Claim
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੀਤਾ ਦੇਖਿਆ ਗਿਆ।
ਫੇਸਬੁੱਕ ਪੇਜ ‘5ਆਬ ਟੀਵੀ ਯੂਐਸਏ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਵਿੱਚ ਚੀਤੇ ਦਾ Kehar ਦੇਖਣ ਨੂੰ ਮਿਲਿਆ ਪਿੰਡ ਦੇ ਲੋਕਾਂ ‘ਚ Dehshat, ਮੌਕੇ ਦੀ ਵੀਡੀਓ ਆਈ ਸਾਹਮਣੇ’
Fact
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ ਅਤੇ ਵੀਡੀਓ ਦੇ ਕੀ ਫਰੇਮ ਕੱਢ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
ਯੂ ਟਿਊਬ ਅਕਾਊਂਟ “ਅਜਮੇਰ ਰਾਇਡਰ” ਨੇ ਸਾਲ 2023 ਵਿੱਚ ਇਸ ਵੀਡੀਓ ਨੂੰ ਅਪਲੋਡ ਕਰਦਿਆਂ ਵੀਡੀਓ ਨੂੰ ਅਜਮੇਰ ਦਾ ਦੱਸਿਆ।
ਇਕ ਹੋਰ ਯੂ ਟਿਉਬ ਅਕਾਊਂਟ ਦੁਆਰਾ ਵੀ ਇਹ ਵੀਡੀਓ ਸਾਲ 2023 ਵਿੱਚ ਅਪਲੋਡ ਕੀਤੀ ਗਈ ਸੀ ਜਿਸ ਤੋਂ ਇਹ ਸਪੱਸ਼ਟ ਹੈ ਕਿ ਇਹ ਵੀਡੀਓ ਹਾਲੀਆ ਨਹੀਂ ਹੈ।
ਹਾਲਾਂਕਿ, ਅਸੀਂ ਇਹ ਸਪਸ਼ਟ ਨਹੀਂ ਕਰ ਸਕੇ ਹਾਂ ਕਿ ਇਹ ਵੀਡੀਓ ਕਿਥੋਂ ਦਾ ਹੈ ਪਰ ਇਹ ਸਪਸ਼ਟ ਹੈ ਕਿ ਇਹ ਵੀਡੀਓ ਪੁਰਾਣਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ।
Result- Missing Context
Our Sources
YouTube Video uploaded by Ajmer Rider, Dated April 3, 2023
Video report of NVR Vlogs, Dated February 7, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।