Claim
ਸੋਸ਼ਲ ਮੀਡਿਆ ਤੇ ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਇੱਕ ਗ੍ਰਾਫਿਕ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਸੁਖਪਾਲ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਣਗੇ।

Fact Check / Verification
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਸਚਾਈ ਜਾਨਣ ਦੇ ਲਈ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਾਨੂੰ ਵਾਇਰਲ ਪੋਸਟ ਨੂੰ ਪ੍ਰੋ ਪੰਜਾਬ ਟੀਵੀ ਦਾ ਸਪਸ਼ਟੀਕਰਨ ਮਿਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪ੍ਰੋ ਪੰਜਾਬ ਟੀਵੀ ਨੇ 27 ਮਾਰਚ 2024 ਨੂੰ ਸ਼ੇਅਰ ਕੀਤੇ ਪੋਸਟ ਵਿਚ ਦੱਸਿਆ ਕਿ ਪ੍ਰੋ ਪੰਜਾਬ ਟੀਵੀ ਦਾ ਲੋਗੋ ਲਗਾ ਕੇ ਬਣਾਇਆ ਗਿਆ ਇਹ ਗ੍ਰਾਫਿਕ ਫਰਜ਼ੀ ਹੈ।
ਸਾਨੂੰ ਵਾਇਰਲ ਹੋ ਰਹੇ ਪੋਸਟ ਨੂੰ ਲੈ ਕੇ ਕਾਂਗਰਸ ਲੀਡਰ ਸੁਖਪਾਲ ਖੈਰਾ ਦਾ ਟਵੀਟ ਮਿਲਿਆ। ਸੁਖਪਾਲ ਖੈਰਾ ਨੇ ਟਵੀਟ ਕਰਦਿਆਂ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ।
ਅਸੀਂ ਪ੍ਰੋ ਪੰਜਾਬ ਟੀਵੀ ਦੇ ਪੱਤਰਕਾਰ ਗਗਨਦੀਪ ਸਿੰਘ ਨੂੰ ਸੰਪਰਕ ਕੀਤਾ। ਗਗਨਦੀਪ ਨੇ ਨਿਊਜ਼ਚੈਕਰ ਨੂੰ ਦੱਸਿਆ ਕਿ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ।
Result: False
Our Sources
Facebook post by Pro Punjab TV, Dated March 27, 2024
Telephonic conversation with Gagandeep Singh, Journalist, Pro Punjab TV
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।