ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਪਹਿਲਵਾਨ ਨੂੰ ਥੱਪੜ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਨੇ ਸਟੇਜ ‘ਤੇ ਇਕ ਪਹਿਲਵਾਨ ਨੂੰ ਥੱਪੜ ਮਾਰ ਦਿੱਤਾ।
ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਪਹਿਲਵਾਨਾਂ ਵਿਰੋਧ ਕਰ ਰਹੇ ਸਨ। ਸਿੰਘ ‘ਤੇ ਯੌਨ ਸ਼ੋਸ਼ਣ ਅਤੇ ਖਿਡਾਰੀਆਂ ਨਾਲ ਛੇੜਖਾਨੀ ਦੇ ਦੋਸ਼ ਲੱਗੇ ਹਨ। ਇਸ ਕਾਰਨ ਦੇਸ਼ ਦੇ ਦਿੱਗਜ ਖਿਡਾਰੀ ਪਿਛਲੇ ਦਿਨੀਂ ਦਿੱਲੀ ਦੇ ਜੰਤਰ-ਮੰਤਰ ‘ਚ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਖੇਡ ਮੰਤਰਾਲੇ ਅਤੇ ਪਹਿਲਵਾਨਾਂ ਵਿਚਾਲੇ ਮੀਟਿੰਗ ਵੀ ਹੋਈ, ਪਰ ਇਹ ਤਸੱਲੀਬਖਸ਼ ਨਹੀਂ ਰਹੀ। ਇਸ ਤੋਂ ਬਾਅਦ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਇਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਇੱਕ ਪ੍ਰੈਸ ਬ੍ਰੀਫਿੰਗ ਨੂੰ ਸੰਬੋਧਿਤ ਕੀਤਾ ਅਤੇ ਦੱਸਿਆ ਕਿ ਦੋਸ਼ਾਂ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਅਤੇ ਉਦੋਂ ਤੱਕ ਬ੍ਰਿਜ ਭੂਸ਼ਣ ਸਿੰਘ ਡਬਲਯੂਐਫਆਈ ਦੇ ਮੁਖੀ ਵਜੋਂ ਕੰਮ ਨਹੀਂ ਕਰਨਗੇ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ NDTV ਦੁਆਰਾ 18 ਦਸੰਬਰ, 2021 ਨੂੰ ਪ੍ਰਕਾਸ਼ਿਤ ਰਿਪੋਰਟ ਮਿਲੀ, ਜਿਸ ਵਿੱਚ ਵਾਇਰਲ ਵੀਡੀਓ ਨਾਲ ਮੇਲ ਖਾਂਦਿਆਂ ਤਸਵੀਰਾਂ ਦੇਖੀਆਂ ਜਾ ਸਕਦੀਆਂ ਹਨ। ਰਿਪੋਰਟ ਮੁਤਾਬਕ ਇਹ ਘਟਨਾ ਅੰਡਰ-15 ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ਦੌਰਾਨ ਹੋਈ। ਇਹ ਪਹਿਲਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਵੱਧ ਉਮਰ ਹੋਣ ਕਾਰਨ ਉਸ ਨੂੰ ਕੁਸ਼ਤੀ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਹਾਲਾਂਕਿ, ਉਹ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅੰਡਰ-15 ਵਰਗ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਲਈ ਜ਼ੋਰ ਪਾਉਂਦਾ ਰਿਹਾ, ਜਿਸ ‘ਤੇ ਸੰਸਦ ਮੈਂਬਰ ਆਪਣਾ ਗੁੱਸਾ ਗੁਆ ਬੈਠੇ ਅਤੇ ਪਹਿਲਵਾਨ ਨੂੰ ਥੱਪੜ ਮਾਰ ਦਿੱਤਾ।

ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਸੰਬੰਧਿਤ ਰਿਪੋਰਟ ‘Outlook India’ ਦੁਆਰਾ ਪ੍ਰਕਾਸ਼ਿਤ ਮਿਲੀ। ਇਸ ਰਿਪੋਰਟ ਨੂੰ ਵੀ ਸਾਲ 2021 ਵਿੱਚ ਪ੍ਰਕਾਸ਼ਿਤ ਕੀਤਾ ਗਿਆ ਸੀ। ਇਸ ਰਿਪੋਰਟ ਦੇ ਵਿੱਚ ਵੀ ਐਨਡੀਟੀਵੀ ਦੀ ਰਿਪੋਰਟ ‘ਚ ਦਿੱਤੀ ਗਈ ਜਾਣਕਾਰੀ ਨਾਲ ਮੇਲ ਖਾਂਦੀ ਹੈ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਦਸੰਬਰ 2021 ਦਾ ਹੈ, ਜਦੋਂ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਨੇ ਰਾਂਚੀ ਵਿੱਚ ਅੰਡਰ-15 ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ਟੂਰਨਾਮੈਂਟ ਦੌਰਾਨ ਇੱਕ ਪਹਿਲਵਾਨ ਨੂੰ ਥੱਪੜ ਮਾਰਿਆ ਸੀ। ਇਸ ਦਾ ਹਾਲ ਵਿੱਚ ਚੱਲ ਰਹੇ ਵਿਵਾਦ ਨਾਲ ਕੋਈ ਸੰਬੰਧ ਨਹੀਂ ਹੈ।
Result: Missing Context
Our Sources
Media report published by NDTV On December 18, 2021
Media report published by Outlook India On December 18, 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ