Claim
ਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਹਾਲੀਆ ਵੀਡੀਓ
Fact
ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਇੱਕ ਮਾਸਕ ਪਹਿਨੇ ਔਰਤ ਨੂੰ ਸਿੱਖ ਵਿਅਕਤੀ ਨਾਲ ਲੜਦੇ ਅਤੇ ਦਾਹੜੀ ਦੀ ਬੇਅਦਬੀ ਕਰਦੇ ਵੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘KH1 Dot Com’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬੇਅ ਸ਼ਰਮ ਜਨਾਨੀ ਨੇ ਸਰਦਾਰ ਦੀ ਪੱਟੀ ਦਾੜੀ ਕੱਢੀਆ ਗੱਦੀਆਂ ਗਾਲਾਂ ਕਮਿੰਟ ਕਰਕੇ ਦੱਸੋ ਸਹੀ ਜਾ ਗਲਤ।’ ਇਸ ਵੀਡੀਓ ਨੂੰ ਹੁਣ ਤਕ 2 ਲੱਖ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਦੇਖਿਆ ਅਤੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕਈ ਯੂਜ਼ਰਾਂ ਨੇ ਦੱਸਿਆ ਕਿ ਵਾਇਰਲ ਵੀਡੀਓ ਤਕਰੀਬਨ 2 ਸਾਲ ਪੁਰਾਣੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਹੁਬੂਹੁ ਵੀਡੀਓ ਅਗਬਾਣੀ ਪੇਜ ਤੇ ਸਾਲ 2020 ਦੇ ਵਿੱਚ ਅਪਲੋਡ ਮਿਲੀ। ਪੋਸਟ ਦੇ ਕੈਪਸ਼ਨ ਦੇ ਨਾਲ ਕਿਸੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਸੀ।
ਇਸ ਤਰ੍ਹਾਂ ਹੀ ਸਾਨੂੰ ਇਹ ਵੀਡੀਓ ਕਈ ਹੋਰਨਾਂ ਫੇਸਬੁੱਕ ਯੂਜ਼ਰਾਂ ਦੁਆਰਾ ਵੀ ਸਾਲ 2020 ਦੇ ਵਿੱਚ ਅਪਲੋਡ ਮਿਲੀ। ਹਾਲਾਂਕਿ, ਕਿਸੀ ਵੀ ਯੂਜ਼ਰ ਦੁਆਰਾ ਵੀਡੀਓ ਦੇ ਬਾਰ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਇਹ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ।
Conclusion
ਸਾਡੀ ਜਾਂਚ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਹੈ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ।
Result: Missing Context
Our Sources
Video uploaded by Aggbani on May 4, 2020
Video uploaded by Pakke Canada Wale on October 11, 2020
ਕਿਸੀ ਸ਼ੱਕੀ ਖ਼ਬਰ ਦੀ ੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ