ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿਚ ਇੱਕ ਵਿਅਕਤੀ ਨੂੰ ਕੀਰਤਨ ਕਰਦੇ ਰਾਗੀਆਂ ਉੱਤੇ ਨੋਟ ਉਡਾਉਂਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਪੰਜਾਬੀ ਮੀਡੀਆ ਅਦਾਰਾ Daily Post Punjabi ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਕੀਰਤਨ ਕਰਦੇ ਰਾਗੀਆਂ ‘ਤੇ ਸੁੱਟੇ ਨੋਟਾਂ ਦੇ ਥੱਬੇ ! ਕੀ ਕਹੋਗੇ ਤੁਸੀਂ ਇਸ ‘ਤੇ ? ਵੀਡੀਓ ਹੋਈ ਵਾਇਰਲ’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖ਼ੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪ੍ਰਧਾਨਗੀ ਲਈ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫ਼੍ਰੇਮ ਕੱਢਕੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੌਰਾਨ ਸਾਨੂੰ ਵਾਇਰਲ ਹੋਈ ਵੀਡਿਉ ਸਾਲ 2017 ਦੇ ਵਿੱਚ YouTube ਅਕਾਊਂਟ Gurleen kaur Patiala ਦੁਆਰਾ ਅਪਲੋਡ ਮਿਲੀ। ਗੁਰਲੀਨ ਕੌਰ ਪਟਿਆਲਾ ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ,’ਇਹ ਕੇਹੜਾ ਨਵਾਂ ਰਿਵਾਜ ਚਲ ਪਿਆ ਕੀਰਤਨ ਕਰਦੇ ਵਕਤ ਰਾਗੀ ਸਿੰਘਾਂ ਤੋਂ ਨੋਟ ਲੁਟਾਏ ਜਾ ਰਹੇ ਨੇ’

ਇਸ ਦੇ ਨਾਲ ਹੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਚ ਇਕ ਹੋਰ ਮੀਡੀਆ ਅਦਾਰੇ ‘Canadian Punjabi Post’ ਦੁਆਰਾ 1 ਅਗਸਤ 2017 ਨੂੰ ਅਪਲੋਡ ਮਿਲੀ।
ਹਾਲਾਂਕਿ ਅਸੀਂ ਆਪਣੀ ਸਰਚ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਅਸਲ ਤਾਰੀਖ ਦੇ ਬਾਰੇ ਵਿਚ ਅਧਿਕਾਰਿਕ ਪੁਸ਼ਟੀ ਨਹੀਂ ਕਰ ਸਕੇ ਹਾਂ ਪਰ ਇਹ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ।
ਇਸ ਦੇ ਨਾਲ ਹੀ ਅਸੀਂ ਵਾਇਰਲ ਵੀਡੀਓ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਨੂੰ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੰਜ ਸਾਲ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਮੁੜ ਤੋਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Missing Context
Our Sources
Facebook post uploaded by Canadian Punjabi post on August 1, 2017
YouTube video uploaded by Gurleen Kaur Patiala on August 1, 2017
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ