ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਹੱਥ ‘ਚ ਭਾਰਤ ਦੀ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indira Gandhi) ਦੀ ਤਸਵੀਰ ਫੜੀ ਹੋਈ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਤੰਜ ਕੱਸੇ ਜਾ ਰਹੇ ਹਨ।
ਫੇਸਬੁੱਕ ਯੂਜ਼ਰ ਗੁਰਪ੍ਰੀਤ ਸਿੰਘ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, “ਤਸਵੀਰ ਬਹੁਤ ਕੁੱਝ ਕਹਿੰਦੀ ਆ ਜੇ ਸਮਝੋ ਤੇ”

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਪਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਯੂਜ਼ਰ ਅਤੇ ਫੇਸਬੁੱਕ ਪੇਜ਼ ਇਸ ਤਸਵੀਰ ਨੂੰ ਸ਼ੇਅਰ ਕਰ ਰਹੇ ਹਨ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਕੁਝ ਕੀ ਵਰਡ ਦੇ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਆਪਣੀ ਸਰਚ ਦੇ ਦੌਰਾਨ ਵਾਇਰਲ ਹੋ ਰਹੀ ਤਸਵੀਰ ਨਾਲ ਮੇਲ ਖਾਂਦੀ ਵੀਡੀਓ ਮੁੱਖ ਮੰਤਰੀ ਦਫਤਰ, ਪੰਜਾਬ ਦੇ ਫੇਸਬੁੱਕ ਹੈਂਡਲ ਤੇ। CMO Punjab ਦੁਆਰਾ ਅਪਲੋਡ ਕੀਤੀ ਗਈ ਵੀਡੀਓ ਦੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਹੱਥ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਨਹੀਂ ਸਗੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਫੜੀ ਹੋਈ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਪੋਸਟ ਦੇ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਕਿਸਾਨਾਂ ਦੀ ਹੋਈ ਹੱਤਿਆ ਦੀ ਘਟਨਾ ਖਿਲਾਫ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਆਪਣੇ ਹੱਥ ‘ਚ ਫੜ੍ਹਿਆ ਸੀ। ਵੀਡੀਓ ਦੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਲਹਿਰਾਉਂਦੇ ਦੇਖਿਆ ਜਾ ਸਕਦਾ ਹੈ। ਮੁੱਖ ਮੰਤਰੀ ਦਫਤਰ, ਪੰਜਾਬ ਨੇ ਆਪਣੇ ਅਧਿਕਾਰਿਕ ਟਵਿੱਟਰ ਅਕਾਊਂਟ ਤੇ ਇਸ ਵੀਡੀਓ ਨੂੰ ਅਪਲੋਡ ਕੀਤਾ।
ਤੁਸੀਂ ਨੀਚੇ ਦਿੱਤੀ ਗਈ ਤਸਵੀਰ ਦੇ ਵਿੱਚ ਵਾਇਰਲ ਤਸਵੀਰ ਅਤੇ ਅਸਲ ਤਸਵੀਰ ਵਿਚਾਲੇ ਅੰਤਰ ਨੂੰ ਦੇਖ ਸਕਦੇ ਹੋ।

ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਕਈ ਫਰਜ਼ੀ ਖਬਰਾਂ ਵਾਇਰਲ ਹੋ ਚੁੱਕੀਆਂ ਹਨ ਜਿਸ ਨੂੰ ਲੈ ਕੇ Newschecker ਦੁਆਰਾ ਕੀਤੇ ਗਏ ਫੈਕਟ ਚੈਕ ਇਥੇ ਪੜ੍ਹ ਸਕਦੇ ਹੋ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਦੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਆਪਣੇ ਹੱਥ ‘ਚ ਫੜ੍ਹਿਆ ਹੋਇਆ ਸੀ।
Result: Manipulated
Sources
CMO Punjab : https://twitter.com/CMOPb/status/1445320713150160897
CMO Punjab : https://www.facebook.com/CMOPb/videos/3008028802654605/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ