ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ (Bhagwant Mann) ਨੂੰ ਲੋਕ ਸਭਾ ਵਿੱਚ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ।
ਫੇਸਬੁੱਕ ਪੇਜ ‘We Support Sukhbir Singh Badal’ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਝਾੜੂ ਵਾਲਿਆਂ ਦਾ ਪ੍ਰਧਾਨ ਮੋਦੀ ਦੇ ਬਿੱਲਾਂ ਦੇ ਫਾਇਦੇ ਗਿਣਾਉਂਦਾ ਹੋਇਆ। ਭਗਤ ਤੇ ਪ੍ਰਧਾਨ ਵਧਾਈ ਦੇ ਪਾਤਰ ਜਲਦੀ ਲੋਕਾਂ ਸਾਹਮਣੇ ਆ ਗਿਆ।’ ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 250 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।
ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵੀਡੀਓ ਦੇ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਬੀਤੇ ਦਿਨੀਂ ਲੋਕ ਸਭਾ ਵਿੱਚ ਹੋਰ ਪਛੜੀਆਂ ਸ਼੍ਰੇਣੀਆਂ (ਓਬੀਸੀ) ਨਾਲ ਸਬੰਧਤ ‘ਸੰਵਿਧਾਨ (127 ਵੀਂ ਸੋਧ) ਬਿੱਲ, 2021′ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਬਿੱਲ ਵਿੱਚ ਰਾਜਾਂ ਨੂੰ ਓਬੀਸੀ ਸੂਚੀ ਬਣਾਉਣ ਦਾ ਅਧਿਕਾਰ ਦਿੱਤਾ ਗਿਆ ਹੈ।
ਸੰਸਦ ਵਿੱਚ ਬਿੱਲ ਪੇਸ਼ ਕੀਤੇ ਜਾਣ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਕਿਹਾ ਸੀ ਕਿ ਅਸੀਂ ਇਸ ਬਿੱਲ ਉੱਤੇ ਚਰਚਾ ਚਾਹੁੰਦੇ ਹਾਂ ਅਤੇ ਇਸਦਾ ਸਮਰਥਨ ਕਰਦੇ ਹਾਂ। ਬਿੱਲ ਦੇ ਹੱਕ ਵਿੱਚ 385 ਵੋਟਾਂ ਪਈਆਂ ਅਤੇ ਇਸ ਦੇ ਵਿਰੁੱਧ ਕੋਈ ਨਹੀਂ ਸੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਦੀ ਲੋਕ ਸਭਾ ਵਿੱਚ ਹਮਾਇਤ ਕੀਤੀ।.
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੋਰ ਦੇ ਨਾਲ ਦਿਨਾਂ ਦੇਖਿਆ। ਅਸੀਂ ਪਾਇਆ ਕਿ ਵੀਡੀਓ ਦੇ ਵਿਚ ਮੀਡੀਆ ਏਜੰਸੀ ‘ਪ੍ਰਾਈਮ ਏਸ਼ੀਆ’ ਦਾ ਲੋਗੋ ਲੱਗਿਆ ਹੋਇਆ ਹੈ।
ਅਸੀਂ ਆਪਣੀ ਪੜਤਾਲ ਨੂੰ ਸ਼ੁਰੂ ਕਰਦੇ ਹੋਏ ਪ੍ਰਾਈਮ ਏਸ਼ੀਆ ਦੀ ਫੇਸਬੁੱਕ ਪੇਜ ਨੂੰ ਖੰਗਾਲਿਆ। ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੂਰੀ ਵੀਡੀਓ ‘ਪ੍ਰਾਈਮ ਏਸ਼ੀਆ’ ਦੁਆਰਾ ਅਪਲੋਡ ਮਿਲੀ ਜਿਸ ਨੂੰ ਅਸੀਂ ਅੰਤ ਤੱਕ ਸੁਣਿਆ।
ਅਸੀਂ ਪਾਇਆ ਕਿ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਖੇਤੀ ਕਾਨੂੰਨਾਂ ਬਾਰੇ ਨਹੀਂ ਸਗੋਂ ਓਬੀਸੀ ਬਿਲ ਦੇ ਬਾਰੇ ‘ਚ ਚਰਚਾ ਕਰ ਰਹੇ ਸਨ ਜਦਕਿ ਫੇਸਬੁੱਕ ਤੇ ਪੂਰੀ ਵੀਡੀਓ ਦੇ ਕੁਝ ਹਿੱਸੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਭਗਵੰਤ ਮਾਨ ਨੇ ਸੰਸਦ ਦੇ ਵਿੱਚ ਬੋਲਦਿਆਂ ਜਿੱਥੇ ਸਰਕਾਰ ਵੱਲੋਂ ਲਿਆਂਦੇ ਗਏ ਓਬੀਸੀ ਬਿੱਲ ਦਾ ਪਾਰਟੀ ਵੱਲੋਂ ਸਮਰਥਨ ਕੀਤਾ ਉਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ।
ਅਸੀਂ ਪਾਇਆ ਕਿ ਕਈ ਮੀਡੀਆ ਏਜੰਸੀਆਂ ਨੇ ਭਗਵੰਤ ਮਾਨ ਦੁਆਰਾ ਲੋਕ ਸਭਾ ਵਿੱਚ ਦਿੱਤੀ ਗਈ ਸਪੀਚ ਨੂੰ ਆਪਣੇ ਅਧਿਕਾਰਿਕ ਹੈਂਡਲ ਤੇ ਸ਼ੇਅਰ ਕੀਤਾ।
ਅਸੀਂ ਗੂਗਲ ਤੇ ਕੁਝ ਕੀ ਵਰਡ ਸਰਚ ਦੇ ਜ਼ਰੀਏ ਬੀਤੇ ਦਿਨੀਂ ਲੋਕ ਸਭਾ ਵਿੱਚ ਓਬੀਸੀ ਬਿਲ ਬਾਰੇ ਹੋਈ ਚਰਚਾ ਦੇ ਬਾਰੇ ਵਿਚ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮਿਲੀ।

ਰਿਪੋਰਟ ਮੁਤਾਬਕ ਸੰਸਦ ਦੇ ਮੌਨਸੂਨ ਸੈਸ਼ਨ ਦੇ ਆਖ਼ਰੀ ਹਫ਼ਤੇ ਦੇ ਦੂਜੇ ਦਿਨ ਲੋਕ ਸਭਾ ਵਿਚ ਬਹਿਸ ਦੇ ਲਈ ਬਿੱਲ ਪੇਸ਼ ਕੀਤਾ ਗਿਆ ਜਿਸ ਦਾ ਵਿਰੋਧ ਕਰਨ ਦੀ ਹਿਮਾਕਤ ਕਿਸੇ ਵੀ ਸਿਆਸੀ ਪਾਰਟੀ ਨੇ ਨਹੀਂ ਕੀਤੀ। ਲੋਕ ਸਭਾ ਦੇ ਵਿੱਚ ਪਿਛੜੇ ਵਰਗ ਦੀ ਸੂਚੀ ਤਿਆਰ ਕਰਨ ਦਾ ਅਧਿਕਾਰ ਕੇਂਦਰ ਤੋਂ ਰਾਜਾਂ ਨੂੰ ਟਰਾਂਸਫਰ ਕਰਨ ਵਾਲੇ ਇਸ ਸੰਵਿਧਾਨ ਸੰਸ਼ੋਧਨ ਬਿੱਲ ਨੂੰ 386 ਸੰਸਦ ਮੈਂਬਰਾਂ ਦਾ ਸਮਰਥਨ ਮਿਲਿਆ। ਰਿਪੋਰਟ ਦੇ ਮੁਤਾਬਕ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਇਸ ਬਿੱਲ ਦਾ ਸਮਰਥਨ ਕੀਤਾ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਮੈਂਬਰ ਪਾਰਲੀਮੈਂਟ ਭਗਵੰਤ ਮਾਨ ਖੇਤੀ ਕਾਨੂੰਨਾਂ ਦੀ ਨਹੀਂ ਸਗੋਂ ਓਬੀਸੀ ਬਿੱਲ ਦੇ ਸਮਰਥਨ ਵਿੱਚ ਕੇਂਦਰ ਸਰਕਾਰ ਦੀ ਹਮਾਇਤ ਕਰ ਰਹੇ ਸਨ।
Result: Misleading
Sources
https://www.facebook.com/primeasiatvcanada/videos/373680124133562
https://www.youtube.com/watch?v=gMgGt5z-D58
https://indianexpress.com/article/india/opposition-backs-obc-bill-constitution-amendment-7446335/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ