ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਪੰਜਾਬ ਪੁਲਿਸ (Punjab Police) ਲੌਕਡਾਊਨ ਦੀ ਪਾਲਣਾ ਤੋਂ ਖ਼ੁਸ਼ ਹੋ ਕੇ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੰਦੇ ਹੋਏ ਦੇਖੇ ਜਾ ਸਕਦੇ ਹਨ।

ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਆਈਪੀਐਸ ਦਿਪਾਂਸ਼ੂ ਕਾਬਰਾ ਨੇ ਲਿਖਿਆ,’ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰ ਰਹੀ ਨਵੀਂ ਵਿਆਹੀ ਜੋੜੀ ਬਾਈਕ ਤੋਂ ਘਰ ਜਾ ਰਹੀ ਸੀ ਪੁਲੀਸ ਨੇ ਘਰ ਦੇ ਵੱਡਿਆਂ ਦੀ ਤਰ੍ਹਾਂ ਵਧਾਈ ਦਿੱਤੀ ਅਤੇ ਸ਼ਗਨ ਦਿੱਤਾ।’ ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 70,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਐੱਨਡੀਟੀਵੀ ਹਿੰਦੀ ਅਤੇ ਨਿਊਜ਼18 ਹਿੰਦੀ ਨੇ ਵੀ ਇਸ ਵੀਡੀਓ ਨੂੰ ਆਪਣੇ ਆਰਟੀਕਲ ਵਿੱਚ ਪ੍ਰਕਾਸ਼ਿਤ ਕੀਤਾ। ਹਾਲਾਂਕਿ ਦੋਵਾਂ ਮੀਡੀਆ ਸੰਸਥਾਨਾਂ ਨੇ ਇਸ ਵੀਡੀਓ ਨੂੰ ਪੁਰਾਣਾ ਦੱਸਿਆ।

ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੋਂ ਫੇਸਬੁੱਕ ਅਤੇ ਵਟਸਐਪ ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਨੇ ਵੀ ਇਸ ਪੋਸਟ ਨੂੰ ਸ਼ੇਅਰ ਕੀਤਾ। ਇਸ ਦੇ ਨਾਲ ਹੀ ਇੱਕ ਲੋਕਲ ਵੈੱਬਸਾਈਟ ‘ਅਰਥ ਪ੍ਰਕਾਸ਼’ ਨੇ ਵੀ ਇਸ ਵੀਡੀਓ ਨੂੰ ਆਪਣੇ ਆਰਟੀਕਲ ਵਿੱਚ ਪ੍ਰਕਾਸ਼ਿਤ ਕੀਤਾ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਲਈ ਭੇਜਿਆ।
Crowe tangle ਤੇ ਕੁਝ ਕੀ ਵਰਡ ਰਾਹੀਂ ਸਰਚ ਕਰਨ ਤੋਂ ਬਾਅਦ ਅਸੀਂ ਪਾਇਆ ਕਿ ਤਕਰੀਬਨ 211 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਇਸ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।

Fact Check/Verification
ਸੋਸ਼ਲ ਮੀਡੀਆ ਤੇ ਲਾਕਡਾਊਨ ਦੇ ਦੌਰਾਨ ਪੰਜਾਬ ਪੁਲੀਸ ਦੇ ਮਾੜੇ ਵਤੀਰੇ ਨੂੰ ਲੈ ਕੇ ਕਈ ਵੀਡੀਓ ਵਾਇਰਲ ਹੋਈਆਂ ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਪੁਲੀਸ ਦਾ ਚੰਗਾ ਅਕਸ ਦੇਖਿਆ ਜਾ ਸਕਦਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਨੂੰ ਸਭ ਤੋਂ ਪਹਿਲਾਂ ਗੌਰ ਨਾਲ ਦੇਖਿਆ ਅਤੇ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਵੀਡੀਓ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡਿਓ ਇਕ ਫੇਸਬੁੱਕ ਯੂਜ਼ਰ ਚੌਧਰੀ ਭੁਪੇਸ਼ ਸ੍ਰੀਵਾਸ ਦੁਆਰਾ ਮਈ 18,2020 ਨੂੰ ਅਪਲੋਡ ਮਿਲੀ। ਚੌਧਰੀ ਭੁਪੇਸ਼ ਸਿਵਾਚ ਨੇ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ,’ ਪੰਜਾਬ ਪੁਲੀਸ ਨੇ ਨਵੀਂ ਵਿਆਹੀ ਜੋੜੀ ਦਾ ਮਾਲਾ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਸ਼ਗਨ ਦਿੱਤਾ ਕਿਉਂਕਿ ਲਾਕਡਾਊਨ ਦੀ ਪ੍ਰਸਥਿਤੀ ਵਿੱਚ ਬਿਨਾਂ ਭੀੜ, ਬਿਨਾਂ ਬੈਂਡ ਬਾਜਾ ਬਰਾਤ ਦੇ ਇਹ ਜੋੜੀ ਬਹੁਤ ਹੀ ਸਾਦੇ ਤਰੀਕੇ ਨਾਲ ਵਿਆਹ ਕਰਾ ਕੇ ਆਪਣੇ ਘਰ ਜਾ ਰਹੀ ਹੈ।’

ਸਰਚ ਦੇ ਦੌਰਾਨ ਹੀ ਸਾਨੂੰ ਇੱਕ ਹੋਰ ਫੇਸਬੁੱਕ ਯੂਜ਼ਰ ਮੁਹੰਮਦ ਅਫਜ਼ਲ ਚੌਧਰੀ ਦੁਆਰਾ ਵੀ ਵਾਇਰਲ ਵੀਡੀਓ ਮਈ 18,2020 ਨੂੰ ਅਪਲੋਡ ਮਿਲੀ।
ਇਸ ਦੇ ਨਾਲ ਹੀ ਸਾਨੂੰ ਲੋਕਲ ਮੀਡੀਆ ਏਜੰਸੀ The click Hindi ਦੁਆਰਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੁਆਰਾ ਮਈ 27,2020 ਨੂੰ ਅਪਲੋਡ ਮਿਲੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਲ ਪੁਰਾਣੀ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.facebook.com/100007809437225/videos/2665217227081899/
https://www.facebook.com/rajat.choudhary.3114/videos/3367764189936292
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044