ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੋਲਦੇ ਹਨ ਗ਼ਰੀਬਾਂ ਨੂੰ ਸਿਰਫ਼ ਸੁਪਨੇ ਦਿਖਾਓ ਝੂਠ ਕਹੋ ਅਤੇ ਉਨ੍ਹਾਂ ਨੂੰ ਆਪਸ ਚ ਲੜਾਉਣ ਤੇ ਰਾਜ ਕਰੋ।
ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਪੀਚ ਦੌਰਾਨ ਸੱਚ ਨੂੰ ਕਬੂਲਿਆ ਹੈ।

ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਜਸਬੀਰ ਸਿੰਘ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਸੱਚ ਜ਼ੁਬਾਨ ਤੇ ਆ ਹੀ ਜਾਂਦਾ ਹੈ।” ਇਸ ਵੀਡੀਓ ਨੂੰ ਹੁਣ ਤਕ ਤਕਰੀਬਨ 1600 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਪੱਛਮੀ ਬੰਗਾਲ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਜੇਪੀ ਅਤੇ ਟੀਐਮਸੀ ਦੇ ਵਿਚਕਾਰ ਕੜਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਦੋਵੇਂ ਪਾਰਟੀਆਂ ਦੇ ਕੱਦਾਵਰ ਨੇਤਾਵਾਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੋਲਦੇ ਹਨ ਗ਼ਰੀਬਾਂ ਨੂੰ ਸਿਰਫ਼ ਸੁਪਨੇ ਦਿਖਾਓ ਝੂਠ ਕਹੋ ਅਤੇ ਉਨ੍ਹਾਂ ਨੂੰ ਆਪਸ ਚ ਲੜਾਉਣ ਤੇ ਰਾਜ ਕਰੋ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਯੂ ਟਿਊਬ ਚੈਨਲ ਉੱਤੇ ਲੱਭਣਾ ਸ਼ੁਰੂ ਕੀਤਾ।
ਸਰਚ ਦੇ ਦੌਰਾਨ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਧਿਕਾਰਕ ਯੂ ਟਿਊਬ ਚੈਨਲ ਤੇ ਮਾਰਚ 21,2021 ਨੂੰ ਅਪਲੋਡ ਇਕ ਰੈਲੀ ਦੀ ਵੀਡੀਓ ਮਿਲੀ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਿਕ ਯੂਟਿਊਬ ਚੈਨਲ ਤੇ ਅਪਲੋਡ ਵੀਡੀਓ ਇੱਕ ਸਮਾਨ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਿਕ ਚੈਨਲ ਤੇ ਅਪਲੋਡ ਵੀਡੀਓ ਦਾ ਸਿਰਲੇਖ ਸੀ,“Prime minister Modi addresses public meeting at Bokakhat,Assam”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂ ਟਿਊਬ ਚੈਨਲ ਤੇ ਅਪਲੋਡ ਵੀਡੀਓ ਨੁਕਸ ਸੀ ਬਹੁਤਿਆਂ ਦੀਆਂ ਚੁਣੀਆਂ ਵੀਡਿਓ ਦੇ ਵਿਚ 35 ਮਿੰਟ 20 ਸਕਿੰਟ ਤੋਂ ਲੈ ਕੇ 35 ਮਿੰਟ 57 ਸਕਿੰਟ ਤੱਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਬਿਆਨ ਨੂੰ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਦੇ ਬਾਰੇ ਗੱਲ ਕਰ ਰਹੇ ਹਨ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਹਿੰਦੇ ਹਨ, ਇਨ੍ਹਾਂ ਲੋਕਾਂ ਨੂੰ ਝੂਠੇ ਵਾਅਦੇ ਕਰਨ ਦੀ ਝੂਠੇ ਘੋਸ਼ਣਾ ਪੱਤਰ ਬਣਾਉਣ ਦੀ ਆਦਤ ਪੈ ਗਈ ਹੈ। ਗ਼ਰੀਬਾਂ ਨੂੰ ਸੁਪਨੇ ਦਿਖਾਓ , ਝੂਠ ਬੋਲੇ , ਉਨ੍ਹਾਂ ਨੂੰ ਆਪਸ ਵਿੱਚ ਲੜਾਉਣ ਅਤੇ ਰਾਜ ਕਰੋ , ਇਹ ਕਾਂਗਰਸ ਦਾ ਸੱਤਾ ਵਿੱਚ ਰਹਿਣ ਦਾ ਫਾਰਮੂਲਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਵੀਡੀਓ ਦੇ ਕੁਝ ਹਿੱਸੇ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Manipulated
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044