ਸੋਸ਼ਲ ਮੀਡੀਆ ਤੇ ਕੋਰੋਨਾ ਵਾਇਰਸ ਦੇ ਇਲਾਜ ਦੇ ਨਾਮ ਤੇ ਕਈ ਘਰੇਲੂ ਨੁਸਖੇ ਵਾਇਰਲ ਹੋ ਰਹੇ ਹਨ । ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਨਿੰਬੂ ਦੇ ਰਸ (Lemon Juice) ਦੀਆਂ ਦੋ ਜਾਂ ਤਿੰਨ ਬੂੰਦਾਂ ਨੱਕ ਵਿੱਚ ਪਾਉਣ ਨਾਲ ਕੋਰੋਨਾਵਾਇਰਸ ਠੀਕ ਹੋ ਜਾਂਦਾ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਸ਼ਖਸ ਨਿੰਬੂ ਦਾ ਰਸ ਨੱਕ ਵਿਚ ਪਾਉਣ ਨੂੰ ਕੋਰੋਨਾ ਦਾ ਪੱਕਾ ਇਲਾਜ ਦੱਸ ਰਿਹਾ ਹੈ।
ਸੋਸ਼ਲ ਮੀਡੀਆ ਤੇ ਇਕ ਯੂਜ਼ਰ ਨੇ ਵਾਇਰਲ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ,”ਨਿੰਬੂ ਰਸ ਦੀਆਂ ਦੋ ਜਾਂ ਤਿੰਨ ਬੂੰਦਾ ਨੱਕ ਵਿੱਚ ਪਾਓ ਅਤੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾਓ।”
ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੋਂ ਫੇਸਬੁੱਕ ਅਤੇ ਵਟਸਐਪ ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਲਈ ਭੇਜਿਆ।

Fact Check/Verification
ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਲਗਾਤਾਰ ਕਹਿਰ ਢਾਹ ਰਹੀ ਹੈ। ਵੀਰਵਾਰ ਨੂੰ ਵੀ ਕੋਰੋਨਾ ਮਰੀਜ਼ਾਂ ਦਾ ਅੰਕੜਾ ਚਾਰ ਲੱਖ ਪਾਰ ਕਰ ਗਿਆ। ਵੀਰਵਾਰ ਨੂੰ ਦੇਸ਼ ’ਚ ਕੁਲ 4,14,188 ਨਵੇਂ ਮਾਮਲੇ ਆਏ ਅਤੇ 3915 ਮਰੀਜ਼ਾਂ ਦੀ ਮੌਤ ਹੋਈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ, ਦੇਸ਼ ’ਚ ਹੁਣ ਕੋਰੋਨਾ ਪੀੜਤਾਂ ਦੇ ਕੁਲ ਮਾਮਲੇ 2,14,91,598 ਹੋ ਗਏ ਹਨ, ਜਿਨ੍ਹਾਂ ’ਚੋਂ 1,76,12,315 ਲੋਕ ਠੀਕ ਹੋ ਚੁੱਕੇ ਹਨ।
ਹੁਣ ਤਕ 2,34,083 ਮਰੀਜ਼ਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਉਥੇ ਹੀ ਕੁਲ ਸਰਗਰਮ ਮਾਮਲਿਆਂ ਦੀ ਗਿਣਤੀ 36,45,164 ਹੈ। ਦੇਸ਼ ’ਚ ਹੁਣ ਤਕ 16,49,73,058 ਲੋਕਾਂ ਨੂੰ ਕੋਰੋਨਾ ਦਾ ਟੀਕਾ ਲੱਗ ਚੁੱਕਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਕੋਰੋਨਾਵਾਇਰਸ ਦੇ ਨਾਲ ਨਾਲ ਕਈ ਘਰੇਲੂ ਇਲਾਜ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ। ਇਸ ਤਰ੍ਹਾਂ ਦੀ ਹੀ ਇਕ ਵੀਡੀਓ ਦੇ ਮੁਤਾਬਕ,ਨਿੰਬੂ ਦੇ ਰਸ ਦੀਆਂ ਦੋ ਜਾਂ ਤਿੰਨ ਬੂੰਦਾਂ ਨੱਕ ਵਿੱਚ ਪਾਉਣ ਨਾਲ ਕੋਰੋਨਾਵਾਇਰਸ ਠੀਕ ਹੋ ਜਾਂਦਾ ਹੈ।
ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਦੇ ਨਾਲ ਕੋਰੋਨਾ ਵਾਇਰਸ ਨੂੰ ਖ਼ਤਮ ਕੀਤੇ ਜਾਣ ਵਾਲੇ ਦਾਅਵੇ ਦੀ ਸੱਚਾਈ ਜਾਣਨ ਦੇ ਲਈ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। Google keyword search ਤੋਂ ਅਸੀਂ ਵਾਇਰਲ ਦਾਅਵੇ ਨਾਲ ਸਬੰਧਿਤ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੀ ਅਧਿਕਾਰਿਕ ਵੈੱਬਸਾਈਟ ਨੂੰ ਖੰਗਾਲਿਆ। ਵਰਲਡ ਹੈਲਥ ਆਰਗੇਨਾਈਜੇਸ਼ਨ ਦੁਆਰਾ Myth Busters ਸੈਕਸ਼ਨ ਵਿੱਚ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਨਾਲ ਕੋਰੋਨਾ ਵਾਇਰਸ ਠੀਕ ਹੋਣ ਦਾ ਅੱਜ ਤੱਕ ਕੋਈ ਵਿਗਿਆਨਕ ਪ੍ਰਮਾਣ ਨਹੀਂ ਮਿਲਿਆ ਹੈ। ਹਾਲਾਂਕਿ, ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਆਪਣੀ ਸਾਧਾਰਨ ਡਾਈਟ ਵਿਚ ਨਿੰਬੂ ਨੂੰ ਸ਼ਾਮਲ ਕਰਨ ਦੀ ਸਲਾਹ ਦਿੱਤੀ ਹੈ।

Lemon Juice ਨਹੀਂ ਹੈ ਕੋਰੋਨਾ ਵਾਇਰਸ ਦਾ ਇਲਾਜ਼
ਵਾਇਰਲ ਦਾਅਵੇ ਦੇ ਬਾਰੇ ਵਿਚ ਹੋਰ ਜਾਣਕਾਰੀ ਪ੍ਰਾਪਤ ਕਰਨ ਦੇ ਲਈ ਅਸੀਂ ਆਯੂਸ਼ ਮੰਤਰਾਲੇ ਦੀ ਅਧਿਕਾਰਿਕ ਵੈੱਬਸਾਈਟ ਨੂੰ ਖੰਘਾਲਿਆ ਆਯੂਸ਼ ਮੰਤਰਾਲੇ ਨੇ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਨ ਦੇ ਲਈ ਕਈ ਉਪਾਅ ਦੱਸੇ ਹਨ। ਇਨ੍ਹਾਂ ਵਿੱਚ ਚਵਨਪਰਾਸ਼, ਗਰਮ ਪਾਣੀ, ਖੜ੍ਹੇ ਮਸਾਲੇ ਜਿਵੇਂ ਕਿ ਜ਼ੀਰਾ, ਕਾਲੀ ਮਿਰਚ , ਸੌਂਫ, ਤੁਲਸੀ , ਦਾਲਚੀਨੀ, ਮੁਨੱਖਾ ਪਾ ਕੇ ਕਾੜ੍ਹਾ ਬਣਾਉਣਾ ਜਾਂ ਫਿਰ ਹਰਬਲ ਚਾਹ ਦੇ ਵਿਚ ਗੁੜ ਜਾਂ ਨਿੰਬੂ ਦਾ ਰਸ ਪਾ ਕੇ ਪੀਣ ਦੀ ਸਲਾਹ ਦਿੱਤੀ ਗਈ ਹੈ ਆਯੂਸ਼ ਮੰਤਰਾਲੇ ਦੁਆਰਾ ਜਾਰੀ ਕੀਤੀ ਗਈ ਗਾਈਡਲਾਈਂਸ ਵਿਚ ਦੱਸਿਆ ਗਿਆ ਹੈ ਕਿ ਇਹ ਉਪਾਅ ਕੇਵਲ ਇਮਿਊਨਿਟੀ ਬੂਸਟ ਕਰਨ ਵਿੱਚ ਮੱਦਦ ਕਰਦੇ ਹਨ। ਮੰਤਰਾਲੇ ਨੇ ਕਿਤੇ ਵੀ ਇਹ ਦਾਅਵਾ ਨਹੀਂ ਕੀਤਾ ਹੈ ਕਿ ਇਨ੍ਹਾਂ ਸਭ ਚੀਜ਼ਾਂ ਦਾ ਸੇਵਨ ਕਰਨ ਨਾਲ ਕੋਰੋਨਾ ਵਾਇਰਸ ਠੀਕ ਹੋ ਜਾਂਦਾ ਹੈ।

ਸਰਚ ਦੇ ਦੌਰਾਨ ਸਾਨੂੰ ਮਈ 1,2021 ਨੂੰ ਪ੍ਰੈੱਸ ਇਨਫ਼ਰਮੇਸ਼ਨ ਬਿਓਰੋ ਫੈਕਟ ਚੈੱਕ ਦੁਆਰਾ ਕੀਤਾ ਗਿਆ ਟਵੀਟ ਮਿਲਿਆ। ਇਸ ਟਵੀਟ ਦੇ ਵਿਚ ਨਕ ਵਿੱਚ ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਨੂੰ ਪਾਉਣ ਵਾਲੇ ਦਾਅਵੇ ਨੂੰ ਫ਼ਰਜ਼ੀ ਦੱਸਿਆ ਗਿਆ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਨੂੰ ਨੱਕ ਵਿਚ ਪਾਉਣ ਨਾਲ ਕੋਰੋਨਾ ਵਾਇਰਸ ਖ਼ਤਮ ਨਹੀਂ ਹੁੰਦਾ ਹੈ। ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਇਸ ਤਰ੍ਹਾਂ ਦਾ ਦਾਅਵਾ ਕੀਤਾ ਰਿਹਾ ਦਾਅਵਾ ਫ਼ਰਜ਼ੀ ਹੈ।
Result: Misleading
Sources
https://twitter.com/PIBFactCheck/status/1388532584603258883
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044