ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੈਲੀਕਾਪਟਰ ਤੋਂ ਉਤਰਦੇ ਹਵਾ ‘ਚ ਹੱਥ ਲਹਿਰਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਲੀ ਕਰਾਉਣ ਨੂੰ ਸੰਬੋਧਨ ਕਰ ਰਹੇ ਹਨ।

ਫੇਸਬੁੱਕ ਪੇਜ ਅੱਗਬਾਣੀ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ,”ਕੋਈ ਦਿਖਾਈ ਨਹੀਂ ਦਿੰਦਾ ਪਰ ਮੱਖੀਆਂ ਬਹੁਤ ਨੇ। ਤੁਹਾਨੂੰ ਕੁਝ ਦਿਖੇ ਤਾਂ ਕੁਮੈਂਟ ਵਿੱਚ ਤੱਕ ਜ਼ਰੂਰ ਦੱਸਣਾ।”

ਅਸੀਂ ਪਾਏ ਕਿ ਕਾਂਗਰਸ ਨੇ ਇਸ ਵੀਡੀਓ ਨੂੰ ਆਪਣੀ ਅਧਿਕਾਰਿਕ ਟਵਿੱਟਰ ਹੈਂਡਲ ਤੇ ਵੀ ਸ਼ੇਅਰ ਕੀਤਾ ਪਰ ਬਾਅਦ ਵਿਚ ਉਨ੍ਹਾਂ ਨੇ ਇਸ ਟਵੀਟ ਨੂੰ ਡਿਲੀਟ ਕਰ ਦਿੱਤਾ।

ਇਸ ਦੇ ਨਾਲ ਹੀ ਕਾਂਗਰਸ ਦੇ ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ਚੇਅਰਮੈਨ ਅਤੇ ਭਾਰਤ ਯੂਥ ਕਾਂਗਰਸੀ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।

ਫਿਲਮ ਡਾਇਰੈਕਟਰ ਅਵਿਨਾਸ਼ ਦਾਸ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸੱਚ ਦੀ ਮਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਭਾਰਤੀ ਜਨਤਾ ਪਾਰਟੀ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਅਪਲੋਡ ਮਿਲੀ। ਬੀਜੇਪੀ ਦੁਆਰਾ ਅਪਲੋਡ ਵੀਡਿਓ ਦੇ ਵਿੱਚ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ।
ਭਾਰਤੀ ਜਨਤਾ ਪਾਰਟੀ ਦੁਆਰਾ ਅਪਲੋਡ ਵੀਡਿਓ ਦੇ ਮੁਤਾਬਕ ਇਹ ਵੀਡੀਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੌਰਾਨ ਜੈ ਨਗਰ ਵਿਖੇ ਹੋਈ ਰੈਲੀ ਦੀ ਹੈ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਸਰਚ ਦੇ ਦੌਰਾਨ ਹੀ ਸਾਨੂੰ ਵਾਇਰਲ ਹੋ ਰਹੀ ਵੀਡੀਓ ਇੱਕ ਫੇਸਬੁੱਕ ਪੇਜ ਤੇ ਮਾਰਚ 2,2021 ਨੂੰ ਅਪਲੋਡ ਮਿਲੀ। ਇਸ ਵੀਡੀਓ ਦੇ ਵਿੱਚ ਵੀ ਭਾਰੀ ਗਿਣਤੀ ਵਿਚ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ।

ਸਰਚ ਦੌਰਾਨ ਅਸੀਂ ਪਾਇਆ ਕਿ ਨਾਮਵਰ ਮੀਡੀਆ ਏਜੰਸੀ ਟਾਈਮਜ਼ ਆਫ ਇੰਡੀਆ ਨੇ ਵੀ ਵੀਡੀਓ ਨੂੰ ਆਪਣੇ ਯੂਟਿਊਬ ਹੈਂਡਲ ਤੇ ਸ਼ੇਅਰ ਕੀਤਾ। ਟਾਈਮਜ਼ ਆਫ ਇੰਡੀਆ ਦੁਆਰਾ ਅਪਲੋਡ ਵੀਡਿਓ ਦੇ ਵਿੱਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਮੌਜੂਦ ਭੀੜ ਨੂੰ ਦੇਖਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਐਡਿਟ ਕਰਕੇ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਤੇ ਪਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ।
Result: Manipulated
Sources
https://www.facebook.com/BJPJoynagarBidhansobha/videos/741385479903483/
https://twitter.com/BJP4India/status/1377582817291329539
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044