Claim
ਹਰਸਿਮਰਤ ਬਾਦਲ ਨੇ ਕਿਹਾ ਕਿ ਸੰਤ ਰਾਮ ਰਹੀਮ ਦੀ ਸੰਗਤ ਕਰਨ ਨਾਲ ਰੂਹ ਨੂੰ ਸ਼ਾਂਤੀ ਮਿਲਦੀ ਹੈ ਅਤੇ ਉਹ ਜਲਦ ਹੀ ਦਰਸ਼ਨ ਕਰਨ ਲਈ ਜਾਣਗੇ
Fact
ਵਾਇਰਲ ਪੋਸਟ ਫਰਜ਼ੀ ਹੈ। ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਜਿਹਾ ਕੋਈ ਵੀ ਬਿਆਨ ਨਹੀਂ ਦਿੱਤਾ ਹੈ।
ਸੋਸ਼ਲ ਮੀਡੀਆ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਜੁੜੀ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੋਸਟ ਵਿਚ ਆਗੂ ਦਾ ਬਿਆਨ ਸਾਂਝਾ ਕੀਤਾ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਉਹ ਡੇਰਾ ਸੱਚਾ ਸਾਧ ਗੁਰਮੀਤ ਰਾਮ ਰਹੀਮ ਨੂੰ ਮਿਲਣ ਜਾਣਗੇ। ਦੱਸ ਦਈਏ ਇਸ ਬਿਆਨ ਨੂੰ ਮੀਡਿਆ ਅਦਾਰਾ ‘The Summer News’ ਦੇ ਹਵਾਲੇ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ Kulwant Singh Chahal ਨੇ ਵਾਇਰਲ ਗ੍ਰਾਫਿਕ ਨੂੰ ਸਾਂਝਾ ਕਰਦਿਆਂ ਲਿਖਿਆ,”ਸੰਤ ਰਾਮ ਰਹੀਮ ਜੀ ਨੇ ਕਲਯੁੱਗ ਦੇ ਅਵਤਾਰ ਉਹਨਾਂ ਦੀ ਸੰਗਤ ਕਰਨ ਨਾਲ ਮਿਲਦੀ ਹੈ ਰੂਹ ਨੂੰ ਸ਼ਾਂਤੀ। ਸੰਤ ਰਾਮ ਰਹੀਮ ਜੀ ਦੀ ਸੰਗਤ ਕਰਨ ਨਾਲ ਮਿਲਦੀ ਰੂਹ ਨੂੰ ਸ਼ਾਂਤੀ ! ਜਲਦੀ ਜਾਂਵਾਂਗੀ ਦਰਸ਼ਨ ਕਰਨ : ਹਰਸਿਮਰਤ ਬਾਦਲ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਇਸ ਦਾਅਵੇ ਨੂੰ ਲੈ ਕੇ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਗੌਰਤਲਬ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਡੇਰਾ ਸੱਚਾ ਸੌਦਾ ਸਾਧ ਨੂੰ ਲੈ ਕੇ ਕੋਈ ਅਜਿਹਾ ਬਿਆਨ ਦਿੱਤਾ ਹੁੰਦਾ ਤਾਂ ਹੁਣ ਤਕ ਉਸਨੇ ਸੁਰਖੀ ਦਾ ਰੂਪ ਧਾਰ ਲੈਣਾ ਸੀ ਪਰ ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਸਰਚ ਦੌਰਾਨ ਕਈ ਅਜਿਹੀਆਂ ਖਬਰਾਂ ਮਿਲੀਆਂ ਜਿਨ੍ਹਾਂ ਵਿੱਚ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਗੁੱਸਾ ਜ਼ਾਹਰ ਕੀਤਾ ਗਿਆ ਸੀ।
ਸਰਚ ਦੌਰਾਨ ਅਸੀਂ ਹਰਸਿਮਰਤ ਕੌਰ ਬਾਦਲ ਦੇ ਸੋਸ਼ਲ ਮੀਡਿਆ ਅਕਾਊਂਟਸ ਨੂੰ ਖੰਗਾਲਿਆ ਪਰ ਸਾਨੂੰ ਉਥੇ ਵੀ ਵਾਇਰਲ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਪੋਸਟ ਨਹੀਂ ਮਿਲੀ।
ਅਸੀਂ ‘The Summer News’ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਅਸੀਂ ਪਾਇਆ ਕਿ 25 ਜਨਵਰੀ 2023 ਦੇ ਗ੍ਰਾਫਿਕ ਨੂੰ ਐਡਿਟ ਕਰ ਇਹ ਫਰਜ਼ੀ ਗ੍ਰਾਫਿਕ ਬਣਾਇਆ ਗਿਆ ਸੀ। ਅਸਲ ਗ੍ਰਾਫਿਕ ਅਤੇ ਵਾਇਰਲ ਗ੍ਰਾਫਿਕ ਦੇ ਸਕ੍ਰੀਨਸ਼ੋਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਪੋਸਟ ਐਡੀਟਡ ਹੈ। ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
Result: Altered Image
Our Sources
Image uploaded by The Summer News on January 25, 2023
Self Analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।