Tuesday, April 22, 2025
ਪੰਜਾਬੀ

Fact Check

ਮਲੋਟ ਵਿੱਚ ਕਿਸਾਨਾਂ ਨੇ ਬੀਜੇਪੀ ਵਿਧਾਇਕ ਦੇ ਕੱਪੜੇ ਪਾੜ ਦਿੱਤੇ?

Written By Shaminder Singh
Feb 27, 2024
banner_image

Claim


ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਇੱਕ ਵਿਅਕਤੀ ਦਾ ਵਿਰੋਧ ਕਰਦਿਆਂ ਅਤੇ ਵਿਰੋਧ ਦੌਰਾਨ ਉਸਦੇ ਕੱਪੜੇ ਪਾੜਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਦੇ ਮਲੋਟ ਵਿੱਚ ਬੀਜੇਪੀ ਵਿਧਾਇਕ ਦਾ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ ਅਤੇ ਉਸਦੇ ਕੱਪੜੇ ਪਾੜ ਦਿੱਤੇ ਗਏ।

ਫੇਸਬੁੱਕ ਯੂਜ਼ਰ ‘ਬੱਬੂ ਰੋਮਾਣਾ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਮਲੋਟ ਸਹਿਰ ਵਿੱਚ ਬੀਜੇਪੀ ਦੇ।ਵਿਧਾਇਕਾ ਦਾ ਕਿਸਾਨਾ ਵੱਲੋ ਵਿਰੋਧ ਕੀਤਾ ਗਿਆ ਅਤੇ ਕੱਪੜੇ ਪਾੜ ਦਿੱਤੇ ਗਏ।’

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਜਾਨ ਗੁਆਉਣ ਵਾਲੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ ਨਾ ਕੀਤੇ ਜਾਣ ਕਾਰਨ ਅਜੇ ਤੱਕ ਵੀ ਲਾਸ਼ ਦਾ ਪੋਸਟਮਾਰਟਮ ਤੇ ਸਸਕਾਰ ਨਹੀਂ ਕੀਤਾ ਜਾ ਸਕਿਆ ਹੈ। ਏਬੀਪੀ ਨਿਊਜ਼ ਦੇ ਮੁਤਾਬਕ ਕਿਸਾਨ ਜਥੇਬੰਦੀਆਂ ਤੇ ਪਰਿਵਾਰ ਸ਼ੁਭਕਰਨ ਦੇ ਕਾਤਲਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਉਪਰ ਅੜ੍ਹੇ ਹੋਏ ਹਨ, ਉਥੇ ਹੀ ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਪੁਲਿਸ ਵਿਚਾਲੇ ਵੀ ਪੇਚ ਫਸੇ ਹੋਏ ਹਨ। ਬੀਤੇ ਦਿਨੀਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨੇ ਵਿਸ਼ਵ ਵਪਾਰ ਸੰਗਠਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਰਪੋਰੇਟ ਘਰਾਣੇ ਦੇ ਵਪਾਰੀਆਂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ।

ਇਸ ਵਿਚਕਾਰ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਇੱਕ ਵਿਅਕਤੀ ਦਾ ਵਿਰੋਧ ਕਰਦਿਆਂ ਅਤੇ ਵਿਰੋਧ ਦੌਰਾਨ ਉਸਦੇ ਕੱਪੜੇ ਪਾੜਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਦੇ ਮਲੋਟ ਵਿੱਚ ਬੀਜੇਪੀ ਦੇ ਵਿਧਾਇਕ ਦਾ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ ਅਤੇ ਉਸਦੇ ਕੱਪੜੇ ਪਾੜ ਦਿੱਤੇ ਗਏ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਫੇਸਬੁੱਕ ਤੇ ਸਰਚ ਕੀਤਾ। ਆਪਣੀ ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਸਾਲ 2021 ਵਿੱਚ ਫੇਸਬੁੱਕ ਪੇਜ ‘Malout Daily News’ ਦੁਆਰਾ ਅਪਲੋਡ ਮਿਲੀ।

ਪੜਤਾਲ ਨੂੰ ਅੱਗੇ ਵਧਾਉਂਦੇ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੌਰਾਨ ਸਾਨੂੰ ਗਲੋਬਲ ਨਿਊਜ਼ ਦੁਆਰਾ 27 ਮਾਰਚ 2021 ਨੂੰ ਪ੍ਰਕਾਸ਼ਿਤ ਰਿਪੋਰਟ ਮਿਲੀ। ਰਿਪੋਰਟ ਦੇ ਮੁਤਾਬਕ ਖੇਤੀ ਕਾਨੂੰਨ ਦੇ ਖਿਲਾਫ ਨਿੱਤਰੇ ਕਿਸਾਨਾਂ ਦੇ ਸੰਗਰਸ਼ ਦੌਰਾਨ ਹਲਕਾ ਮਲੋਟ ਵਿੱਚ ਕਿਸਾਨਾਂ ਅਤੇ ਬੀਜੇਪੀ ਦੇ ਲੀਡਰਾਂ ਵਿਚਾਲੇ ਤਣਾਅ ਦਾ ਮਾਹੌਲ ਦੇਖਣ ਨੂੰ ਮਿਲਿਆ।

ਮਲੋਟ ਵਿੱਚ ਕਿਸਾਨਾਂ ਨੇ ਬੀਜੇਪੀ ਵਿਧਾਇਕ ਦੇ ਕੱਪੜੇ ਪਾੜ ਦਿੱਤੇ?

ਮਲੋਟ ਵਿੱਚ ਬੀਜੇਪੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ, ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਕਾਂਗਰਸ ਸਰਕਾਰ ਖਿਲਾਫ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਸਨ। ਵਿਧਾਇਕ ਅਰੁਣ ਨਾਰੰਗ ਦੀ ਆਮਦ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਕਿਸਾਨ ਵੀ ਪ੍ਰੈੱਸ ਕਾਨਫਰੰਸ ਵਾਲੀ ਥਾਂ ‘ਤੇ ਪਹੁੰਚ ਗਏ ਅਤੇ ਵਿਧਾਇਕ ਅਰੁਣ ਨਾਰੰਗ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਕਿਸਾਨਾਂ ਨੇ ਬੀਜੇਪੀ ਦਫਤਰ ਅੱਗੇ ਧਰਨਾ ਲਗਾ ਕੇ ਕੇਂਦਰ ਸਰਕਾਰ ਅਤੇ ਬੀਜੇਪੀ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਬੀਜੇਪੀ ਵਰਕਰਾਂ ਵੱਲੋਂ ਵੀ ਨਾਅਰੇ ਲਗਾਏ ਗਏ ਜਿਸ ਦੌਰਾਨ ਕਿਸਾਨਾਂ ਅਤੇ ਬੀਜੇਪੀ ਵਰਕਰਾਂ ਵਿਚਾਲੇ ਹਲਕੀ ਧੱਕਾ-ਮੁੱਕੀ ਦੇਖਣ ਨੂੰ ਮਿਲੀ। ਇਸ ਦੌਰਾਨ ਕਿਸਾਨਾਂ ਨੇ ਬੀਜੇਪੀ ਦੇ ਵਿਧਾਇਕ ਅਰੁਣ ਨਾਰੰਗ ਦੇ ਚਿਹਰੇ ਤੇ ਕਾਲਖ਼ ਪੋਚ ਦਿੱਤੀ ਅਤੇ ਧੱਕਾਮੁੱਕੀ ਵਿੱਚ ਵਿਧਾਇਕ ਦੇ ਕੱਪੜੇ ਵੀ ਫਾੜ ਦਿੱਤੇ।

ਆਪਣੀ ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਨਿਊਜ਼ 18 ਪੰਜਾਬ ਦੁਆਰਾ ਵੀ ਮਾਰਚ 27, 2021 ਨੂੰ ਅਪਲੋਡ ਮਿਲੀ। ਪੰਜਾਬ ਪੁਲੀਸ ਨੇ ਇਸ ਮਾਮਲੇ ’ਚ ਸੱਤ ਕਿਸਾਨ ਆਗੂਆਂ ਸਮੇਤ 250-300 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 307, 353, 186, 188, 332, 342, 506, 148, ਅਤੇ 149 ਤਹਿਤ ਕੇਸ ਦਰਜ ਕੀਤਾ ਸੀ।

ਸਰਚ ਦੇ ਦੌਰਾਨ ਸਾਨੂੰ ਇੰਡਿਯਨ ਐਕਸਪ੍ਰੈਸ ਦੀ ਰਿਪੋਰਟ ਮਿਲੀ ਜਿਸ ਮੁਤਾਬਕ ਸਾਬਕਾ ਬੀਜੇਪੀ ਵਿਧਾਇਕ ਅਰੁਣ ਨਾਰੰਗ ਨੇ ਬੀਜੇਪੀ ਛੱਡ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਹੈ।

Conclusion


ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2021 ਦੀ ਹੈ ਜਦੋਂ ਮਲੋਟ ਵਿਖੇ ਬੀਜੇਪੀ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਦੇ ਕਿਸਾਨਾਂ ਨੇ ਚਿਹਰੇ ਤੇ ਕਾਲਖ਼ ਪੋਚ ਦਿੱਤੀ ਅਤੇ ਧੱਕਾਮੁੱਕੀ ਵਿੱਚ ਵਿਧਾਇਕ ਦੇ ਕੱਪੜੇ ਵੀ ਫਾੜ ਦਿੱਤੇ।

Result: Missing Context

Our Sources

Report By News 18 Punjab, Dated March 27, 2021
Report By Global Punjab, Dated March 27, 2021


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

image
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in​. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।
Newchecker footer logo
Newchecker footer logo
Newchecker footer logo
Newchecker footer logo
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

17,862

Fact checks done

FOLLOW US
imageimageimageimageimageimageimage
cookie

ਸਾਡੀ ਵੈਬਸਾਈਟ ਕੁਕੀਜ਼ ਵਰਤਦੀ ਹੈ

ਅਸੀਂ ਕੁਕੀਜ਼ ਅਤੇ ਸਮਾਨ ਤਕਨੀਕੀ ਦੀ ਮਦਦ ਨਾਲ ਸਮੱਗਰੀ ਨੂੰ ਵਿਅਕਤਿਗਤ ਬਣਾਉਣ ਵਿੱਚ ਸਹਾਇਤਾ ਕਰਦੇ ਹਾਂ, ਵਿਗਿਆਪਨਾਂ ਨੂੰ ਅਨੁਕੂਲਿਤ ਕਰਨ ਅਤੇ ਮਾਪਣ ਵਿੱਚ ਮਦਦ ਕਰਦੇ ਹਾਂ, ਅਤੇ ਬੇਹਤਰ ਅਨੁਭਵ ਪ੍ਰਦਾਨ ਕਰਨ ਲਈ। 'ਠੀਕ ਹੈ' ਤੇ ਕਲਿੱਕ ਕਰਨ ਜਾਂ ਕੁਕੀ ਪਸੰਦੀ ਵਿੱਚ ਇੱਕ ਵਿਕਲਪ ਚਾਲੂ ਕਰਨ ਨਾਲ, ਤੁਸੀਂ ਇਸ ਨਾਲ ਸਹਿਮਤ ਹੁੰਦੇ ਹੋ, ਸਾਡੀ ਕੁਕੀ ਨੀਤੀ ਵਿੱਚ ਵਿਸਤਾਰ ਨਾਲ ਵ੍ਯਾਖਿਆ ਕੀਤੇ ਗਏ ਪ੍ਰਣਾਲੀ ਵਿੱਚ।