ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬੀ ਗਾਇਕ ਐਮੀ ਵਿਰਕ ਨੂੰ ਸਟੇਜ ਤੇ ਭਗਵੰਤ ਮਾਨ ਨੂੰ ਸ਼ਰਾਬੀ ਕਹਿੰਦੇ ਸੁਣਿਆ ਜਾ ਸਕਦਾ ਹੈ। ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਨੀ ਵਿਰਕ ਨੇ ਲਾਈਵ ਸ਼ੋ ਦੌਰਾਨ ਭਗਵੰਤ ਮਾਨ ਨੂੰ ਸ਼ਰਾਬੀ ਦੱਸਿਆ।
ਫੇਸਬੁੱਕ ਪੇਜ Sherpartap Singh Sandhu ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, ‘ਚਲਦੇ ਸ਼ੋਅ ‘ਚ ਐਮੀ ਵਿਰਕ ਨੇ ਭਗਵੰਤ ਮਾਨ ਨੂੰ ਦੱਸਿਆ ਸ਼ਰਾਬੀ, ਕਿਹਾ ਕਲਾਕਾਰ ਸਟੇਜ ਚਲਾ ਸਕਦੇ ਐ ਸਟੇਟ ਨਹੀਂ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਪੋਸਟਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਦੇ ਮੁਤਾਬਕ ਵੀ ਇਸ ਪੋਸਟ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਵੀਡੀਓ ਹੀ ਧਿਆਨ ਦਿੰਦੇ ਸੁਣਿਆ। ਇਸ ਵੀਡੀਓ ਕਲਿਪ ਵਿਚ ਐਮੀ ਵਿਰਕ ਬੋਲੀ ਪਾਉਣੀ ਸ਼ੁਰੂ ਕਰਦੇ ਹਨ ਅਤੇ ਇਸ ਕਲਿਪ ਉੱਤੇ ਮਾਲਵਾ ਟੀਵੀ ਦਾ ਵਾਟਰਮਾਰਕ ਲੱਗਿਆ ਦੇਖਿਆ ਜਾ ਸਕਦਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਯੂ ਟਿਊਬ ਤੇ ਕੁਝ ਕੀ ਵਰਡ ਸਰਚ ਜਰੀਏ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ। ਅਸਲ ਵੀਡੀਓ ਸਾਨੂੰ Malwa Punjabi Cultural LIVE Frames ਦੇ ਅਧਿਕਾਰਿਕ Youtube ਅਕਾਊਂਟ ‘ਤੇ ਜੂਨ 2020 ਨੂੰ ਅਪਲੋਡ ਮਿਲੀ।
ਅਸੀਂ ਪਾਇਆ ਕਿ ਵੀਡੀਓ ਦੀ ਸ਼ੁਰੂਆਤ ਅਤੇ ਵਾਇਰਲ ਵੀਡੀਓ ਵਿਚ ਸਮਾਨਤਾਵਾਂ ਹਨ। ਇਸ ਵੀਡੀਓ ਦੀ ਸ਼ੁਰੂਆਤ ਵਿਚ ਗਾਇਕ ਐਮੀ ਵਿਰਕ ਬੋਲੀ ਪਾਉਂਦੇ ਹਨ ਜਿਹੜੀ ਵਾਇਰਲ ਵੀਡੀਓ ਵਿਚ ਸੁਣੀ ਜਾ ਸਕਦੀ ਹੈ। ਅਸ਼ਲੀਲ ਵੀਡੀਓ ਵੀ ਧਿਆਨ ਦੇ ਨਾਲ ਸੁਣਿਆ ਅਤੇ ਪਾਇਆ ਕਿ ਵੀਡੀਓ ਵਿੱਚ ਐਮੀ ਵਿਰਕ ਨੇ ਕੀਤੀ ਭਗਵੰਤ ਮਾਨ ਦਾ ਜ਼ਿਕਰ ਨਹੀਂ ਕੀਤਾ ਹੈ।
ਵਾਇਰਲ ਵੀਡੀਓ ਵਿਚ ਜਦੋਂ ਗਾਇਕ ਐਮੀ ਵਿਰਕ ਭਗਵੰਤ ਮਾਨ ਬਾਰੇ ਬੋਲ ਰਹੇ ਹੁੰਦੇ ਹਨ ਓਦੋਂ ਸਟੇਜ ‘ਤੇ ਇੱਕ ਵਿਅਕਤੀ ਉਨ੍ਹਾਂ ਦੇ ਪਿੱਛੇ ਤੋਂ ਲੰਘਦਾ ਹੈ ਅਤੇ ਅਸਲ ਵੀਡੀਓ ਵਿਚ ਵੀ ਇਹ ਦ੍ਰਿਸ਼ ਵੇਖਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਐਮੀ ਵਿਰਕ ਦੀ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਸੋਸ਼ਲ ਮੀਡੀਆ ਤੇ ਗੁੰਮਰਾਹ ਕੀਤਾ ਜਾ ਰਿਹਾ ਹੈ।
Result: Manipulated
Our Sources
YouTube/MalwaTV: https://www.youtube.com/watch?v=DHcgInkT5KE
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ