ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ?

ਕੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਰਾਜਨਾਥ ਸਿੰਘ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਭਾਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਵੀਡੀਓ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਨਾਥ ਸਿੰਘ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ ਹੈ।

ਰਾਜਨਾਥ ਸਿੰਘ

ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਵੱਖ ਵੱਖ ਪਾਰਟੀਆਂ ਉੱਪਰ ਬੈਠੇ ਕਿਸਾਨਾਂ ਨੂੰ ਤਕਰੀਬਨ ਸੌ ਤੋਂ ਵੱਧ ਦਿਨ ਹੋ ਗਏ ਹਨ। ਇਸ ਦੌਰਾਨ ਕਿਸਾਨ ਮੋਰਚਾ ਦੇ ਲੀਡਰਾਂ ਦੇ ਵੱਲੋਂ ਨਵੇਂ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

ਸੋਸ਼ਲ ਮੀਡੀਆ ਤੇ ਵਾਇਰਲ ਦਾਅਵੇ ਨੂੰ ਕਈ ਯੂਜ਼ਰਸ ਦੇ ਵੱਲੋਂ ਸ਼ੇਅਰ ਕੀਤਾ ਜਾ ਰਿਹਾ ਹੈ।

ਮੰਤਰੀ

Crowdtangle ਦੇ ਡਾਟਾ ਦੇ ਮੁਤਾਬਕ ਹੁਣ ਤਕ ਕਾਫੀ ਲੋਕਾਂ ਨੇ ਇਸ ਵੀਡੀਓ ਨੂੰ ਫੇਸਬੁੱਕ ਤੇ ਸ਼ੇਅਰ ਕੀਤਾ ਹੈ।

ਮੰਤਰੀ

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ-9999499044 ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification 


ਕਿਸਾਨ ਆਰਡੀਨੈਂਸ ਬਿੱਲ ਨੂੰ ਲੈ ਕੇ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਪਿਛਲੇ ਤਕਰੀਬਨ 100 ਦਿਨ ਤੋਂ ਦਿੱਲੀ ਦੀਆਂ ਸੀਮਾਵਾਂ ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 

Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?

ਇਸ ਦੌਰਾਨ ਸੋਸ਼ਲ ਮੀਡੀਆ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਰਾਜਨਾਥ ਸਿੰਘ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਭਾਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਨਾਥ ਸਿੰਘ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ ਹੈ।

ਸੋਸ਼ਲ ਮੀਡਿਆ ਤੇ ਇੱਕ ਫੇਸਬੁੱਕ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,” ਜੈ ਜਵਾਨ! ਜੈ ਕਿਸਾਨ! ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਰਾਜਨਾਥ ਸਿੰਘ ਉੱਤਰੇ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਦੇ ਵਿੱਚ। ਕੇਂਦਰ ਸਰਕਾਰ ਨੂੰ ਲੱਗਾ ਝਟਕਾ।”

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਪੜਤਾਲ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਟੂਲ ਰਾਹੀਂ ਕੁਝ ਕੀ ਫਰੇਮ ਵਿਚ ਤੋੜਕੇ ਗੂਗਲ ਤੇ ਰਿਵਰਸ ਇਮੇਜ ਸਰਚ ਰਾਹੀਂ ਖੋਜਣਾ ਸ਼ੁਰੂ ਕੀਤਾ।

ਖੋਜ ਦੇ ਦੌਰਾਨ ਸਾਨੂੰ ਟਵਿੱਟਰ ਤੇ ਇਕ ਪੋਸਟ ਮਿਲੀ ਜਿਸ ਨੂੰ ਹਾਲ ਹੀ ਵਿਚ 28 ਨਵੰਬਰ 2020 ਨੂੰ ਅਪਲੋਡ ਕੀਤਾ ਗਿਆ ਸੀ। ਇਸ ਦੌਰਾਨ ਵਾਇਰਲ ਵੀਡੀਓ ਦੇ ਕੈਪਸ਼ਨ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਵੀਡੀਓ ਹਾਲ ਦਾ ਨਹੀਂ ਸਗੋਂ ਸਾਲ 2013 ਦਾ ਹੈ।

ਵੀਡੀਓ ਦੇ ਬਾਰੇ ਵਿਚ ਜਾਣਕਾਰੀ ਪ੍ਰਾਪਤ ਕਰਨ ਦੇ ਲਈ ਅਸੀਂ ਗੂਗਲ ਤੇ ਖੋਜਣਾ ਸ਼ੁਰੂ ਕੀਤਾ। ਟਵੀਟ ਵਿੱਚ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਰਾਜਨਾਥ ਸਿੰਘ ਨੇ ਸਾਲ 2013 ਵਿਚ ਬਿਆਨ ਦਿੱਤਾ ਸੀ। ਇਸ ਆਧਾਰ ਤੇ ਅਸੀਂ ਗੂਗਲ ਤੇ ਕੁਝ ਕੀ ਵਰਡ ਰਾਹੀਂ ਖੋਜਿਆ ਪਰ ਸਰਚ ਦੇ ਦੌਰਾਨ ਸਾਨੂੰ ਵੀਡੀਓ ਦੇ ਬਾਰੇ ਵਿਚ ਕੋਈ ਖਾਸ ਜਾਣਕਾਰੀ ਨਹੀਂ ਮਿਲੀ।

Also read:ਲੈਫਟ ਦੀ ਰੈਲੀ ਦੀ ਪੁਰਾਣੀ ਤਸਵੀਰ ਨੂੰ BJP Punjab ਨੇ ਬੀਜੇਪੀ ਰੈਲੀ ਦੱਸਕੇ ਕੀਤਾ ਸ਼ੇਅਰ

ਇਸ ਤੋਂ ਬਾਅਦ ਅਸੀਂ ਵੀਡੀਓ ਨੂੰ ਯੂ ਟਿਊਬ ਤੇ ਕੁਝ ਕੀ ਵਰਡ ਰਾਹੀਂ ਖੋਜਣਾ ਸ਼ੁਰੂ ਕੀਤਾ ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਕਲਿੱਪ ਬੀਜੇਪੀ ਦੇ ਯੂਟਿਊਬ ਚੈਨਲ ਤੇ ਸਾਲ ਵਿੱਚ ਅਪਲੋਡ ਇੱਕ ਵੀਡੀਓ ਵਿੱਚ ਮਿਲੀ

ਵੀਡੀਓ ਦੇ ਕੈਪਸ਼ਨ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਵੀਡੀਓ 20 ਮਾਰਚ ਸਾਲ ਦਾ ਹੈ ਜਿੱਥੇ ਰਾਜਨਾਥ ਸਿੰਘ ਦਿੱਲੀ ਦੇ ਜੰਤਰ ਮੰਤਰ ਤੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਦੇ ਨਾਲ ਹੀ ਸਾਨੂੰ ਬੀਬੀਸੀ ਨਿਊਜ਼ ਦੀ ਵੈਬਸਾਈਟ ਤੇ ਸਾਲ 2013 ਵਿੱਚ ਪ੍ਰਕਾਸ਼ਿਤ ਇੱਕ ਲੇਖ ਤੋਂ ਜਾਣਕਾਰੀ ਮਿਲੀ ਕਿ ਕਿਸਾਨ ਦਿੱਲੀ ਦੇ ਜੰਤਰ ਮੰਤਰ ਤੇ ਜ਼ਮੀਨ ਅਧਿਗ੍ਰਹਿਣ ਬਿੱਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਤੇ ਬੈਠੇ ਸਨ।

ਮੰਤਰੀ

Conclusion 

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵਾਇਰਲ ਹੋ ਰਹੀ ਵੀਡੀਓ ਸਾਲ 2013 ਦੀ ਹੈ ਜਦੋਂ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਭਾਜਪਾ ਮੁੱਖ ਵਿਰੋਧੀ ਸੀ।

Result: Misleading

Sources

https://www.bbc.com/hindi/india/2013/08/130829_land_acquisition_bill_protest_dil

https://twitter.com/JaiPrakashVar10/status/1335905474680524800

https://www.youtube.com/watch?v=RfopCFVtsEo


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular