ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਜੋ ਬਾਇਡਨ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਨੂੰ...

ਜੋ ਬਾਇਡਨ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਨੂੰ ਆਪਣੇ ਸਹੁੰ ਚੁੱਕ ਸਮਾਗਮ ਦਾ ਭੇਜਿਆ ਸੱਦਾ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਦੇ ਵਿੱਚ ਜੋ ਬਾਈਡਨ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਆਪਣੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਹੈ।

ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜੋ ਬਾਇਡਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਸੋਸ਼ਲ ਮੀਡੀਆ ਤੇ ਵਾਇਰਲ ਦਾਅਵੇ ਨੂੰ ਵੱਖ ਵੱਖ ਪਲੇਟਫਾਰਮਾਂ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification


ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦੇ ਵਿੱਚ ਇਹ ਸਪਸ਼ਟ ਹੋ ਚੁੱਕੀ ਹੈ ਕਿ ਜੋ ਬਾਈਡਨ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਹੋਣਗੇ। ਬਾਈਡਿੰਗ ਦੀ ਜਿੱਤ ਤੋਂ ਬਾਅਦ ਕਈ ਮੀਡੀਆ ਏਜੰਸੀਆਂ ਦੁਆਰਾ ਇਹ ਖ਼ਬਰ ਚਲਾਈ ਗਈ ਕਿ ਬਾਈਡਨ ਅਤੇ ਭਾਰਤ ਦਾ ਪੁਰਾਣਾ ਰਿਸ਼ਤਾ ਹੈ। ਸੋਸ਼ਲ ਮੀਡੀਆ ਤੇ ਜੋ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਵੀ ਸ਼ੇਅਰ ਕੀਤੇ ਜਾ ਰਹੇ ਹਨ।

ਟਵਿੱਟਰ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ  ਜੋ ਬਾਈਡਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ  ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਆਪਣੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਹੈ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਪੜਤਾਲ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਇਹ ਖੋਜਿਆ ਕਿ ਜੋ ਪਾੜਨ ਨਵੇਂ ਅਮਰੀਕੀ ਰਾਸ਼ਟਰਪਤੀ ਦੇ ਰੂਪ ਵਿੱਚ ਕਦੋਂ ਸਹੁੰ ਲੈਣਗੇ। ਇਸ ਦੌਰਾਨ ਸਾਨੂੰ metro.co.uk ਨਾਮਕ ਵੈੱਬਸਾਈਟ ਤੇ ਛਪੇ ਲੇਖ ਤੋਂ ਜਾਣਕਾਰੀ ਮਿਲੀ ਕਿ ਜੋ ਬਾਇਡਨ 20bਜਨਵਰੀ ਸਾਲ 2021 ਵਿੱਚ ਅਮਰੀਕਾ ਦੇ ਰਾਸ਼ਟਰਪਤੀ ਵੱਜੋਂ ਸਹੁੰ ਲੈਣਗੇ।

ਇਸ ਤੋਂ ਬਾਅਦ ਅਸੀਂ ਗੂਗਲ ਤੇ ਇਸ ਦਾਅਵੇ ਨੂੰ ਖੋਜਣਾ ਸ਼ੁਰੂ ਕੀਤਾ ਕਿ ਕੀ ਅਸਲ ਵਿੱਚ, ਜੋ ਬਾਈਡਨ ਨੇ ਆਪਣੇ ਸਹੁੰ ਚੁੱਕ ਸਮਾਗਮ ਦੇ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੱਦਾ ਦਿੱਤਾ ਹੈ। ਹਾਲਾਂਕਿ, ਖੋਜ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦਾ ਕੋਈ ਪਰਿਣਾਮ ਨਹੀਂ ਮਿਲਿਆ ਜਿਸ ਤੋਂ ਵਾਇਰਲ ਦਾਅਵੇ ਦੀ ਪੁਸ਼ਟੀ ਹੋ ਸਕੇ।

ਅਸੀਂ ਟਵਿੱਟਰ ਅਡਵਾਂਸ ਸਰਚ ਦੀ ਮਦਦ ਦੇ ਨਾਲ The White House ਦੇ ਅਧਿਕਾਰਿਕ ਟਵਿੱਟਰ ਹੈਂਡਲ ਅਤੇ ਵੈੱਬਸਾਈਟ ਤੇ ਵਾਇਰਲ ਦਾਅਵੇ ਦੇ ਨਾਲ ਸੰਬੰਧਿਤ ਖਬਰਾਂ ਨੂੰ ਖੋਜੀਆਂ ਪਰ ਇੱਥੇ ਵੀ ਸਾਨੂੰ ਵਾਇਰਲ ਦਾਅਵੇ ਦੇ ਨਾਲ ਸਬੰਧਤ ਕੋਈ ਜਾਣਕਾਰੀ ਨਹੀਂ ਮਿਲੀ।

ਵਾਇਰਲ ਹੋ ਰਹੇ ਦਾਅਵੇ ਦੀ ਪੁਸ਼ਟੀ ਦੇ ਲਈ ਅਸੀਂ ਜੋ ਬਾਈਡਨ ਦੇ ਟਵਿੱਟਰ ਹੈਂਡਲ ਨੂੰ ਵੀ ਖੰਗਾਲਿਆ ਪਰ ਇੱਥੇ ਵੀ ਸਾਨੂੰ ਵਾਇਰਲ ਦਾਅਵੇ ਦੇ ਨਾਲ ਸਬੰਧਤ ਕੋਈ ਜਾਣਕਾਰੀ ਨਹੀਂ ਮਿਲੀ।

ਅੰਤ ਵਿੱਚ ਅਸੀਂ ਵਾਇਰਲ ਦਾਅਵੇ ਨੂੰ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਟਵਿੱਟਰ ਹੈਂਡਲ ਤੇ ਵੀ ਖੋਜਿਆ ਪਰ ਇੱਥੇ ਵਾਇਰਲ ਦਾਅਵੇ   ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ।

ਵਾਇਰਲ ਦਾਅਵੇ ਦੀ ਪੜਤਾਲ ਦੇ ਦੌਰਾਨ ਸਾਨੂੰ ਏਬੀਪੀ ਨਿਊਜ਼ ਦੀ ਵੈੱਬਸਾਈਟ ਤੇ ਹਾਲ ਹੀ ਦੇ ਵਿੱਚ 8 ਨਵੰਬਰ ਨੂੰ ਪ੍ਰਕਾਸ਼ਤ ਇੱਕ ਲੇਖ ਮਿਲਿਆ। ਲੇਖ ਦੇ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਜੋ ਬਾਈਡਨ ਦੀ ਜਿੱਤ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ  ਰਾਹੁਲ ਗਾਂਧੀ ਨੇ ਕਿਹਾ ਕਿ ਬਾਈਡਨ ਅਮਰੀਕਾ ਨੂੰ ਇਕਜੁੱਟ ਕਰਨਗੇ।

ਇਸ ਤੋਂ ਇਲਾਵਾ ਸਨ ਲਾਈਵ ਮਿੰਟ ਦੀ ਵੈੱਬਸਾਈਟ ਤੇ ਪ੍ਰਕਾਸ਼ਿਤ ਇਕ ਹੋਰ ਲੇਖ ਮਿਲਿਆ ਜਿੱਥੇ ਇਹ ਦੱਸਿਆ ਗਿਆ ਹੈ ਕਿ ਬਾਈਡਨ ਅਤੇ ਭਾਰਤੀ ਰਿਸ਼ਤੇ ਪੁਰਾਣੇ ਹਨ। ਜਾਣਕਾਰੀ ਦਿੱਤੀ ਗਈ ਹੈ ਕਿ ਸਾਲ 2008 ਵਿਚ ਜੋ ਬਾਈਡਨ ਨੇ ਅਮਰੀਕਾ ਦਾ ਸੀਨੇਟ ਰਹਿੰਦੀ ਹੋਈ ਭਾਰਤ ਤੇ ਅਮਰੀਕਾ ਦੀ ਵਿੱਚ ਸਿਵਲ ਨਿਊਕਲੀਅਰ ਸਮਝੌਤਾ ਕਰਵਾਇਆ ਸੀ।

Conclusion


ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਪੜਤਾਲ ਦੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ  ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੱਦਾ ਭੇਜੇ ਜਾਣ ਦੀ ਕੋਈ ਖ਼ਬਰ ਨਹੀਂ ਮਿਲੀ।

Result: False

Sources

https://twitter.com/RahulGandhi

https://www.livemint.com/news/india/joe-biden-a-long-time-friend-of-india-11604837790571.html

https://twitter.com/JoeBiden

https://www.whitehouse.gov/briefings-statements/

https://twitter.com/INCIndia

https://www.abplive.com/news/india/congress-president-sonia-gandhi-congratulates-joe-biden-rahul-gandhi-also-congratulates-1630721


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular