ਯੂਕਰੇਨ ਦੇ ਰਾਸ਼ਟਰਪਤੀ Volodymyr Zelensky ਦੀ ਨਿਡਰਤਾ ਦੀ ਵਿਸ਼ਵ ਭਰ ਦੇ ਵਿੱਚ ਚਰਚਾ ਹੋ ਰਹੀ ਹੈ। ਇਸ ਹਫ਼ਤੇ ਵਿੱਚ ਸੋਸ਼ਲ ਮੀਡੀਆ ਤੇ ਯੂਕਰੇਨ ਦੇ ਰਾਸ਼ਟਰਪਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਫੌਜੀ ਵਰਦੀ ਵਿੱਚ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ Volodymyr Zelensky ਖ਼ੁਦ ਫ਼ੌਜ ਦੀ ਵਰਦੀ ਪਾ ਕੇ ਮੈਦਾਨ ਵਿੱਚ ਜੰਗ ਲੜ ਰਹੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਫੇਸਬੁੱਕ ਪੇਜ ‘ਹੀਰੇ ਬੰਦੇ’ ਨੇ ਵਾਇਰਲ ਹੋਈ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,ਯੂਕਰੇਨ ਦਾ ਪ੍ਰਧਾਨ ਮੰਤਰੀ ਖੁਦ ਵਰਦੀ ਪਹਿਨ ਕੇ ਜੰਗ ਦੇ ਮੈਦਾਨ ਚ ਪਹੁੰਚ ਚੁੱਕਾ ਹੈ ਕਿ ਮੋਦੀ ਅੱਧਾ ਕਰ ਸਕਦਾ ਕਦੇ?

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰਾਂ ਤੇ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ।
ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਤੇ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡੀਆ ਏਜੰਸੀ Reuters ਦੁਆਰਾ 21 ਅਪ੍ਰੈਲ 2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ‘ਚ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Reuters ਦੀ ਰਿਪੋਰਟ ਦੇ ਮੁਤਾਬਕ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਯੂਕਰੇਨ ਦੇ ਡੋਨਬਾਸ ਖੇਤਰ ਵਿੱਚ ਰੂਸੀ ਸਮਰਥਿਤ ਵੱਖਵਾਦੀਆਂ ਨਾਲ ਜੰਗ ਲੜ ਰਹੇ ਸੈਨਿਕਾਂ ਨੂੰ ਹੌਂਸਲਾ ਦੇਣ ਲਈ ਪਹੁੰਚੇ ਸਨ।
ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਮੀਡੀਆ ਸੰਸਥਾਨ Duvar ਦੁਆਰਾ ਵੀ ਵਾਇਰਲ ਹੋ ਰਹੀ ਤਸਵੀਰ ਸਾਲ 2021 ਵਿੱਚ ਪ੍ਰਕਾਸ਼ਿਤ ਮਿਲੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੀ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2021 ਦੀ ਹੈ ਜਿਸ ਨੂੰ ਯੂਕਰੇਨ ਤੇ ਰਸੀਆ ਦਰਮਿਆਨ ਚੱਲ ਰਹੀ ਜੰਗ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: False Context/False
Our Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ