ ਦੇ ਵਜੋਂ ਚੋਣ ਲੜੀ ਸੀ। ਹਾਲਾਂਕਿ, ਉਹ ਭਗਵੰਤ ਮਾਨ ਤੋਂ ਤਕਰੀਬਨ 1 ਲੱਖ ਵੋਟਾਂ ਦੇ ਮਾਰਜਨ ਤੋਂ ਹਾਰ ਗਏ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਵੀਡਿਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਫੇਸਬੁੱਕ ਯੂਜ਼ਰ ‘ਕਿੰਦਾ ਘਨੌਰ’ ਦੁਆਰਾ 18 ਅਕਤੂਬਰ 2019 ਨੂੰ ਅਪਲੋਡ ਮਿਲੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡਿਓ ਇੱਕ ਹੋਰ ਫੇਸਬੁੱਕ ਪੇਜ ‘ਭਗਵੰਤ ਮਾਨ ਫੈਨ ਕਲੱਬ’ ਦੁਆਰਾ ਵੀ 18 ਅਕਤੂਬਰ 2019 ਨੂੰ ਅਪਲੋਡ ਮਿਲੀ। ਇਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋਈ ਵੀਡਿਓ ਪੁਰਾਣੀ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
Result: False Context
Our Sources
Media report by News 18
Facebook Post by Kinda Ghanaur
Facebook post by Bhagwant Mann Fan Club
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ