ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeCoronavirusਦਿੱਲੀ ਵਿੱਚ 1 ਲੱਖ ਕੋਰੋਨਾ ਮਰੀਜ਼ ਹੋਣ ਦੀ ਖ਼ਬਰ ਨੂੰ ਮੁੜ ਤੋਂ...

ਦਿੱਲੀ ਵਿੱਚ 1 ਲੱਖ ਕੋਰੋਨਾ ਮਰੀਜ਼ ਹੋਣ ਦੀ ਖ਼ਬਰ ਨੂੰ ਮੁੜ ਤੋਂ ਕੀਤਾ ਸ਼ੇਅਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਦਿੱਲੀ ਸਮੇਤ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਮੁਡ਼ ਤੋਂ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰੀ ਦੇ ਮੁਤਾਬਕ ਪੰਜਾਬ , ਮਹਾਰਾਸ਼ਟਰ, ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਹਰਿਆਣਾ ਅਤੇ ਗੁਜਰਾਤ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਬੀਤੇ ਦਿਨ ਜਾਰੀ ਮੈਡੀਕਲ ਬੁਲਿਟਨ ਦੇ ਮੁਤਾਬਕ ਪੰਜਾਬ ਦੇ ਵਿੱਚ ਲਗਾਤਾਰ ਹਰ ਰੋਜ਼ ਇੱਕ ਹਜ਼ਾਰ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸ਼ਨੀਵਾਰ ਨੂੰ ਕੋਵਿਡ ਦੇ ਕੁੱਲ 24,882 ਨਵੇਂ ਕੇਸ ਸਾਹਮਣੇ ਆਏ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਨਾਇਟ ਕਰਫਿਊ ਲਾਗੂ ਕੀਤਾ ਗਿਆ ਹੈ। ਰਾਤ 11 ਵਜੇ ਤੋਂ ਸਵੇਰ 5 ਵਜੇ ਤੱਕ ਮੋਹਾਲੀ , ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂ ਸ਼ਹਿਰ ਸਮੇਤ ਹੋਰ ਜਿਲਿਆਂ ਵਿੱਚ ਨਾਇਟ ਕਰਫਿਊ ਰਹੇਗਾ।

ਇਸ ਦੌਰਾਨ ਸੋਸ਼ਲ ਮੀਡੀਆ ਤੇ ਖਬਰ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਜੂਨ ਦੇ ਅਖੀਰ ਤਕ ਦਿੱਲੀ ਦੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਇਕ ਲੱਖ ਤੋਂ ਵੱਧ ਹੋਣ ਦੀ ਸੰਭਾਵਨਾ ਹੈ।

ਦਿੱਲੀ

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਐਪ ਸ਼ੇਅਰ ਚੈਟ ਤੇ ਇਸ ਖ਼ਬਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

ਦਿੱਲੀ

Fact Check/Verification 

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਖ਼ਬਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ ਪਰ ਸਰਚ ਦੇ ਦੌਰਾਨ ਸਾਨੂੰ ਹਾਲ ਹੀ ਦੇ ਵਿੱਚ ਪ੍ਰਕਾਸ਼ਿਤ ਕੋਈ ਖ਼ਬਰ ਨਹੀਂ ਮਿਲੀ। ਗ਼ੌਰਤਲਬ ਹੈ ਕਿ ਕੋਈ ਨਾ ਕੋਈ ਮੀਡੀਆ ਏਜੰਸੀ ਦੇ ਵੱਲੋਂ ਇਸ ਖਬਰ ਨੂੰ ਲੈ ਕੇ ਕੋਈ ਨਾ ਕੋਈ ਰਿਪੋਰਟ ਜ਼ਰੂਰ ਪ੍ਰਕਾਸ਼ਿਤ ਹੁੰਦੀ।

Also read:ਲੈਫਟ ਦੀ ਰੈਲੀ ਦੀ ਪੁਰਾਣੀ ਤਸਵੀਰ ਨੂੰ BJP Punjab ਨੇ ਬੀਜੇਪੀ ਰੈਲੀ ਦੱਸਕੇ ਕੀਤਾ ਸ਼ੇਅਰ

ਵਾਇਰਲ ਹੋ ਰਹੀ ਖਬਰ ਨੂੰ ਲੈ ਕੇ ਅਸੀਂ ਦਿੱਲੀ ਸਰਕਾਰ ਦੀ ਅਧਿਕਾਰਿਕ ਵੈੱਬਸਾਈਟ ਅਤੇ ਟਵਿਟਰ ਹੈਂਡਲ ਨੂੰ ਵੀ ਖੰਗਾਲਿਆ ਪਰ ਉੱਥੇ ਵੀ ਸਾਨੂੰ ਵਾਇਰਲ ਹੋ ਰਹੀ ਖ਼ਬਰ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ।

ਹੁਣ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਮੁੜ ਤੋਂ ਸਰਚ ਕਰਨਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਪੰਜਾਬੀ ਮੀਡੀਆ ਏਜੰਸੀ ਹਿੰਦੁਸਤਾਨ ਟਾਈਮਜ਼ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ  ਜਿਸ ਨੂੰ 7 ਜੂਨ 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। 

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ , ਦਿੱਲੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਡਾਕਟਰਾਂ ਦੀ ਪੰਜ ਮੈਂਬਰੀ ਟੀਮ ਅਨੁਸਾਰ ਜੂਨ ਦੇ ਆਖਰੀ ਤਕ ਦਿੱਲੀ ‘ਚ ਘੱਟ ਤੋਂ ਘੱਟ 1 ਲੱਖ ਕੋਵਿਡ-19 ਮਾਮਲੇ ਹੋਣ ਦੀ ਸੰਭਾਵਨਾ ਹੈ।

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਸਰਚ ਦੇ ਦੌਰਾਨ ਹੀ ਸਾਨੂੰ ਇੱਕ ਹੋਰ ਪੰਜਾਬੀ ਮੀਡੀਆ ਏਜੰਸੀ ਡੇਲੀ ਹਮਦਰਦ ਦੀ ਰਿਪੋਰਟ ਮਿਲੀ ਜਿਸ ਦੀ ਹੈੱਡਲਾਈਨ ਸੀ,’ਦਿੱਲੀ ਚ ਜੂਨ ਦੇ ਅਖੀਰ ਤੱਕ ਇਕ ਲੱਖ ਕੋਰੋਨਾ ਮਰੀਜ਼ ਹੋਣ ਦੀ ਸੰਭਾਵਨਾ’। ਇਸ ਰਿਪੋਰਟ ਨੂੰ ਵੀ 7 ਜੂਨ 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। 

ਇਸ ਰਿਪੋਰਟ ਦੇ ਮੁਤਾਬਕ ਪੰਜ ਮੈਂਬਰੀ ਟੀਮ ਵਿੱਚ ਸ਼ਾਮਲ ਡਾ. ਮਹੇਸ਼ ਸ਼ਰਮਾ ਨੇ ਦੱਸਿਆ ਕਿ ਕਮੇਟੀ ਨੇ ਦਿੱਲੀ ਸਰਕਾਰ ਨੂੰ ਆਪਣੀ ਰਿਪੋਰਟ ਦੇ ਦਿੱਤੀ ਹੈ। ਮਾਹਿਰਾਂ ਦੇ ਵੱਲੋਂ ਦਿੱਲੀ ‘ਚ 15 ਹਜ਼ਾਰ ਬੈੱਡ ਦਾ ਪ੍ਰਬੰਧ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਡਾ ਮਹੇਸ਼ ਸ਼ਰਮਾ ਨੇ ਦੱਸਿਆ ਕਿ ਦਿੱਲੀ ‘ਚ ਮਰੀਜਾਂ ਦੀ ਗਿਣਤੀ ਨੂੰ ਦੇਖਦੇ ਹੋਏ ਕਰੀਬ 25% ਮਰੀਜ਼ਾਂ ਨੂੰ ਹਸਪਤਾਲ ‘ਚ ਭਰਤੀ ਕਰਨ ਦੀ ਜ਼ਰੂਰਤ ਪਵੇਗੀ। ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਵਾਇਰਲ ਖ਼ਬਰ ਹਾਲ ਹੀ ਦੀ ਨਹੀਂ ਸਗੋਂ ਇਕ ਸਾਲ ਪੁਰਾਣੀ ਹੈ।

Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?

ਸਰਚ ਦੇ ਦੌਰਾਨ ਹੀ ਸਾਨੂੰ ਨਾਮਵਰ ਮੀਡੀਆ ਏਜੰਸੀ ਇੰਡੀਆ ਟੀ ਵੀ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਇਸ ਰਿਪੋਰਟ ਨੂੰ ਵੀ 7 ਜੂਨ 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ਜਿਸ ਦੇ ਮੁਤਾਬਕ ਜੂਨ 2020 ਦੇ ਅਖੀਰ ਤਕ ਦਿੱਲੀ ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਲੱਖ ਤੋਂ ਪਾਰ ਜਾਣ ਦੀ ਸੰਭਾਵਨਾ ਹੈ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਤਕਰੀਬਨ ਇਕ ਸਾਲ ਪੁਰਾਣੀ ਹੈ। ਵਾਇਰਲ ਹੋ ਰਹੀ ਖ਼ਬਰ ਨੂੰ ਮੁੜ ਤੋਂ ਗੁਮਰਾਹਕੁਨ ਦਾਅਵੇ ਦਿਨ ਸ਼ੇਅਰ ਕੀਤਾ ਜਾ ਰਿਹਾ ਹੈ।

Result: Misleading

Sources

https://punjabi.hindustantimes.com/india/story-delhi-may-witness-1-lakh-cases-of-coronavirus-by-june-end-1862669.html

https://www.indiatvnews.com/news/india/delhi-1-lakh-coronavirus-cases-by-june-end-govt-projects-unlock-1-624135

https://www.news18.com/news/india/delhi-may-report-1-lakh-covid-19-cases-by-june-end-need-42000-beds-by-mid-july-predicts-govt-panel-2657247.html


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular