ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਹੋਈ ਹੂੰਝਾ ਫੇਰ ਜਿੱਤ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਵੀਡੀਓ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਟਵਾਰੀ ਖੇਤਾਂ ਦੇ ਵਿੱਚ ਗੇੜੇ ਮਾਰਨ ਲੱਗ ਪਏ ਹਨ।
ਵਾਇਰਲ ਹੋ ਰਹੀ ਵੀਡੀਓ ਨੂੰ ਭਗਵੰਤ ਮਾਨ ਸਰਕਾਰ ਦੀ ਨੀਤੀਆਂ ਅਤੇ ਖੌਫ਼ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋਈ ਵੀਡੀਓ ਚ ਇਕ ਵਿਅਕਤੀ ਕਹਿੰਦਾ ਹੈ ਕਿ ਆਮ ਆਦਮੀ ਪਾਰਟੀ ਆ ਗਈ ਅਤੇ ਪਟਵਾਰੀ ਸਾਹਿਬ ਵੀ ਖੇਤਾਂ ਵਿਚ ਤੁਰੇ ਫਿਰਦੇ ਹਨ।
ਫੇਸਬੁੱਕ ਯੂਜ਼ਰ ਮੀਤ ਗੁਰਲਾਲ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਭਗਵੰਤ ਮਾਨ ਨੇ ਸਹੁੰ ਵੀ ਨਹੀਂ ਚੁੱਕੀ ਪਟਵਾਰੀ ਖੇਤਾਂ ਵਿੱਚ ਗੇੜੇ ਮਾਰਨ ਲੱਗ ਪਏ।’ ਇਸ ਵੀਡੀਓ ਨੂੰ ਹੁਣ ਤਕ 10,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।
ਇਸ ਦੇ ਨਾਲ ਹੀ ਕਈ ਹੋਰ ਸੋਸ਼ਲ ਮੀਡੀਆ ਯੂਜ਼ਰ ਅਤੇ ਪੇਜ ਇਸ ਵੀਡੀਓ ਨੂੰ ਅਸਲ ਦੱਸਦਿਆਂ ਹੋਇਆਂ ਸ਼ੇਅਰ ਕਰ ਰਹੇ ਹਨ।
Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋਈ ਵੀਡੀਓ ਨੂੰ ਗੌਰ ਨਾਲ ਦੇਖਿਆ ਅਤੇ ਸੁਣਿਆ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਵੀਡੀਓ ਨੂੰ InVID ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਤੇ ਦੌਰਾਨ ਸਾਨੂੰ ਵਾਇਰਲ ਹੋਈ ਵੀਡੀਓ ਫੇਸਬੁੱਕ ਪੇਜ ਜਸਵੀਰ ਇੰਜਨੀਅਰ ਦੁਆਰਾ 13 ਮਾਰਚ 2022 ਨੂੰ ਅਪਲੋਡ ਮਿਲੀ। ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਇਹ ਵੀਡੀਓ ਐਂਟਰਟੇਨਮੈਂਟ (ਮਨੋਰੰਜਨ) ਦੇ ਲਈ ਬਣਾਈ ਗਈ ਹੈ। ਜਸਵੀਰ ਇੰਜਨੀਅਰ ਦੇ ਯੂਟਿਊਬ ਪੇਜ ਤੇ ਵੀ ਸਾਨੂੰ ਵਾਇਰਲ ਵੀਡੀਓ ਅਪਲੋਡ ਮਿਲੀ।

ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਜਸਵੀਰ ਇੰਜਨੀਅਰ ਨੂੰ ਸੰਪਰਕ ਕੀਤਾ। ਜਸਬੀਰ ਇੰਜਨੀਅਰ ਨੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਹੋਈ ਵੀਡੀਓ ਨੂੰ ਗਲਤ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੀਡੀਓ ਚ ਦਿਖਾਈ ਦੇ ਰਹੇ ਵਿਅਕਤੀ ਕਲਾਕਾਰ ਹਨ ਅਤੇ ਇਸ ਵੀਡੀਓ ਨੂੰ ਕਾਫੀ ਪਹਿਲਾਂ ਸ਼ੂਟ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਨੂੰ ਅਸਲ ਮੰਨਦਿਆਂ ਸੋਸ਼ਲ ਮੀਡੀਆ ਤੇ ਗਲਤ ਦਾਅਵੇ ਦੇ ਨਾਲ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸਨੂੰ ਮਨੋਰੰਜਨ ਵਜੋਂ ਬਣਾਇਆ ਗਿਆ ਸੀ। ਵਾਇਰਲ ਹੋ ਰਹੀ ਵੀਡੀਓ ਨੂੰ ਅਸਲ ਮੰਨਦਿਆਂ ਸੋਸ਼ਲ ਮੀਡਿਆ ਤੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: False Context
Our Sources
Facebook Post by Jasvir Engineer
Direct Conversation with Jasvir Engineer
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ