ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਵੋਟ ਨਹੀਂ ਦੇਣਾ ਤਾਂ ਨਾ ਦਿਓ ਪਰ ਜੁੱਤੇ ਨਾ ਮਾਰੋ।
ਫੇਸਬੁੱਕ ਪੇਜ ਖਾਖੀ ਕੱਛਿਆਂ ਵਾਲੇ ਨੇ ਅਖ਼ਬਾਰ ਦੀ ਕਟਿੰਗ ਸ਼ੇਅਰ ਕਰਦਿਆਂ ਲਿਖਿਆ,’ਵੋਟਾਂ ਨਹੀਂ ਪਾਉਣੀਆਂ, ਜੁੱਤੀ ਤਾਂ ਨਾ ਮਾਰੋ। ਇਸ ਪੋਸਟ ਨੂੰ ਹੁਣ ਤਕ 35 ਤੋਂ ਵੱਧ ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਅਸੀਂ ਪਾਇਆ ਕਿ ਪੰਜਾਬੀ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਵਿੱਚ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਇੱਕ ਟਵਿੱਟਰ ਯੂਜ਼ਰ ਨੇ ਅਖਬਾਰ ਦੀ ਵਾਇਰਲ ਹੋ ਰਹੀ ਕਟਿੰਗ ਸ਼ੇਅਰ ਕਰਦਿਆਂ ਲਿਖਿਆ,’ਵੋਟ ਨਹੀਂ ਦੇਣਾ ਤਾਂ ਨਾ ਦਿਉ ਪਰ ਜੁੱਤੇ ਨਾ ਮਾਰੋ ਪਰ ਜਿਸ ਤਰ੍ਹਾਂ ਸਰਕਾਰ ਜਨਤਾ ਦੀ ਨਹੀਂ ਸੁਣਦੀ ਉਸ ਤਰ੍ਹਾਂ ਜਨਤਾ ਵੀ ਸਰਕਾਰ ਦੀ ਨਹੀਂ ਸੁਣ ਰਹੀ। ਜੁੱਤੇ ਵੀ ਮਾਰ ਰਹੀ ਹੈ ਅਤੇ ਵੋਟ ਵੀ ਨਹੀਂ ਦੇ ਰਹੀ।’

ਇਸ ਦੇ ਇਲਾਵਾ ਬੀਬੀਆਈ ਨਿਊਜ਼ ਨਾਮਕ ਇਕ ਯੂਟਿਊਬ ਚੈਨਲ ਦੁਆਰਾ 29 ਜਨਵਰੀ 2022 ਨੂੰ ਇੱਕ ਵੀਡੀਓ ਅਪਲੋਡ ਕੀਤਾ ਗਿਆ ਜਿਸ ਵਿੱਚ ਅਖ਼ਬਾਰ ਦੀ ਵਾਇਰਲ ਕਟਿੰਗ ਨੂੰ ਦੇਖਿਆ ਜਾ ਸਕਦਾ ਹੈ।। ਬੀਬੀ ਆਈ ਨਿਊਜ਼ ਨੇ ਆਪਣੀ ਇਸ ਵੀਡੀਓ ਵਿਚ ਦੱਸਿਆ ਕਿ ਪਿਛਲੇ ਦਿਨਾਂ ‘ਚ ਬੀਜੇਪੀ ਦੇ ਕਈ ਨੇਤਾਵਾਂ ਨੂੰ ਜਨਤਾ ਦੁਆਰਾ ਵਿਰੋਧ ਝੱਲਣਾ ਪਿਆ ਜਿਸ ਕਰਕੇ ਰਾਜਨਾਥ ਸਿੰਘ ਦਾ ਬਿਆਨ ਆਇਆ ਕਿ ਤੁਸੀਂ ਭਲਾ ਹੀ ਵੋਟ ਨਾ ਦਿਓ ਪਰ ਕਿਸੇ ਨੇਤਾ ਦੇ ਜੁੱਤੇ ਨਾ ਮਾਰੋ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਚੈਕ ਕਰ ਚੁੱਕੀ ਹੈ।
ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਵੋਟ ਨਹੀਂ ਦੇਣਾ ਤਾਂ ਨਾ ਦਿਉ ਪਰ ਜੁੱਤੇ ਦਾ ਮਾਰੂ ਇਸ ਦਾਅਵੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਦਾ ਸੱਚ ਜਾਣਨ ਦੇ ਲਈ ਅਸੀਂ ਅਖ਼ਬਾਰ ਦੀ ਕਟਿੰਗ ਵਿੱਚ ਮੌਜੂਦ ਰਿਪੋਰਟ ਨੂੰ ਪੜ੍ਹਨਾ ਸ਼ੁਰੂ ਕੀਤਾ। ਰਿਪੋਰਟ ਦੇ ਮੁਤਾਬਕ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਿਛਲੀ ਦਿਨੀਂ ਲੰਬੀ ਵਿੱਚ ਜੁੱਤਾ ਸੁੱਟਣ ਦੀ ਹੋਈ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਉਹ ਨਹੀਂ ਦੇਣਾ ਤਾਂ ਨਾ ਦਿਓ ਪਰ ਜੁੱਤੇ ਜਾਂ ਲਾਠੀ ਨਾ ਚਲਾਓ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਗੌਰਤਲਬ ਹੈ ਕਿ ਭਾਜਪਾ ਨੇਤਾ ਰਾਜਨਾਥ ਸਿੰਘ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਮਈ 2014 ਤੋਂ ਮਈ 2019 ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਸਨ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿਚ ਰਾਜਨਾਥ ਸਿੰਘ ਨੇ ਦੇਸ਼ ਦੇ ਰੱਖਿਆ ਮੰਤਰੀ ਦਾ ਪਦ ਸੰਭਾਲਿਆ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿਚ ਗ੍ਰਹਿ ਮੰਤਰਾਲੇ ਦੀ ਕਮਾਨ ਗਾਂਧੀਨਗਰ ਲੋਕ ਸਭਾ ਸੀਟ ਤੋਂ ਸੰਸਦ ਅਮਿਤ ਸ਼ਾਹ ਨੂੰ ਸੌਂਪੀ ਗਈ। ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ 2017 ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।

ਸਾਡੀ ਪੜਤਾਲ ਦੇ ਵਿਚ ਇਹ ਸਾਫ ਹੋ ਜਾਂਦਾ ਹੈ ਕਿ ਸੋਸ਼ਲ ਮੀਡੀਆ ਤੇ ਰਾਜਨਾਥ ਸਿੰਘ ਦੁਆਰਾ ਦਿੱਤਾ ਗਿਆ ਬਿਆਨ ਹਾਲੀਆ ਨਹੀਂ ਹੈ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਦੇ ਨਾਲ ਸਰਚ ਕੀਤਾ ਇਸ ਦੌਰਾਨ ਸਾਨੂੰ ਐਨਡੀਟੀਵੀ ਦੀ ਵੈੱਬਸਾਈਟ ਤੇ 25 ਜਨਵਰੀ 2017 ਨੂੰ ਪ੍ਰਕਾਸ਼ਿਤ ਇਕ ਰਿਪੋਰਟ ਮਿਲੀ। ਰਿਪੋਰਟ ਦੇ ਮੁਤਾਬਕ ਰਾਜਨਾਥ ਸਿੰਘ ਨੇ ਪੰਜਾਬ ਵਿੱਚ 2017 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਜੇਪੀ ਸ਼੍ਰੋਮਣੀ ਅਕਾਲੀ ਦਲ ਦੇ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰੈਲੀ ਵਿੱਚ ਜੁੱਤਾ ਸੁੱਟਣ ਦੀ ਘਟਨਾ ਦੀ ਨਿੰਦਾ ਕੀਤੀ। ਰਿਪੋਰਟ ਦੇ ਮੁਤਾਬਕ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਤੁਸੀਂ ਵੋਟ ਨਹੀਂ ਦੇਣਾ ਚਾਹੁੰਦੀ ਤਾਂ ਨਾ ਦਿਉ ਪਰ ਤੁਸੀਂ ਜੁੱਤੇ ਨਾ ਸੁੱਟੋ।

ਦਾਅਵੇ ਦੀ ਪੜਤਾਲ ਦੇ ਦੌਰਾਨ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਟਵਿੱਟਰ ਤੇ ਸਰਚ ਕੀਤਾ। ਸਰਚ ਦੌਰਾਨ ਸਾਨੂੰ ਮੀਡੀਆ ਏਜੰਸੀ ANI ਦੁਆਰਾ 24 ਜਨਵਰੀ 2017 ਨੂੰ ਕੀਤਾ ਗਿਆ ਇੱਕ ਟਵੀਟ ਮਿਲਿਆ। ANI ਦੁਆਰਾ ਕੀਤੇ ਗਏ ਟਵੀਟ ਦੇ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਅਬੋਹਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਵੋਟ ਨਹੀਂ ਦੇਣੀ ਤਾਂ ਨਾ ਦਿਉ ਪਰ ਕੀ ਤੁਸੀਂ ਉਨ੍ਹਾਂ (ਪ੍ਰਕਾਸ਼ ਸਿੰਘ ਬਾਦਲ) ਤੇ ਲਾਠੀ ਚਲਾਓਗੇ, ਜੁੱਤੇ ਸੁੱਟੋਗੇ?

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੁਆਰਾ ਸਾਲ 2017 ਵਿੱਚ ਦਿੱਤੇ ਗਏ ਬਿਆਨ ਨੂੰ ਹਾਲੀਆ ਦੱਸਕੇ ਗੁੰਮਰਾਹ ਕੀਤਾ ਜਾ ਰਿਹਾ ਹੈ।
Result: Missing Context
Our Sources
ANI: https://twitter.com/ANI/status/823796699109830656?s=20&t=AXryIoOa-Mutn1XxEjq0jw
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ