Claim
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ 10 ਜੁਲਾਈ ਨੂੰ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਇਸ ਸੀਟ ਤੇ ਕਾਂਗਰਸ ਪਾਰਟੀ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਚੌਥੇ ਨੰਬਰ ਤੇ ਰਹੀ।
ਇਸ ਵਿਚਕਾਰ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਾਜਪਾ ਲੀਡਰ ਅਤੇ ਜਲੰਧਰ ਪੱਛਮੀ ਤੋਂ ਉਮੀਦਵਾਰ ਰਹੇ ਸ਼ੀਤਲ ਅੰਗਰਾਲ ਨੂੰ ਰੋਂਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ੀਤਲ ਅੰਗੂਰਾਲ ਜਲੰਧਰ ਪੱਛਮੀ ਦੀ ਜਿਮਨੀ ਚੋਣ ਹਾਰਨ ਤੋਂ ਬਾਅਦ ਰੋ ਰਹੇ ਹਨ।
ਫੇਸਬੁਕ ਯੂਜ਼ਰ ਗੁਰਵਿੰਦਰ ਬਾਠ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਅੰਗੂਰਾਲ ਤੇ ਰੈਕੂ ਜਲੰਧਰ ਨਤੀਜੇ ਤੋ ਬਾਅਦ ਰੋਵੇ ਨਾ ਤੇ ਕੀ ਕਰੇ ਹੁਣ ਰੋ ਨਾ ਅੰਗੂਰ ਲਾਲ”

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਫੇਸਬੁੱਕ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਇਹ ਵੀਡੀਓ ਮੀਡਿਆ ਅਦਾਰਾ ਰੋਜ਼ਾਨਾ ਸਪੋਕਸਮੈਨ ਦੁਆਰਾ 4 ਜੁਲਾਈ 2024 ਨੂੰ ਅਪਲੋਡ ਮਿਲੀ। ਵੀਡੀਓ ਰਿਪੋਰਟ ਮੁਤਾਬਕ,”ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਸਾਬਕਾ ਵਿਧਾਇਕ ਅਤੇ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਸਬੂਤਾਂ ਵਾਲੀ ਪੈਨ ਡਰਾਈਵ ਲੈ ਕੇ ਜਗਜੀਵਨ ਰਾਮ ਚੌਂਕ ਪਹੁੰਚੇ ਸਨ। ਇਸ ਦੌਰਾਨ ਸੰਬੋਧਨ ਕਰਦਿਆਂ ਸ਼ੀਤਲ ਅੰਗੁਰਲ ਸਟੇਜ ਤੇ ਭਾਵੁਕ ਹੋ ਗਏ”
ਇਹ ਵੀਡੀਓ ਸਾਨੂੰ ਕਈ ਹੋਰ ਮੀਡਿਆ ਅਦਾਰਿਆਂ ਦੁਆਰਾ ਵੀ ਜੁਲਾਈ 4, 2024 ਨੂੰ ਅਪਲੋਡ ਮਿਲੀ। ਵੀਡੀਓ ਵਿੱਚ ਸ਼ੀਤਲ ਅੰਗੁਰਲ ਨੂੰ ਸੁਸ਼ੀਲ ਰਿੰਕੂ ਦੇ ਗੱਲ ਲੱਗ ਰੋਂਦਿਆਂ ਦੇਖਿਆ ਜਾ ਸਕਦਾ ਹੈ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਜਲੰਧਰ ਪੱਛਮੀ ਜਿਮਨੀ ਚੋਣਾਂ ਦੇ ਨਤੀਜ਼ਿਆਂ ਤੋਂ ਬਾਅਦ ਦੀ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਜਿਮਨੀ ਚੋਣਾਂ ਤੋਂ ਪਹਿਲਾਂ ਦੀ ਹੈ।
Result: Missing Context
Sources
Media report published by Rozana Spokesman, Dated 4, 2024
Media report published by PB8 Live News, Dated 4, 2024
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।