Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਸਵੀਰਾਂ ਸੰਦੇਸ਼ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀ ਕਸ਼ਮੀਰ ਅਤੇ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਹੋਏ ਸੁਣਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਆਰਡੀਨੈਂਸ ਬਿੱਲ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਲੋਕ ਇਹ ਨਾਅਰੇ ਲਗਾ ਰਹੇ ਹਨ।
ਇੱਕ ਟਵਿੱਟਰ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਲੰਡਨ ਵਿੱਚ ਅੱਲ੍ਹਾ ਹੂ ਅਕਬਰ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਵਾਲੇ ਕਿਸਾਨ ਸਮਰਥਕ। ਸਿੱਖਾਂ ਨੂੰ ਖ਼ਾਲਿਸਤਾਨੀ ਨਾ ਕਹੋ, ਇਹ ਅੰਨਦਾਤੇ ਹਨ।”
Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ
ਤਾਰਿਕ ਫਤਿਹ ਨੇ ਵੀ ਇਸ ਵੀਡੀਓ ਨੂੰ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੇ ਸ਼ੇਅਰ ਕੀਤਾ।
ਅਸੀਂ ਪਾਇਆ ਕਿ ਆਪ ਇੰਡੀਆ ਨਾਮਕ ਇੱਕ ਮੀਡੀਆ ਵੈੱਬਸਾਈਟ ਨੇ ਵੀ ਇਸ ਵੀਡੀਓ ਦੇ ਆਧਾਰ ਤੇ ਇਕ ਆਰਟੀਕਲ ਪ੍ਰਕਾਸ਼ਿਤ ਕੀਤਾ।
Fact check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ Invid ਟੂਲ ਦੀ ਮੱਦਦ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਅਸੀਂ ਵੀਡੀਓ ਦੇ ਕੁਝ ਸਕ੍ਰੀਨ ਸ਼ਾਟ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇੱਕ ਪਾਕਿਸਤਾਨੀ ਟਵਿੱਟਰ ਹੈਂਡਲ ਦੇ ਵੱਲੋਂ ਅਪਲੋਡ ਮਿਲੀ। ਇਸ ਵੀਡੀਓ ਨੂੰ ਅਨਵਰ ਖ਼ਾਨ ਨੇ ਨਵੰਬਰ 9,2019 ਨੂੰ ਅਪਲੋਡ ਕੀਤਾ ਸੀ।
ਸੋਚ ਦੇ ਦੌਰਾਨ ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਇਕ ਫੇਸਬੁੱਕ ਪੇਜ ਡੇਅਲੀ ਜਿੱਦਤ ਕਰਾਚੀ ਨੇ ਵੀ ਨਵੰਬਰ 7,2019 ਨੂੰ ਅਪਲੋਡ ਕੀਤਾ ਸੀ।
ਹਾਲਾਂਕਿ ਸਰਚ ਦੇ ਦੌਰਾਨ ਅਸੀਂ ਘਟਨਾ ਦੀ ਪੁਸ਼ਟੀ ਨਹੀਂ ਕਰ ਸਕੇ ਪਰ ਇਹ ਸਪਸ਼ਟ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸ ਨੂੰ ਗੁਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Conclusion
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਹੋ ਰਹੀ ਵੀਡੀਓ ਦਾ ਕਿਸਾਨ ਆਰਡੀਨੈਂਸ ਬਿੱਲ ਨਾਲ ਕੋਈ ਸਬੰਧ ਨਹੀਂ ਹੈ।
Result: Misleading
Sources
https://twitter.com/AK_Anwar_Khan/status/1193086439891886080
https://www.facebook.com/914609121958494/videos/869531300107922/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.