Claim
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਸ਼ੇਅਰ ਨੂੰ ਪੈਟਰੋਲ ਪੰਪ ਤੇ ਘੁੰਮਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦੇ ਸਰਹੰਦ ਵਿਖੇ ਸਥਿਤ ਪੀਰ ਜੈਨ ਪੈਟਰੋਲ ਪੰਪ ਸਟੇਸ਼ਨ ਦੀ ਹੈ।
ਫੇਸਬੁਕ ਯੂਜ਼ਰ ਰਾਮਗੜੀਆ ਗੁਰਜੀਤ ਧੀਮਾਨ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,ਪੀਰ ਜੈਨ ਵਾਲੇ ਦੱਸਣ ਕਿ ਇਹ ਸੱਚ ਮੁੱਚ ਦੇਖਿਆ ਕਿਸੇ ਨੇ?

Fact Check/Verification
ਅਸੀਂ ਵਾਇਰਲ ਵੀਡੀਓ ਦੀ ਜਾਂਚ ਕਰਦਿਆਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ। ਇਸ ਦੌਰਾਨ ਅਸੀਂ ਵੀਡੀਓ ਦੇ ਵਿੱਚ ਬੋਰਡ ਦੇਖਿਆ ਜਿਸ ਤੇ ਗੁਜਰਾਤੀ ਭਾਸ਼ਾ ਵਿੱਚ ਕੁਝ ਲਿਖਿਆ ਹੋਇਆ ਸੀ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਗੁਜਰਾਤੀ ਭਾਸ਼ਾ ਵਿੱਚ ਕੁਝ ਕੀਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਆਪਣੀ ਸਰਚ ਦੇ ਦੌਰਾਨ ਸਾਨੂੰ ਮੀਡੀਆ ਅਦਾਰਾ ਦੈਨਿਕ ਭਾਸਕਰ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ।

ਇਸ ਰਿਪੋਰਟ ਦੇ ਮੁਤਾਬਕ ਇਹ ਵੀਡੀਓ ਗੁਜਰਾਤ ਦੇ ਅਮਰੇਲੀ ਜਿਲੇ ਦੇ ਧਾਰੀ- ਵਿਸ਼ਵਦਰ ਰੋਡ ਤੇ ਸਥਿਤ ਪੈਟਰੋਲ ਪੰਪ ਦੀ ਹੈ। ਰਿਪੋਰਟ ਵਿੱਚ ਅਪਲੋਡ ਵੀਡੀਓ ਦੇ ਵਿੱਚ ਵੀ ਹੂਬਹੂ ਬੋਰਡ ਨੂੰ ਦੇਖਿਆ ਜਾ ਸਕਦਾ ਹੈ।
ਆਪਣੀ ਸਰਚ ਦੇ ਦੌਰਾਨ ਸਾਨੂੰ ਮੀਡੀਆ ਅਦਾਰਾ ਨਿਊਜ਼ 18 ਗੁਜਰਾਤੀ ਦੀ ਵੀ ਰਿਪੋਰਟ ਮਿਲੀ। ਇਸ ਰਿਪੋਰਟ ਦੇ ਮੁਤਾਬਕ ਵੀ ਇਹ ਵੀਡੀਓ ਅਮਰੇਲੀ ਦੇ ਪੈਟਰੋਲ ਪੰਪ ਦੀ ਹੈ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਦੇ ਧਾਰੀ- ਵਿਸ਼ਵਦਰ ਰੋਡ ਤੇ ਸਥਿਤ ਪੈਟਰੋਲ ਪੰਪ ਦੀ ਹੈ
Result: False
Our Sources
Media Report published by News 18 Gujarati, Dated August 20, 2024
Media Report published by Dainik Bhaskar
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।