Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਕਲੇਮ:
ਲੋਕਾਂ ਵੱਲੋਂ ਪੁਲਿਸ ਵਾਲਿਆਂ ਤੇ ਹਮਲਾ।
ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 68,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 6,000 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 562 ਹੋ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ 32 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।
ਕੋਰੋਨਾਵਾਇਰਸ ਤੋਂ ਬਚਾਓ ਲਈ ਪੰਜਾਬ ਸਮੇਤ ਪੂਰੇ ਦੇਸ਼ ਭਰ ਵਿੱਚ ਲੋਕਡਾਉਣ ਕਰ ਦਿੱਤਾ ਗਿਆ ਹੈ। ਇਸ ਵਿਚ ਪੰਜਾਬ ਦੇ ਵੱਖ ਵੱਖ ਥਾਵਾਂ ਉਤੇ ਪੁਲਿਸ ਵੱਲੋ ਲੋਕਾਂ ਦੀ ਕੁੱਟਮਾਰ ਦੇ ਮਾਮਲੇ ਸਾਹਮਣੇ ਆਏ ਹਨ ।ਜਿਹੜੇ ਲੋਕ ਜਾਣਬੁੱਝ ਕੇ ਬਾਹਰ ਨਿਕਲਦੇ ਹਨ ਉਹਨਾ ਨਾਲ ਸਖਤੀ ਤਾਂ ਹੋ ਰਹੀ ਹੈ ਪਰ ਦੂਜੇ ਪਾਸੇ ਜਿਹੜੇ ਲੋਕ ਦਵਾਈਆ ਲੈਣ ਜਾਂ ਆਪਣੀ ਕਿਸੇ ਮਜਬੂਰੀ ਕਾਰਨ ਨਿਕਲਦੇ ਹਨ ਉਹਨਾਂ ਨਾਲ ਵੀ ਪੁਲਿਸ ਦੇ ਦੁਰਵਿਹਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕ ਪੁਲਿਸਕਰਮੀਆਂ ਨੂੰ ਕੁੱਟਦੇ ਨਜ਼ਰ ਆ ਰਹੇ ਹਨ । ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਦੇ ਤਸਸ਼ਦ ਤੋਂ ਅੱਕੇ ਲੋਕਾਂ ਨੇ ਪੁਲਿਸਕਰਮੀਆਂ ਦੀ ਕੁੱਟਮਾਰ ਕੀਤੀ । ਅਸੀਂ ਪਾਇਆ ਕਿ ਇਸ ਵੀਡੀਓ ਨੂੰ ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਸ਼ੇਅਰ ਕੀਤਾ ਜਾ ਰਿਹਾ ਹੈ ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਪੁਰਾਣਾ ਦੱਸਿਆ।
ਕੁਝ ਟੂਲਜ਼ ਅਤੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਦੇ ਨਾਲ ਅਸੀਂ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੌਰਾਨ ਸਾਨੂੰ ਪੰਜਾਬੀ ਮੀਡਿਆ ਏਜੰਸੀ ‘TV Punjabi’ ਤੇ ਵਾਇਰਲ ਹੋ ਰਹੀ ਵੀਡੀਓ ਮਿਲੀ ਜਿਸਨੂੰ 13 ਸਤੰਬਰ , 2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।
ਵੀਡਿਓ ਵਿੱਚ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ , ਸਰਹੱਦੀ ਪਿੰਡ ਚੋਗਾਵਾਂ ਵਿਚ ਕੁਝ ਲੋਕਾਂ ਨੇ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਕੁੱਟਮਾਰ ਕੀਤੀ। ਸਬ ਇੰਸਪੈਕਟਰ ਆਪਣੇ ਕੁਝ ਸਾਥੀਆਂ ਨਾਲ ਅਮਨਦੀਪ ਸਿੰਘ ਨਾਂ ਦੇ ਵਿਅਕਤੀ ਦੇ ਘਰ ਛਾਪਾ ਮਾਰਨ ਲਈ ਆਇਆ ਸੀ। ਛਾਪੇ ਦੌਰਾਨ ਘਰ ਦੇ ਮੈਂਬਰਾਂ ਤੇ ਹੋਰਨਾਂ ਨੇ ਪੁਲੀਸ ਕਰਮਚਾਰੀਆਂ ’ਤੇ ਹਮਲਾ ਕਰ ਦਿੱਤਾ। ਲੋਕਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਲਗਪਗ ਤਿੰਨ ਘੰਟੇ ਬੰਦੀ ਬਣਾ ਕੇ ਰੱਖਿਆ। ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।
ਸਰਚ ਦੇ ਦੌਰਾਨ , ਸਾਨੂੰ ਨਾਮੀ ਮੀਡਿਆ ਏਜੇਂਸੀ ‘ਪੰਜਾਬੀ ਟ੍ਰਿਬਿਊਨ‘ ਦਾ ਲੇਖ ਮਿਲਿਆ । ਲੇਖ ਦੇ ਵਿਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਅੰਸ਼ ਮਿਲੇ। ਲੇਖ ਦੇ ਮੁਤਾਬਕ , ਅਮ੍ਰਿਤਸਰ ਦਿਹਾਤੀ ਪੁਲੀਸ ਨੇ ਇਸ ਕੇਸ ਵਿਚ ਲਗਪਗ 20 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ ਅਤੇ ਐਸਐਚਓ ਨੂੰ ਲਾਪ੍ਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਸੀ।
ਚੋਗਾਵਾਂ ‘ਚ ਸਬ ਇੰਸਪੈਕਟਰ ਦੀ ਕੁੱਟਮਾਰ
ਚਿੱਟੇ ਦੀ ਸਪਲਾਈ ਕਰਨ ਅਤੇ ਖਰੀਦਣ ਵਾਲੇ ਆਪਸ ‘ਚ ਭਿੜੇ ਕੈਪਟਨ ਆਪਣੇ ਮੰਤਰੀਆਂ ਤੇ ਆਗੂਆਂ ਨੂੰ ਘਰਾਂ ਵਿੱਚ ਬਿਠਾਉਣ: ‘ਆਪ’ ਸ਼ਾਹੀ ਸ਼ਹਿਰ ਵਿੱਚ ਕਰੋਨਾ ਦੀ ਦਸਤਕ ਹਸਪਤਾਲ ਤੋਂ ਫਰਾਰ ਕੈਦੀ ਕਾਬੂ ਮੁੱਖ ਮੰਤਰੀ ਉਦਯੋਗਾਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਨ: ਅਕਾਲੀ ਦਲ ਤਾਲਾਬੰਦੀ ਤੇ ਕਰਫਿਊ ਤੋਂ ਪਹਿਲਾਂ ਕਰਨੇ ਚਾਹੀਦੇ ਸਨ ਪ੍ਰਬੰਧ: ਬਰਾੜ ਹਰਭਜਨ ਸਿੰਘ ਦੇ ਸੰਪਰਕ ‘ਚ ਆਉਣ ਵਾਲਿਆਂ ਦਾ ਇਕਾਂਤਵਾਸ ਸ਼ੁਰੂ ਕਰੋਨਾਵਾਇਰਸ: ਚਾਰ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਜੂਨੀਅਰ ਰੈਜ਼ੀਡੈਂਟ ਡਾਕਟਰ ਸਣੇ ਦੋ ਦੇ ਨਮੂਨੇ ਨੈਗੇਟਿਵ ਲੋਕਾਂ ਤੋਂ ਡੰਡ ਬੈਠਕਾਂ ਕਢਵਾਉਣ ਵਾਲੇ ਐੱਸਡੀਐੱਮ ਦਾ ਤਬਾਦਲਾ
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸਨੂੰ ਫਰਜ਼ੀ ਅਤੇ ਗਗੁੰਮਰਾਹਕੁੰਨ ਦਾਅਵੇ ਦੇ ਨਾਲ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਫੇਸਬੁੱਕ ਸਰਚ
*ਮੀਡਿਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.