Claim
ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੂੰ ਸਟੇਜ ‘ਤੇ ਕੀਤੇ ਤਿੱਖੇ ਸਵਾਲ
Fact
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2022 ਦਾ ਹੈ ਜਦੋਂ ਆਪ ਆਗੂ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਖਿਲਾਫ ਚਲ ਰਹੇ ਪ੍ਰਦਰਸ਼ਨ ਹੁੰਚੇ ਸਨ ਜਿਥੇ ਆਪ ਪਾਰਟੀ ਦੇ ਆਗੂ ਤੋਂ ਸਟੇਜ ਤੇ ਪ੍ਰਬੰਧਕਾਂ ਵਲੋਂ ਤਿੱਖੇ ਸਵਾਲ ਕੀਤੇ ਗਏ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇੱਕ ਵਿਅਕਤੀ ਦੁਆਰਾ ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਾਲੀਵਾਲ ਤੋਂ ਸਟੇਜ ‘ਤੇ ਤਿੱਖੇ ਸਵਾਲ ਪੁੱਛਦਿਆਂ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਲੋਕਸਭ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ Gobind Singh ਨੇ ਵਾਇਰਲ ਵੀਡੀਓ ਦਾ ਰੀਲ ਸਾਂਝਾ ਕਰਦਿਆਂ ਲਿਖਿਆ, “ਜੀਰੇ ਆਲੇ ਬੋਕਰ ਵਾਲਿਆਂ ਦੀ ਮੂੰਹ ‘ਤੇ ਬੇਇੱਜਤੀ ਕਰੀ ਜਾਂਦੇ ਆ”
Fact Check/Verification
ਵਾਇਰਲ ਦਾਅਵੇ ਦੀ ਜਾਂਚ ਕਰਨ ਲਈ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਨਾਲ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਵਾਇਰਲ ਵੀਡੀਓ ਸਾਨੂੰ ਕਈ ਪੁਰਾਣੀ ਪੋਸਟਾਂ ‘ਤੇ ਅਪਲੋਡ ਮਿਲਿਆ। ਫੇਸਬੁੱਕ ਪੇਜ “Rozana Lok Naad” ਨੇ 18 ਦਿਸੰਬਰ 2022 ਨੂੰ ਵਾਇਰਲ ਵੀਡੀਓ ਦਾ ਵੱਖਰਾ ਐਂਗਲ ਸਾਂਝਾ ਕਰਦਿਆਂ ਲਿਖਿਆ, “ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਜੀਰਾ ਸ਼ਰਾਬ ਫੈਕਟਰੀ ਦੇ ਬਾਹਰ ਬੈਠੇ ਧਰਨਾਕਾਰੀਆਂ ਨੇ ਕੀਤੇ ਤਿੱਖੇ ਸਵਾਲ”
ਕਈ ਹੋਰ ਫੇਸਬੁੱਕ ਪੇਜਾਂ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਸੀ। ਗੌਰਤਲਬ ਹੈ ਕਿ ਦਿਸੰਬਰ 2022 ਵਿਚ ਆਮ ਆਦਮੀ ਪਾਰਟੀ ਦੇ ਲੀਡਰ ਕੁਲਦੀਪ ਸਿੰਘ ਧਾਲੀਵਾਲ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਖਿਲਾਫ ਚਲ ਰਹੇ ਪ੍ਰਦਰਸ਼ਨ ਵਿੱਚ ਪਹੁੰਚੇ ਸਨ ਜਿਥੇ ਆਪ ਪਾਰਟੀ ਦੇ ਆਗੂ ਤੋਂ ਸਟੇਜ ਤੇ ਪ੍ਰਬੰਧਕਾਂ ਵਲੋਂ ਤਿੱਖੇ ਸਵਾਲ ਕੀਤੇ ਗਏ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2022 ਦਾ ਹੈ ਜਦੋਂ ਆਪ ਆਗੂ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਖਿਲਾਫ ਚਲ ਰਹੇ ਪ੍ਰਦਰਸ਼ਨ ਹੁੰਚੇ ਸਨ ਜਿਥੇ ਆਪ ਪਾਰਟੀ ਦੇ ਆਗੂ ਤੋਂ ਸਟੇਜ ਤੇ ਪ੍ਰਬੰਧਕਾਂ ਵਲੋਂ ਤਿੱਖੇ ਸਵਾਲ ਕੀਤੇ ਗਏ।
Result: Missing Context
Our Sources
Facebook post shared by Rozana Lok Naad, Dated 18 December 2022
Facebook post shared by Kuldeep Khukhrana, Dated 17 December 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।