Claim
ਸੋਸ਼ਲ ਮੀਡੀਆ ਤੇ ਇੱਕ ਨਿਊਜ਼ਪੇਪਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨਾ ਪੰਜਾਬ ਦੇ ਭਲੇ ਲਈ ਚੁਕਿਆ ਗਿਆ ਇੱਕ ਕਦਮ ਸੀ।
ਗੌਰਤਲਬ ਹੈ ਕਿ ਪਿਛਲੇ ਦਿਨੀਂ , ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ- ਭਾਜਪਾ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਜਿਸ ਤੋਂ ਬਾਅਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਹਵਾਲੇ ਤੋਂ ਇਹ ਬਿਆਨ ਵਾਇਰਲ ਹੋ ਰਿਹਾ ਹੈ।
ਅਸੀਂ ਪਾਇਆ ਕਿ ਇਹ ਬਿਆਨ ਪਿਛਲੇ ਕਈ ਸਾਲਾਂ ਤੋਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜ੍ਹਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਇਸ ਤਰ੍ਹਾਂ ਦੀ ਕੋਈ ਖ਼ਬਰ ਸਾਨੂੰ ਇੰਟਰਨੈਟ ਤੇ ਮੌਜੂਦ ਮਿਲੀ।
ਗੌਰਤਲਬ ਹੈ ਕਿ, ਜੇਕਰ ਕਿਸੀ ਮੀਡਿਆ ਸੰਸਥਾਨ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਇੰਟਰਨੈੱਟ ਤੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ।
ਹੁਣ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਧਿਆਨ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਜ਼ਿਆਦਾ ਗਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਅਖ਼ਬਾਰ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ। ਤੁਸੀਂ ਨੀਚੇ ਤਸਵੀਰ ਦੇ ਵਿੱਚ ਅਖਬਾਰ ਦੀ ਕਟਿੰਗ ਵਿੱਚ ਗ਼ਲਤੀਆਂ ਨੂੰ ਦੇਖ ਸਕਦੇ ਹੋ।

ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਪ੍ਰੇਮ ਸਿੰਘ ਚੰਦੂਮਾਜਰਾ ਦਾ ਵਾਇਰਲ ਹੋ ਰਹੀ ਕਲਿਪਪਿੰਗ ਨੂੰ ਲੈ ਕੇ ਸਪੱਸ਼ਟੀਕਰਨ ਮਿਲਿਆ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਦੇ ਅਕਸ ਨੂੰ ਖਰਾਬ ਕਰਨ ਦੇ ਲਈ ਫਰਜ਼ੀ ਪੋਸਟਾਂ ਨੂੰ ਸ਼ੇਅਰ ਕੀਤਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਫਰਜ਼ੀ ਪੋਸਟਾਂ ਨੂੰ ਸ਼ੇਅਰ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਆਖੀ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਅਸੀਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸੰਪਰਕ ਕੀਤਾ। ਇਸ ਦੌਰਾਨ ਉਹਨਾਂ ਨੇ ਆਪਣੇ ਸਪਸ਼ਟੀਕਰਨ ਦੀ ਵੀਡੀਓ ਸਾਡੇ ਨਾਲ ਸਾਂਝੀ ਕੀਤੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
Result: False
Our Sources
Facebook post by Youth Akali Dal on July 20, 2020
Conversation with Prof. Prem Singh Chandumajra
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।