Claim
ਸੋਸ਼ਲ ਮੀਡੀਆ ‘ਤੇ ਸਾਬਕਾ ਕੈਬਿਨਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਦੀ ਡੇਰਾ ਸੌਦਾ ਸਾਧ ਦੇ ਨਾਲ ਇੱਕ ਤਸਵੀਰ ਵਾਇਰਲ ਕਰਦਿਆਂ ਹਰਸਿਮਰਤ ਕੌਰ ਬਾਦਲ ਤੇ ਤੰਜ ਕੱਸਿਆ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ “Karan Sharma” ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ,”ਚੇਤੇ ਰੱਖਿਓ,ਸ਼ੇਅਰ ਕਰਿਓ”

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਮਿਲੀ। ਇਹ ਤਸਵੀਰ 27 ਫਰਵਰੀ 2007 ਦੀ ਹੈ ਅਤੇ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਡੇਰਾ ਸੱਚਾ ਸੌਦਾ ਸਾਧ ਦਾ ਮੁਖੀ ਗੁਰਮੀਤ ਰਾਮ ਰਹੀਮ ਨਹੀਂ ਸਗੋਂ ਸੁਖਬੀਰ ਸਿੰਘ ਬਾਦਲ ਖੜੇ ਸਨ। ਇਹ ਤਸਵੀਰ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪਾਰਟੀ ਦੀ ਮੁੜ ਸੱਤਾ ਵਿਚ ਐਂਟਰੀ ਮਗਰੋਂ ਖਿੱਚੀ ਗਈ ਸੀ।

The Hindu ਦੀ ਗੈਲਰੀ ਵਿਚ ਇਹ ਤਸਵੀਰ ਵੇਖੀ ਜਾ ਸਕਦੀ ਹੈ।
ਵਾਇਰਲ ਤਸਵੀਰ ਸਾਨੂੰ ਇੱਕ ਹੋਰ ਵੈਬਸਾਈਟ Starsunfolded ਤੇ ਵੀ ਅਪਲੋਡ ਮਿਲੀ। ਇਸ ਤਸਵੀਰ ਦੇ ਵਿਚ ਵੀ ਹਰਸਿਮਰਤ ਕੌਰ ਬਾਦਲ ਨਾਲ ਸੁਖਬੀਰ ਸਿੰਘ ਬਾਦਲ ਨੂੰ ਖੜ੍ਹੇ ਦੇਖਿਆ ਜਾ ਸਕਦਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੁਖਬੀਰ ਸਿੰਘ ਬਾਦਲ ਖੜ੍ਹੇ ਹਨ।
Result: Altered Media
Our Sources
Image uploaded by The Hindu
Image uploaded by the Starsunfolded
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।