ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਜਿਸ ਲਈ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦਾ ਸੂਬੇ ਦੇ ਵਿੱਚ ਚੋਣ ਪ੍ਰਚਾਰ ਸਿਖਰਾਂ ਤੇ ਹੈ।
ਪੰਜਾਬ ਰਾਜ ਦੀਆਂ ਅੱਠ ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਕੱਲ ਦੇਰ ਸ਼ਾਮੀਂ ਸਮਾਪਤ ਹੋ ਗਿਆ। ਵੋਟਾਂ ਪੈਣ ਦਾ ਕਾਰਜ ਫਰਵਰੀ ਨੂੰ ਸਵੇਰੇ 8 ਵਜੇ ਤੂੰ ਲੈ ਕੇ ਸ਼ਾਮੀਂ 4 ਵਜੇ ਤੱਕ ਹੋਵੇਗਾ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਵੀਡੀਓ ਸੰਦੇਸ਼ ਅਤੇ ਮੈਸੇਜ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡੀਆ ਤੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਇਕ ਦੁਕਾਨਦਾਰ ਨੂੰ ਪੈਸੇ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦੇ ਵਿੱਚ ਜਿੱਤ ਦੇ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਹਲਕਾ ਨਿਵਾਸੀਆਂ ਨੂੰ ਪੈਸੇ ਵੰਡ ਰਹੇ ਹਨ।
ਸੋਸ਼ਲ ਮੀਡੀਆ ਤੇ ਇਕ ਯੂਜ਼ਰ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ,”ਵੋਟਾਂ ਇਕੱਠੀਆਂ ਕਰਦੇ ਵੜਿੰਗ ਸਾਹਿਬ ਫੜੇ ਗਏ“

ਅਸੀਂ ਪਾਇਆ ਕਿ ਦੀ Crowdtangle ਡਾਟਾ ਦੇ ਮੁਤਾਬਕ ਹੁਣ ਤਕ ਤਕਰੀਬਨ 1,171 ਤੋਂ ਵੱਧ ਲੋਕ ਇਸ ਤਸਵੀਰ ਦੇ ਬਾਰੇ ਵਿਚ ਚਰਚਾ ਕਰ ਚੁੱਕੇ ਹਨ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਖ਼ਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਕਿ ਗਿੱਦੜਬਾਹਾ ਨਗਰ ਨਿਗਮ ਚੋਣਾਂ ਦੇ ਦੌਰਾਨ ਪੈਸੇ ਵੰਡੇ ਜਾ ਰਹੇ ਹਨ? ਹਾਲਾਂਕਿ ਸੋਰਸ ਦੇ ਦੌਰਾਨ ਸਾਨੂੰ ਇਸ ਬਾਰੇ ਵਿਚ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ।

ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਫੇਸਬੁੱਕ ਅਕਾਊਂਟ ਨੂੰ ਖੰਗਾਲਿਆ। ਸਰਚ ਤੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਪ੍ਰਾਪਤ ਹੋਈ।
ਕੈਪਸ਼ਨ ਦੇ ਮੁਤਾਬਕ ਰਾਜਾ ਵੜਿੰਗ ਦੀ ਇਹ ਤਸਵੀਰ ਗਿੱਦੜਬਾਹਾ ਦੇ ਐਮਸੀ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਦੌਰਾਨ ਖਿੱਚੀ ਗਈ ਸੀ। ਹਾਲਾਂਕਿ ਤਸਵੀਰ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਦੁਕਾਨਦਾਰ ਦੇ ਨਾਲ ਹੱਥ ਮਿਲਾ ਰਹੇ ਹਨ।
ਤੁਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਤੇ ਰਾਜਾ ਵੜਿੰਗ ਵੱਲੋਂ ਫੇਸਬੁੱਕ ਤੇ ਅਪਲੋਡ ਕੀਤੀ ਗਈ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਾਇਰਲ ਹੋ ਰਹੀ ਤਸਵੀਰ ਫ਼ਰਜ਼ੀ ਹੈ ਜਿਸ ਨੂੰ ਫੋਟੋਸ਼ਾਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।
Result: Manipulated Media
Sources
https://www.facebook.com/AmarinderSinghRaja/posts/5159972237408199
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044