Wednesday, March 5, 2025

Viral

Weekly Wrap: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ Yogi Adityanath ਨੂੰ ਝੁਕ ਕੇ ਕੀਤਾ ਪ੍ਰਣਾਮ?

Written By Shaminder Singh
Jul 10, 2021
banner_image

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਤਸਵੀਰ ਕਾਫੀ ਵਾਇਰਲ ਹੋਈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਝੁਕ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ (Yogi Adityanath) ਨੂੰ ਪ੍ਰਣਾਮ ਕਰ ਰਹੇ ਹਨ।ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

yogi adityanath

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ Yogi Adityanath ਨੂੰ ਝੁਕ ਕੇ ਕੀਤਾ ਪ੍ਰਣਾਮ?

ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਝੁਕ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਪ੍ਰਣਾਮ ਕਰ ਰਹੇ ਹਨ। ਇਹ ਸੱਚ ਨਹੀਂ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਸਾਹਮਣੇ ਨਹੀਂ ਝੁਕੇ ਸਨ। ਰਾਮਨਾਥ ਕੋਵਿੰਦ ਆਪਣੀ ਜਨਮ ਭੂਮੀ ਨੂੰ ਸਨਮਾਨ ਦੇਣ ਦੇ ਲਈ ਪ੍ਰਣਾਮ ਕਰਨ ਦੇ ਲਈ ਝੁਕੇ ਸਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Uttar Pradesh ਵਿਖੇ ਕਿਸਾਨਾਂ ਨੇ ਬੀਜੇਪੀ ਆਗੂਆਂ ਦੀ ਕੀਤੀ ਕੁੱਟਮਾਰ?

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ (Uttar Pradesh) ਦੇ ਗੋਰਖਪੁਰ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂ ਦੀ ਕੁੱਟਮਾਰ ਕੀਤੀ ਗਈ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਨਾਲ ਲੋਕਾਂ ਦੀ ਭੀੜ ਨੂੰ ਬੇਹਰਿਹਮੀ ਨਾਲ ਕੁੱਟਮਾਰ ਕਰਦਿਆਂ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਸਮਾਜਵਾਦੀ ਪਾਰਟੀ ਦੇ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਭਾਜਪਾ ਸਮਰਥਕਾਂ ਵੱਲੋਂ ਸਪਾ ਆਗੂ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ ਨੂੰ ਗਲਤ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਕੀ Father Stan Swamy ਦੀ ਹੈ ਇਹ ਵਾਇਰਲ ਤਸਵੀਰ?

ਭੀਮਾ ਕੋਰੇਗਾਓਂ ਮਾਮਲੇ ਵਿਚ ਹਿਰਾਸਤ ਵਿਚ ਰੱਖੇ ਕਿ ਫਾਦਰ ਸਟੈਨ ਸਵਾਮੀ (Father Stan Swamy) ਦੇ ਦੇਹਾਂਤ ਤੋਂ ਬਾਅਦ ਇਕ ਤਰਫ ਰਾਜਨੀਤੀ ਗਰਮਾ ਗਈ ਹੈ ਤਾਂ ਸੋਸ਼ਲ ਮੀਡੀਆ ਤੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ। ਫਾਦਰ ਸਟੈਨ ਸਵਾਮੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਨਾਮ ਤੇ ਵਾਇਰਲ ਹੋ ਰਹੀ ਤਸਵੀਰ ਦਰਅਸਲ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਖ਼ੂਨ ਦੇ ਜੁਰਮ ਵਿਚ ਸਜ਼ਾ ਕੱਟ ਰਹੇ 92 ਸਾਲ ਦੇ ਬਜ਼ੁਰਗ ਬਾਬੂਰਾਮ ਭਲਵਾਨ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Arvind Kejriwal ਨੇ ਕਿਸਾਨ ਆਰਡੀਨੈਂਸ ਬਿੱਲ ਦੇ ਸਮਰਥਨ ਵਿੱਚ ਕੀਤਾ ਟਵੀਟ?

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਦੇ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਆਰਡੀਨੇੈਂਸ ਬਿਲ ਨੂੰ ਪਾਸ ਕਰਨ ਤੇ ਗ੍ਰਹਿ ਮੰਤਰੀ ਨੂੰ ਵਧਾਈ ਦਿੱਤੀ। ਫੇਸਬੁੱਕ ਯੂਜ਼ਰ ਇਕਬਾਲ ਸਿੰਘ ਨੇ ਵਾਇਰਲ ਟਵੀਟ ਸ਼ੇਅਰ ਕਰਦਿਆਂ ਲਿਖਿਆ,’ਕਿਸਾਨ ਭਰਾਵੋ ਪੰਜਾਬੀਓ ਅਤੇ ਸਿੱਖੋ ਦੇਖ ਲਵੋ ਇਨ੍ਹਾਂ ਸੱਪਾਂ ਨੂੰ ਜਿਨ੍ਹਾਂ ਨੂੰ ਤੁਸੀਂ ਦੁੱਧ ਪਿਲਾਉਂਦੇ ਹੋ।’ ਇਹ ਸੱਚ ਨਹੀਂ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਟਵੀਟ ਫਰਜ਼ੀ ਹੈ ਜਿਸ ਨੂੰ ਫੋਟੋਸ਼ਾਪ ਦੀ ਮਦਦ ਨਾਲ ਬਣਾਇਆ ਗਿਆ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Manali ਘੁੰਮਣ ਗਏ ਸੈਲਾਨੀਆਂ ਦੀ ਨੇ ਇਹ ਤਸਵੀਰਾਂ?

ਸੋਸ਼ਲ ਮੀਡੀਆ ਤੇ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮਨਾਲੀ (Manali) ਦੇ ਹਾਲੀਆ ਦਿਨਾਂ ਦੀ ਹੈ। ਵਾਇਰਲ ਤਸਵੀਰ ਵਿੱਚ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੀ ਭੀੜ ਨੂੰ ਸੜਕਾਂ ਤੇ ਘੁੰਮਦੇ ਹੋਏ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਯੂਜ਼ਰ ਦਾ ਕਹਿਣਾ ਹੈ ਕਿ ਦੂਜੀ ਲਹਿਰ ਅਜੇ ਠੀਕ ਨਹੀਂ ਹੋਈ ਸੀ ਕਿ ਲੋਕਾਂ ਨੇ ਤੀਜੀ ਲਹਿਰ ਦਾ ਇੰਤਜ਼ਾਮ ਕਰ ਦਿੱਤਾ। ਉੱਥੇ ਹੀ ਕਈ ਸੋਸ਼ਲ ਮੀਡੀਏ ਨੂੰ ਕਹਿ ਰਹੇ ਹਨ ਕਿ ਜਿਸ ਤਰ੍ਹਾਂ ਪਹਿਲਾਂ ਹਸਪਤਾਲਾਂ ਵਿੱਚ ਪੈੱਗ ਨਹੀਂ ਮਿਲ ਰਹੇ ਸਨ ਉਸੇ ਤਰ੍ਹਾਂ ਅੱਜ ਹੋਟਲ ਵਿਚ ਨੂੰ ਨਹੀਂ ਮਿਲ ਰਹੇ। ਇਹ ਸੱਚ ਨਹੀਂ ਹੈ। ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ ਵਾਇਰਲ ਤਸਵੀਰ ਹਾਲ ਦੀ ਨਹੀਂ ਸਗੋਂ ਦਸੰਬਰ 2020 ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

image
If you would like us to fact check a claim, give feedback or lodge a complaint WhatsApp us at +91-9999499044 or email us at checkthis@newschecker.in​. You can also visit the Contact Us​ page and fill the form.
No related articles found
Newchecker footer logo
Newchecker footer logo
Newchecker footer logo
Newchecker footer logo
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

17,308

Fact checks done

FOLLOW US
imageimageimageimageimageimageimage
Copyright © 2022 NC Media Pvt. Ltd. All Rights Reserved.
cookie

Our website uses Cookies

We use cookies and similar technologies to help personalise content,tailor and measure ads, and provide a better experience. By clicking OK or turning an option on in Cookie Preferences, you agree to this, as outlined in our Cookie Policy.