ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਪ੍ਰਧਾਨ ਮੰਤਰੀ Narendra Modi ਦੀ ਤਾਰੀਫ਼ ਕਰਦੇ ਡੇਰਾ ਵਡਭਾਗ ਸਿੰਘ ਦੇ ਮੁਖੀ...

ਪ੍ਰਧਾਨ ਮੰਤਰੀ Narendra Modi ਦੀ ਤਾਰੀਫ਼ ਕਰਦੇ ਡੇਰਾ ਵਡਭਾਗ ਸਿੰਘ ਦੇ ਮੁਖੀ ਦਾ ਪੁਰਾਣਾ ਵੀਡੀਓ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਸਿੱਖ ਵਿਅਕਤੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਤਾਰੀਫ ਕਰਦੇ ਹੋਏ ਸੁਣਿਆ ਜਾ ਸਕਦਾ ਹੈ। ਵਾਇਰਲ ਵੀਡੀਓ ਵਿੱਚ ਵਿਅਕਤੀ ਪ੍ਰਧਾਨ ਮੰਤਰੀ ਮੋਦੀ ਦੇ ਲਾਕਡਾਊਨ ਲਗਾਉਣ ਦੇ ਫ਼ੈਸਲੇ ਨੂੰ ਵਧੀਆ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗੁਰੂ ਦੀ ਕ੍ਰਿਪਾ ਦੱਸ ਰਿਹਾ ਹੈ।

Narendra Modi

ਪਿਛਲੇ ਦਿਨੀਂ ਪਿੰਡ ਬੀੜ ਤਲਾਬ ਦੇ ਗੁਰਦੁਆਰਾ ਸਾਹਿਬ ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਰਿਹਾਈ ਅਤੇ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਲਈ ਭਾਜਪਾ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਚ ਅਰਦਾਸ ਕਰਨ ਵਾਲੇ  ਗ੍ਰੰਥੀ ਨੂੰ ਲੈ ਕੇ ਮਾਮਲਾ ਭਖ ਗਿਆ ਸੀ ਜਿਸ ਤੋਂ ਬਾਅਦ ਬਠਿੰਡਾ  ਪੁਲੀਸ ਨੇ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰੰਥੀ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਬੰਧਿਤ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਹੁਣ ਸੋਸ਼ਲ ਮੀਡੀਆ ਤੇ ਇਸ ਮਾਮਲੇ ਨਾਲ ਜੋੜ ਇੱਕ ਹੋਰ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ,’ਲਵੋ ਜੀ ਹੁਣ ਗ੍ਰੰਥੀ ਸਿੰਘ ਤੋਂ ਬਾਅਦ ਇਸ ਚਵਲ ਦੀ ਸੁਣੋ ਤੇ ਹੁਣ ਤੁਹਾਨੂੰ ਪਤਾ ਲੱਗ ਜਾਵੇਗਾ ਕੇ ਇਹ ਆਰ ਐੱਸ ਐੱਸ ਵਾਲੇ ਸਾਡੇ ਕਿੰਨੇ ਨੇੜੇ ਤੇੜੇ ਪਹੁੰਚ ਗਏ ਹਨ ਕੇ ਸਿੱਖਾਂ ਦੇ ਭੇਸ ਵਿੱਚ ਹੀ ਲੁਕ ਕੇ ਆਪਣੀ ਤਰੀਫਾਂ ਦੇ ਪੁਲ ਬੰਨ੍ਹੇ ਜਾ ਰਹੇ ਹਨ ਸੋ ਸਾਨੂੰ ਬਹੁਤ ਜ਼ਿਆਦਾ ਸੁਚੇਤ ਹੋਣਾ ਪਵੇਗਾ ਨਹੀਂ ਤਾਂ ਬਾਅਦ ਵਿੱਚ ਪਛਤਾਵੇ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਰਹੇਗਾ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਪੀੜ੍ਹੀ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਸ ਦਾਅਵੇ ਨੂੰ ਇਕ ਯੂਜ਼ਰ ਨੇ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਪਿਛਲੇ ਦਿਨੀਂ ਬਠਿੰਡਾ ਜਿਲੇ ਦੇ ਇੱਕ ਗੁਰਦੁਆਰੇ ਦੇ ਗ੍ਰੰਥੀ ਵੱਲੋਂ ਰਾਮ ਰਹੀਮ ਦੀ ਰਿਹਾਈ ਤੋਂ ਨਰਿੰਦਰ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਉਕਤ ਵੀਡੀਓ ਦਾ ਐਸਜੀਪੀਸੀ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਖ਼ਤ ਨੋਟਿਸ ਲੈਣ ਤੋਂ ਬਾਅਦ ਕੁੱਝ ਸਮਾਜ ਸੇਵੀ ਜਥੇਬੰਦੀਆਂ ਨੇ ਉਕਤ ਗ੍ਰੰਥੀ ਦੇ ਵਿਰੁੱਧ ਪਰਚਾ ਦਰਜ ਕਰਵਾਇਆ ਸੀ। ਉਕਤ ਗ੍ਰੰਥੀ ਨੂੰ ਤਾਂ ਹਾਲੇ ਜ਼ਮਾਨਤ ਦੇਣ ਤੋਂ ਕੋਰਟ ਨੇ ਸਾਫ਼ ਮਨਾਂ ਕਰ ਦਿੱਤਾ ਹੈ। ਹੁਣ ਸੋਸ਼ਲ ਮੀਡੀਆ ਤੇ ਇਸ ਮਾਮਲੇ ਨਾਲ ਜੋੜ ਇੱਕ ਹੋਰ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਦੇ ਲਈ ਸਭ ਤੋਂ ਪਹਿਲਾਂ ਵੀਡੀਓ ਨੂੰ ਗੌਰ ਨਾਲ ਦੇਖਿਆ। ਵੀਡੀਓ ਦੀ ਜਾਂਚ ਦੇ ਲਈ ਅਸੀਂ ਕੁਝ ਕੀ ਵਰਡ ਸਰਚ ਦੀ ਮੱਦਦ ਨਾਲ ਵੀਡਿਓ ਨੂੰ ਖੰਗਾਲਣਾ ਸ਼ੁਰੂ ਕੀਤਾ। 

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਸਰਚ ਦੇ ਦੌਰਾਨ ਸਾਨੂੰ ਫੇਸਬੁੱਕ ਤੇ ਅਪਲੋਡ ਕਈ ਵੀਡਿਓ ਮਿਲੀਆਂ ਜਿਸ ਵਿੱਚ ਸੋਸ਼ਲ ਮੀਡੀਆ ਯੂਜ਼ਰਾਂ ਨੇ ਦੱਸਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਡੇਰਾ ਬਾਬਾ ਵਡਭਾਗ ਸਿੰਘ ਦਾ ਮੁਖੀ ਸਵਰਨਜੀਤ ਸਿੰਘ ਹੈ। ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਕਿਹਾ ਕਿ ਇਹ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ।

ਅਸੀਂ ਵਾਇਰਲ ਹੋਈ ਵੀਡੀਓ ਦੀ ਜਾਂਚ ਜਾਰੀ ਰੱਖੀ। ਕੁਝ ਹੋਰ ਕੀ ਵਰਡ  ਦੀ ਮਦਦ ਨਾਲ ਖੰਗਾਲਣ ਤੇ ਸਾਨੂੰ ਵਾਇਰਲ ਵੀਡੀਓ ਫੇਸਬੁੱਕ ਪੇਜ ਖ਼ਾਲਸਾ ਨਿਊਜ਼ ਖ਼ਾਲਸਾ ਦੁਆਰਾ 5 April 2020 ਨੂੰ ਅਪਲੋਡ ਮਿਲੀ। ਖ਼ਾਲਸਾ ਨਿਊਜ਼ ਖ਼ਾਲਸਾ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ ਜਿਸ ਤਰ੍ਹਾਂ ਪਾਂਡਵਾਂ ਨੇ ਕੌਰਵਾਂ ਨੂੰ ਹਰਾਇਆ ਇਸੇ ਤਰ੍ਹਾਂ ਨਰਿੰਦਰ ਭਾਈ ਮੋਦੀ ਕੋਰੋਨਾ ਨੂੰ ਹਰਾਉਣਗੇ! ਭੂਤਾਂ ਵਾਲੀ ਡੇਰਾ  ਗੁਰਭਾਗ ਸਿੰਘ ਤਾਂ ਪਾਖੰਡੀ ਸਾਧ ਸਵਰਨਜੀਤ।’

ਪੀਐਮ Narendra Modi ਦੀ ਤਰੀਫ ਕਰਦਿਆਂ ਦਾ ਪੁਰਾਣਾ ਵੀਡੀਓ ਵਾਇਰਲ

ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਫੇਸਬੁੱਕ ਪੇਜ ਤਪ ਅਸਥਾਨ ਬਾਬਾ ਵਡਭਾਗ ਸਿੰਘ ਜੀ ਗੁਰਦੁਆਰਾ ਮੰਜੀ ਸਾਹਿਬ ਤੇ ਵਾਇਰਲ ਵੀਡੀਓ 2 ਅਪ੍ਰੈਲ 2020 ਨੂੰ ਅਪਲੋਡ ਮਿਲੀ ਜਿਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ ਪੁਰਾਣੀ ਹੈ।

Conclusion 

ਸਾਡੀ ਜਾਂਚ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ ਪੁਰਾਣੀ ਹੈ ਜਿਸ ਨੂੰ ਹੁਣ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਡੇਰਾ ਬਾਬਾ ਵਡਭਾਗ ਸਿੰਘ ਦੇ ਮੁਖੀ ਸਵਰਨਜੀਤ ਸਿੰਘ ਹਨ।

Result: Misleading

Sources

https://www.facebook.com/watch/?v=241229667053799

https://www.facebook.com/khalsanews.khalsa/posts/1434646540048577


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular