ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ।

ਸੋਸ਼ਲ ਮੀਡੀਆ ਤੇ ਵਿਅੰਗਤਮਕ ਤਰੀਕੇ ਦੇ ਨਾਲ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰ ਕਰਨ ਪੰਨੂ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਮਾਨ ਸਾਬ ਅਸਲਾ ਲੁਕਾ ਕੇ ਰੱਖੀ ਦਾ ਹੁੰਦਾ ਹੈ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ, ਵੀਡੀਓ ਅਤੇ ਸੰਦੇਸ਼ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਪਾਇਆ ਕਿ ਕਮੈਂਟ ਸੈਕਸ਼ਨ ਦੇ ਵਿੱਚ ਕਈ ਯੂਜ਼ਰਾਂ ਨੇ ਇਸ ਤਸਵੀਰ ਨੂੰ ਐਡੀਟਿਡ ਦੱਸਿਆ।
ਤਸਵੀਰ ਦੀ ਸੱਚਾਈ ਜਾਣਨ ਦੇ ਲਈ ਅਸੀਂ ਤਸਵੀਰ ਨੂੰ ਬਹੁਤ ਧਿਆਨ ਨਾਲ ਦੇਖਿਆ। ਅਸੀਂ ਪਾਇਆ ਕਿ ਤਸਵੀਰ ਵਿੱਚ ਭਗਵੰਤ ਮਾਨ ਦੇ ਨਾਲ ਸਾਬਕਾ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਢੋਸ ਖਡ਼੍ਹੇ ਹਨ ਜਿਸ ਤੋਂ ਬਾਅਦ ਅਸੀਂ ਦਵਿੰਦਰ ਸਿੰਘ ਢੋਸ ਦੀ ਫੇਸਬੁੱਕ ਆਈਡੀ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਇਹ ਤਸਵੀਰ ਕਾਂਗਰਸ ਦੇ ਲੀਡਰ ਦਵਿੰਦਰ ਸਿੰਘ ਢੋਸ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦੌਰਾਨ ਰੱਖੇ ਕਿ ਸਮਾਰੋਹ ਦੀ ਹੈ। ਸਰਚ ਦੇ ਦੌਰਾਨ ਸਾਨੂੰ ਜੁਆਇਨਿੰਗ ਸਮਾਰੋਹ ਦੀ ਪੂਰੀ ਵੀਡੀਓ ਮਿਲੀ ਜਿਸ ਵਿੱਚ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦਾ ਸਿਰੋਪਾਓ ਦਿੰਦਿਆਂ ਦਵਿੰਦਰ ਸਿੰਘ ਤੂਰ ਨੂੰ ਸ਼ਾਮਿਲ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਹਾਲਾਂਕਿ ਵੀਡਿਓ ਦੇ ਵਿੱਚ ਸਾਨੂੰ ਭਗਵੰਤ ਮਾਨ ਦੀ ਜੇਬ ਵਿੱਚ ਕੋਈ ਅਜਿਹੀ ਚੀਜ਼ ਨਹੀਂ ਦਿਖੀ ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ।
ਤੁਸੀਂ ਨੀਚੇ ਦਿੱਤੀ ਗਈ ਤਸਵੀਰ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਅਤੇ ਫੇਸਬੁੱਕ ਤੇ ਅਪਲੋਡ ਵੀਡਿਓ ਵਿਚੋਂ ਲਿਤੀ ਗਈ ਤਸਵੀਰ ਦੇ ਵਿੱਚ ਅੰਤਰ ਸਾਫ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
Result: Manipulated
Sources
Facebook/DevinderDhos: https://www.facebook.com/devinder.dhos/videos/10215968061272769/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044