ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਮ੍ਹਣੇ ਗਾਣਾ ਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਰਣਜੀਤ ਬਾਵਾ ਦਾ ਮਸ਼ਹੂਰ ਗੀਤ ਚਿੱਟਾ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਣਜੀਤ ਬਾਵਾ ਨੇ ਭਗਵੰਤ ਮਾਨ ਦੇ ਸਾਮ੍ਹਣੇ ਚਿੱਟਾ ਗੀਤ ਗਾਇਆ।
ਫੇਸਬੁੱਕ ਪੇਜ ‘JattBLike’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਝੰਡਾ ਈ ਵਿਕਾਉੰਦਾ ਹੁਣ ਚਿੱਟਾ ਤਾਂਹੀ ਤੇ ਸ਼ਰੇਆਮ ਵਿਕਦਾ। ਕਿਉਂ ਰਣਜੀਤ ਬਾਵਾ? ਇਸ ਵੀਡੀਓ ਨੂੰ ਹੁਣ ਤਕ 10,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਕਈ ਫੇਸਬੁੱਕ ਪੇਜ ਇਸ ਵੀਡੀਓ ਨੂੰ ਹੂਬਹੂ ਕੈਪਸ਼ਨ ਦੇ ਨਾਲ ਸ਼ੇਅਰ ਕਰ ਰਹੇ ਹਨ।
Crowd tangle ਦੇ ਡਾਟਾ ਦੇ ਮੁਤਾਬਕ ਵੀ ਸੋਸ਼ਲ ਮੀਡੀਆ ਤੇ ਇਸ ਵੀਡੀਓ ਦੇ ਬਾਰੇ ਵਿੱਚ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਨੇ ਖੇਡਾਂ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਪ੍ਰੋਗਰਾਮ ਦੇ ਵਿੱਚ ਪੰਜਾਬੀ ਗਾਇਕ ਅੰਮ੍ਰਿਤ ਮਾਨ , ਰਣਜੀਤ ਬਾਵਾ ਸਮੇਤ ਕਈ ਹੋਰਾਂ ਨੇ ਭਾਗ ਲਿਆ।
ਇਸ ਦੌਰਾਨ ਸੋਸ਼ਲ ਮੀਡਿਆ ਤੇ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਭਗਵੰਤ ਮਾਨ ਦੇ ਸਾਮ੍ਹਣੇ ਚਿੱਟਾ ਗੀਤ ਗਾਇਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਖੇਡਾਂ ਵਤਨ ਪੰਜਾਬ ਦੀਆਂ ਦੇ ਪੂਰੇ ਪ੍ਰੋਗਰਾਮ ਨੂੰ ਵੇਖਿਆ। ਇਸ ਦੌਰਾਨ ਸਾਨੂੰ ਇਸ ਪ੍ਰੋਗਰਾਮ ਦੀ ਵੀਡੀਓ ‘ਪੰਜਾਬੀ ਬੁਲਿਟਨ’ ਦੁਆਰਾ ਅਪਲੋਡ ਮਿਲੀ। ਅਸੀਂ ਵੀਡੀਓ ਨੂੰ ਦੇਖਣ ਤੇ ਪਾਇਆ ਕਿ ਰਣਜੀਤ ਬਾਵਾ ਖੇਡਾਂ ਵਤਨ ਪੰਜਾਬ ਦੀਆਂ ਦਾ ਥੀਮ ਗਾਣਾ ਗਾ ਰਹੇ ਸੀ। ਇਸ ਦੌਰਾਨ ਪੰਜਾਬੀ ਗਾਇਕ ਅੰਮ੍ਰਿਤ ਮਾਨ ਵੀ ਉਹਨਾਂ ਦੇ ਨਾਲ ਸਨ।
ਇਸ ਵੀਡੀਓ ਨੂੰ ਕਈ ਮੀਡਿਆ ਸੰਸਥਾਨਾਂ ਦੁਆਰਾ ਅਪਲੋਡ ਕੀਤਾ ਗਿਆ ਹੈ।
ਹੁਣ ਅਸੀਂ ਰਣਜੀਤ ਬਾਵਾ ਦੁਆਰਾ ਗਾਏ ਗਏ ਚਿੱਟਾ ਗੀਤ ਨੂੰ ਲੈ ਕੇ ਸਰਚ ਕੀਤਾ। ਅਸੀਂ ਪਾਇਆ ਕਿ ਰਣਜੀਤ ਬਾਵਾ ਦੁਆਰਾ ਇਸ ਗੀਤ ਨੂੰ ਵੱਖ ਵੱਖ ਸਮੇਂ ਤੇ ਗਾਇਆ ਜਾ ਚੁਕਿਆ ਹੈ ਅਤੇ ਵਾਇਰਲ ਵੀਡੀਓ ਦੇ ਵਿੱਚ ਵੀ ਰਣਜੀਤ ਬਾਵਾ ਦੁਆਰਾ ਗਾਏ ਗਏ ਇਸ ਗੀਤ ਨੂੰ ਐਡਿਟ ਕਰਕੇ ਜੋੜਿਆ ਗਿਆ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਐਡਿਟ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਦੇ ਵਿੱਚ ਰਣਜੀਤ ਬਾਵਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾ ਰਹੇ ਸਨ।
Result: Altered Photo/Video
Our Sources
Video published by Punjab Bulletin on August 30, 2022
Video uploaded on YouTube Channel Manjot Thind on November 15, 2017
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ