ਵਟਸਐਪ ‘ਤੇ ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ Canada ਵਿੱਚ ਸਿੱਖ ਆਗੂ ਪ੍ਰਭਮੀਤ ਸਿੰਘ ਸਰਕਾਰੀਆ ਨੂੰ ਕਨਾਡਾ ਦਾ ਖਜ਼ਾਨਾ ਮੰਤਰੀ ਚੁਣਿਆ ਗਿਆ ਹੈ। ਤਸਵੀਰ ਵਿੱਚ ਪ੍ਰਭਮੀਤ ਸਿੰਘ ਸਰਕਾਰੀਆ ਨੂੰ ਦੇਖਿਆ ਜਾ ਸਕਦਾ ਹੈ।

ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਨਾਲ ਸਰਚ ਕਰਨ ਤੇ ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਜੂਨ ਤੋਂ ਇਹ ਪੋਸਟ ਵਾਇਰਲ ਹੋ ਰਹੀ ਹੈ। ਫੇਸਬੁੱਕ ਯੂਜ਼ਰ ਰੰਗੀ ਖਾਨ ਨੇ ਅਗਸਤ ਵਿੱਚ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ , ‘ਕਨੇਡਾ ਵਿਖੇ ਸਿੱਖ ਭਰਾਂ ਨੂੰ ਖਜਾਨਾ ਮੰਤਰੀ ਬਣਾਉਣ ਤੇ ਬਹੁਤ ਬਹੁਤ ਮੁਬਾਰਕਾਂ ਜੀ । ਅਸੀਂ ਕਨੇਡਾ ਦੀ ਸਰਕਾਰ ਦਾ ਦਿਲੋਂ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਜੀ।’

ਫੇਸਬੁੱਕ ਪੇਜ ਅੱਗ ਬਾਣੀ ਨੇ ਜੂਨ ਵਿੱਚ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ, Prabmeet Singh Sarkaria ਨੂੰ Ontario, Canada ਦੇ ਖਜ਼ਾਨਾ ਮੰਤਰੀ ਵਜੋਂ ਚੁਣਿਆ ਗਿਆ। ਹਰ ਸਿੱਖ ਮਾਣ ਮਹਿਸੂਸ ਕਰ ਰਿਹਾ ਹੈ। ਜੇ ਤੁਸੀਂ ਵਾਹਿਗੁਰੂ ਨੂੰ ਮੰਨਦੇ ਹੋ ਅਤੇ ਉਸ ‘ਤੇ ਵਿਸ਼ਵਾਸ ਕਰਦੇ ਹੋ, ਤੁਹਾਨੂੰ ਜ਼ਰੂਰ ਸਫਲਤਾ ਮਿਲੇਗੀ।
ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਗੂਗਲ ਸਰਚ ਜਰੀਏ ਕਨਾਡਾ ਦੇ ਖਜ਼ਾਨਾ ਮੰਤਰੀ ਬਾਰੇ ਸਰਚ ਕੀਤੀ। ਕਨਾਡਾ ਸਰਕਾਰ ਦੇ ਪ੍ਰਧਾਨ ਮੰਤਰੀ ਦੀ ਅਧਿਕਾਰਿਕ ਵੈੱਬਸਾਈਟ pm.gc.ca ਦੇ ਮੁਤਾਬਕ Chrystia Freeland ਦੇਸ਼ ਦੀ ਖਜ਼ਾਨਾ ਮੰਤਰੀ ਹਨ ਅਤੇ ਕ੍ਰਿਸਟਿਆ ਦੇਸ਼ ਦੀ ਡਿਪਟੀ ਪ੍ਰਧਾਨ ਮੰਤਰੀ ਵੀ ਹਨ। Chrystia Freeland ਬਾਰੇ ਜਾਣਕਾਰੀ ਨੂੰ ਤੁਸੀਂ ਇਥੇ ਕਲਿਕ ਕਰ ਪੜ੍ਹ ਸਕਦੇ ਹੋ।

ਸਰਚ ਨੂੰ ਜਾਰੀ ਰੱਖਦੇ ਹੋਏ ਅਸੀਂ ਪ੍ਰਭਮੀਤ ਸਿੰਘ ਸਰਕਾਰੀਆ ਬਾਰੇ ਲੱਭਣਾ ਸ਼ੁਰੂ ਕੀਤਾ। ਸਾਨੂੰ ਅਜਿਹੀਆਂ ਕਈ ਖਬਰਾਂ ਮਿਲੀਆਂ ਜਿਨ੍ਹਾਂ ਵਿਚ ਦੱਸਿਆ ਗਿਆ ਕਿ ਪ੍ਰਭਮੀਤ ਸਿੰਘ ਨੂੰ ਕਨਾਡਾ, ਉਨਟਾਰੀਓ ਦੇ ਟ੍ਰੇਜ਼ਰੀ ਬੋਰਡ ਦਾ ਪ੍ਰਧਾਨ 18 ਜੂਨ ਨੂੰ ਚੁਣਿਆ ਗਿਆ ਸੀ। ਇਸ ਨੂੰ ਲੈ ਕੇ on-sitemag.com ਦੀ ਖਬਰ ਨੂੰ ਇਥੇ ਕਲਿਕ ਕਰ ਪੜ੍ਹ ਸਕਦੇ ਹੋ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

NDTV ਦੁਆਰਾ 19 ਜੂਨ, 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਕਿ ਪ੍ਰਭਮੀਤ ਸਿੰਘ ਸਰਕਾਰੀਆ ਨੂੰ ਕਨਾਡਾ, ਉਨਟਾਰੀਓ ਦੇ ਟ੍ਰੇਜ਼ਰੀ ਬੋਰਡ ਦਾ ਪ੍ਰਧਾਨ ਬਣਾਇਆ ਗਿਆ ਹੈ। NDTV ਦੁਆਰਾ ਪ੍ਰਕਾਸ਼ਿਤ ਖਬਰ ਨੂੰ ਇਥੇ ਕਲਿਕ ਕਰ ਪੜ੍ਹ ਸਕਦੇ ਹੋ।

ਸਰਚ ਦੇ ਦੌਰਾਨ ਅਸੀਂ ਪ੍ਰਭਮੀਤ ਸਿੰਘ ਸਰਕਾਰੀਆ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਸਰਚ ਕੀਤਾ। ਪ੍ਰਭਮੀਤ ਦੇ ਸੋਸ਼ਲ ਮੀਡਿਆ ਅਕਾਊਂਟ ਵਿਚ ਦਿੱਤੀ ਜਾਣਕਾਰੀ ਅਨੁਸਾਰ ਉਹ ਕਨਾਡਾ, ਉਨਟਾਰੀਓ ਦੇ ਟ੍ਰੇਜ਼ਰੀ ਬੋਰਡ ਦੇ ਪ੍ਰਧਾਨ ਹਨਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਪ੍ਰਭਮੀਤ ਸਿੰਘ ਸਰਕਾਰੀਆ ਕਨਾਡਾ ਦੇ ਖਜ਼ਾਨਾ ਮੰਤਰੀ ਨਹੀਂ ਹਨ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਜਾਣਕਾਰੀ ਗਲਤ ਹੈ। ਪ੍ਰਭਮੀਤ ਸਿੰਘ ਸਰਕਾਰੀਆ ਕਨਾਡਾ ਦੇ ਖਜ਼ਾਨਾ ਮੰਤਰੀ ਨਹੀਂ ਹਨ।
Our Sources
Canada CA: https://pm.gc.ca/en/cabinet/honourable-chrystia-freeland
Prabmeet Singh Sarkaria: https://www.instagram.com/prabsarkaria/?hl=en
Result: Misleading
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044