ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇੱਕ ਪੁਲਿਸ ਵਾਲੇ ਨੂੰ ਇੱਕ ਬਾਈਕ ਸਵਾਰ ਨੂੰ ਟੱਕਰ ਮਾਰਦੇ ਹੋਏ ਗਿਰਫ਼ਤਾਰ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼੍ਰੀਨਗਰ (Srinagar) ਦਾ ਹੈ ਜਿਥੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਫੇਸਬੁੱਕ ਪੇਜ “Sikh Voice Channel” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਸ਼੍ਰੀਨਗਰ ਚ ਇੱਕ ਅੱਤਵਾਦੀ ਗ੍ਰਿਫਤਾਰ, ਵਾਇਰਲ ਵੀਡੀਓ” ਇਸ ਵੀਡੀਓ ਨੂੰ ਹੁਣ ਤਕ 63,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵੀਡੀਓ ਦੇ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫਰੇਮ ਕੱਢਕੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
ਸਰਚ ਦੇ ਦੌਰਾਨ ਸਾਨੂੰ “Balanço Geral Oeste” ਦੇ ਅਧਿਕਾਰਿਕ Youtube ਅਕਾਊਂਟ ‘ਤੇ ਵਾਇਰਲ ਹੋ ਰਹੀ ਵੀਡੀਓ ਮਿਲੀ। ਅਸੀਂ ਪਾਇਆ ਕਿ ਇਹ ਚੈੱਨਲ ਬ੍ਰਾਜ਼ੀਲ ਦਾ ਮੀਡੀਆ ਚੈਨਲ ਦਾ ਹੈ ਅਤੇ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਸਿਰਲੇਖ ਪੋਰਤੂਗੀ ਭਾਸ਼ਾ ਵਿਚ ਲਿਖਿਆ ਗਿਆ ਜਿਸ ਦੇ ਮੁਤਾਬਕ ਮਿਲਟਰੀ ਪੁਲਿਸ ਨੇ ਭੱਜ ਰਹੇ ਮੋਟਰਸਾਈਕਲ ਸਵਾਰ ਨੂੰ ਪਰਲ ਵਿਚ ਗ੍ਰਿਫਤਾਰ ਕੀਤਾ। ਖਬਰ ਦੇ ਮੁਤਾਬਕ ਇਹ ਘਟਨਾ ਬ੍ਰਾਜ਼ੀਲ ਦੇ ਪਰੋਲਾ ਸ਼ਹਿਰ ਦੀ ਹੈ ਜਿਥੇ ਭੱਜ ਰਹੇ ਬਾਈਕ ਸਵਾਰ ਨੂੰ ਪੁਲਿਸ ਨੇ ਫ਼ਿਲਮੀ ਅੰਦਾਜ਼ ਵਿਚ ਗ੍ਰਿਫ਼ਤਾਰ ਕੀਤਾ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਸਾਨੂੰ ricmais ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ। ਰਿਪੋਰਟ ਦੇ ਮੁਤਾਬਕ ਵੀ ਵਾਇਰਲ ਹੋ ਰਹੀ ਵੀਡੀਓ ਬ੍ਰਾਜ਼ੀਲ ਦੇ Umuarama ਦੇ Pérola ਦਾ ਹੈ ਜਿਥੇ ਲੋਕਲ ਪੁਲਿਸ ਨੇ ਇਕ ਬਾਈਕ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਥੇ ਜਦੋਂ ਬਾਈਕ ਸਵਾਰ ਨਹੀਂ ਰੁਕਿਆ ਤਾ ਪੁਲਿਸ ਨੇ ਉਸਨੂੰ ਫ਼ਿਲਮੀ ਅੰਦਾਜ਼ ਵਿੱਚ ਫੜ ਲਿਆ। ਰਿਪੋਰਟ ਦੇ ਮੁਤਾਬਕ, ਆਸਪਾਸ ਖੜੇ ਕਈ ਲੋਕਾਂ ਨੇ ਘਟਨਾਕ੍ਰਮ ਨੂੰ ਆਪਣੇ ਕੈਮਰੇ ਵਿੱਚ ਕੈਦ ਕਰ ਲਿਆ ਸੀ।

ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਹੋਰ ਖਬਰਾਂ ਵੀ ਮਿਲੀਆਂ ਜਿਨ੍ਹਾਂ ਵਿਚ ਵੀ ਇਸ ਵੀਡੀਓ ਨੂੰ ਬ੍ਰਾਜ਼ੀਲ ਦਾ ਦੱਸਿਆ ਗਿਆ ਸੀ ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਵਾਇਰਲ ਵੀਡੀਓ ਭਾਰਤ ਦਾ ਨਹੀਂ ਬ੍ਰਾਜ਼ੀਲ ਦਾ ਹੈ।
ਇਸ ਦੇ ਨਾਲ ਹੀ ਵੀਡੀਓ ਨੂੰ ਕਈ ਵੇਰੀਫਾਈਡ ਯੂ ਟਿਊਬ ਚੈਨਲਾਂ ਨੇ ਇੱਕ ਜਿਹੇ ਡਿਸਕ੍ਰਿਪਸ਼ਨ ਦੇ ਨਾਲ ਸ਼ੇਅਰ ਕੀਤਾ।
ਅੱਗੇ ਵਧਦੇ ਹੋਏ ਅਸੀਂ ਇਹ ਸਰਚ ਕਰਨਾ ਸ਼ੁਰੂ ਕੀਤਾ ਕਿ ਕੀ ਕੋਈ ਅੱਤਵਾਦੀ ਸ਼੍ਰੀਨਗਰ ਵਿਚ ਗ੍ਰਿਫ਼ਤਾਰ ਹੋਇਆ ਹੈ ਜਾਂ ਨਹੀਂ। ਸਾਨੂੰ ਆਪਣੀ ਸਰਚ ਦੌਰਾਨ India Today ਦੁਆਰਾ ਹਾਲ ਹੀ ਦੇ ਵਿੱਚ ਪ੍ਰਕਾਸ਼ਿਤ ਰਿਪੋਰਟ ਮਿਲੀ, ਜਿਸਦੇ ਵਿਚ ਦੱਸਿਆ ਗਿਆ ਸੀ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਹਿਜਬੁਲ ਦੇ ਇੱਕ ਅੱਤਵਾਦੀ ਗ੍ਰਿਫ਼ਤਾਰ ਕੀਤਾ ਗਿਆ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁਨ ਹੈ। ਵਾਇਰਲ ਹੋ ਰਹੀ ਵੀਡੀਓ ਸ਼੍ਰੀਨਗਰ ਦਾ ਨਹੀਂ ਸਗੋਂ ਬ੍ਰਾਜ਼ੀਲ ਦਾ ਹੈ। ਵਾਇਰਲ ਵੀਡੀਓ ਨੂੰ ਸ਼੍ਰੀਨਗਰ ਦਾ ਦੱਸਕੇ ਗ਼ਲਤ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Result: Misleading
Sources
https://www.youtube.com/watch?v=5AeqzSIXpws
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ