ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਲੋਕਾਂ ਦੇ ਸਮੂਹ ਨੂੰ ਪਾਕਿਸਤਾਨ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਉਜੈਨ (Ujjain) ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਜੈਨ ਵਿਚ ਕੁਝ ਦਿਨਾਂ ਪਹਿਲਾਂ ਪਾਕਿਸਤਾਨ ਦੀ ਹਿਮਾਇਤ ‘ਚ ਨਾਅਰੇਬਾਜ਼ੀ ਤੋਂ ਬਾਅਦ ਹੁਣ ਜਵਾਬ ਵਿਚ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਵੇਖਣ ਨੂੰ ਮਿਲੀ।
ਫੇਸਬੁੱਕ ਪੇਜ “Pollywood Di Pol-khol” ਨੇ 24 ਅਗਸਤ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਕੁਝ ਦਿਨ ਪਹਿਲਾਂ ਉਜੈਨ ਵਿੱਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗੇ ਸੀ ਹੁਣ ਦੇਖੋ ਇੱਟ ਦਾ ਜਵਾਬ ਪੱਥਰ ਨਾਲ”
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਪੁਰਾਣੇ ਸੋਸ਼ਲ ਮੀਡੀਆ ਪੋਸਟਾਂ ਦੁਆਰਾ ਅਪਲੋਡ ਮਿਲੀ। ਸਰਚ ਦੇ ਦੌਰਾਨ ਪੁਰਾਣਾ ਪੋਸਟ ਸਾਨੂੰ ਸਾਲ 2018 ਦਾ ਮਿਲਿਆ। ਫੇਸਬੁੱਕ ਪੇਜ “Say “No” To Sold Media” ਨੇ 2 ਅਕਤੂਬਰ 2018 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਇਸ ਵੀਡੀਓ ਨੂੰ ਮਹਾਰਾਸ਼ਟਰ ਦੇ ਥਾਣੇ ਦਾ ਦੱਸਿਆ। ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਗਿਆ, “This is EPIC! Thane”
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਦੇ ਜਰੀਏ ਮਾਮਲੇ ਨੂੰ ਲੈ ਕੇ ਸਰਚ ਕੀਤੀ। ਸਾਨੂੰ ਆਪਣੀ ਸਰਚ ਦੌਰਾਨ Youtube ‘ਤੇ ਕਈ ਵੀਡੀਓ ਮਿਲੇ ਜੋ ਵਾਇਰਲ ਵੀਡੀਓ ਨਾਲ ਮੇਲ ਖਾਂਦੇ ਸਨ। ਵੀਡੀਓ ਨੂੰ ਸ਼ੇਅਰ ਕਰਦਿਆਂ ਇਨ੍ਹਾਂ ਨੂੰ ਮਹਾਰਾਸ਼ਟਰ ਦੇ ਅਧੀਨ ਪੈਂਦੇ ਥਾਣੇ ਦੇ ਹਿੰਦੂ ਜਾਗ੍ਰਿਤੀ ਮੰਚ ਨਾਲ ਸਬੰਧਿਤ ਦੱਸਿਆ ਗਿਆ।
ਹੋਰ ਸਰਚ ਕਰਨ ‘ਤੇ ਸਾਨੂੰ ਬੂਮ ਦੁਆਰਾ ਪ੍ਰਕਾਸ਼ਿਤ ਮੀਡੀਆ ਰਿਪੋਰਟ ਮਿਲੀ ਜਿਸ ਦੇ ਵਿਚ ਸਾਨੂੰ ‘Hindu Jagriti Manch’ ਦੇ ਅਧਿਕਾਰੀ ਦੁਆਰਾ ਵਾਇਰਲ ਵੀਡੀਓ ਨੂੰ ਲੈ ਕੇ ਬਿਆਨ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਗਣਪਤੀ ਵਿਸਰਜਨ ਸਮਾਰੋਹ ਦੀ ਹੀ ਹੈ।
ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਵੀਡੀਓ ਦੀ ਮਿਤੀ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰ ਸਕੇ ਪਰ ਇਹ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਵਾਇਰਲ ਹੋ ਰਹੀ ਵੀਡੀਓ ਮਹਾਰਾਸ਼ਟਰ ਅਧੀਨ ਪੈਂਦੇ ਥਾਣੇ ਦਾ ਹੈ ਜਿਥੇ ਗਣਪਤੀ ਵਿਸਰਜਨ ਦੌਰਾਨ ਪਾਕਿਸਤਾਨ ਦੇ ਵਿਰੋਧ ਵਿਚ ਨਾਅਰੇ ਲਗਾਏ ਗਏ ਸਨ।
Result: Misleading
Sources
https://www.youtube.com/watch?v=eMpuOSU0xRk
https://www.youtube.com/watch?v=wM_w0fdCGyU
https://www.facebook.com/SNTSM.in/videos/315155942621525/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ