Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਇੱਕ ਸ਼ਖਸ ਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ (Haryana) ਦੇ ਐਮ.ਐਲ.ਏ ਨਾਲ ਲੋਕਾਂ ਨੇ ਦਫਤਰ ਵਿੱਚ ਕੁੱਟਮਾਰ ਕੀਤੀ।
ਫੇਸਬੁੱਕ ਯੂਜ਼ਰ ਮਨਦੀਪ ਸਿੰਘ ਦੀਪ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਹਰਿਆਣਾ ਵਿੱਚ MLA ਕੰਮ ਨਹੀਂ ਕਰਦੇ ,ਪਬਲਿਕ ਨੇ ਛਿੱਤਰ ਪਰੇਡ ਕਰ ਦਿੱਤੀ। ਪੰਜਾਬ ਵਿੱਚ ਵੀ ਜਰੂਰ ਕਰਨਗੇ ਲੋਕ।’
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਪਾਇਆ ਕਿ ਪਿਛਲੇ ਸਾਲ ਅਗਸਤ ਵਿੱਚ ਵੀ ਇਹ ਵੀਡੀਓ ਵਾਇਰਲ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ Invid ਦੀ ਮਦਦ ਦੇ ਨਾਲ ਵੀਡੀਓ ਦੇ ਕੁਝ ਸਕ੍ਰੀਨਸ਼ੋਟ ਕੱਢੇ। ਹੁਣ ਅਸੀਂ ਸਕ੍ਰੀਨਸ਼ੋਟ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਣ ਦੀ ਕੋਸ਼ਿਸ ਕੀਤੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਨਾਮੀ ਮੀਡਿਆ ਏਜੇਂਸੀਆਂ ਦੁਆਰਾ ਪ੍ਰਕਾਸ਼ਿਤ ਮਿਲੀ। ‘ਜੀ ਪੰਜਾਬ ਹਰਿਆਣਾ ਹਿਮਾਚਲ’ ਦੀ ਵੀਡੀਓ ਰਿਪੋਰਟ ਮੁਤਾਬਕ, 22 ਜੁਲਾਈ ਨੂੰ ਹਰਿਆਣਾ ਦੇ ਕਰਨਾਲ ਵਿੱਚ ਬਿਜਲੀ ਵਿਭਾਗ ਦੇ ਦਫਤਰ ਵਿੱਚ ਸ਼ਿਕਾਇਤ ਕਰਨ ਆਏ ਵਿਅਕਤੀ ਦੇ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਕੇਸ ਦਰਜ਼ ਕੀਤਾ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਹੁਣ ਅਸੀਂ ਗੂਗਲ ਸਰਚ ਦੀ ਮਦਦ ਨਾਲ ਇਸ ਖ਼ਬਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ‘Business world’ ਦੀ ਵੈਬਸਾਈਟ ਤੇ ਮਾਮਲੇ ਦੀ ਪੂਰੀ ਜਾਣਕਾਰੀ ਮਿਲੀ। ਰਿਪੋਰਟ ਦੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜ ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਬਾਕੀ ਦੋਵਾਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਿੱਜੀ ਦੁਸ਼ਮਣੀ ਨੇ ਹਿੰਸਾ ਨੂੰ ਭੜਕਾਇਆ।
ਇਸ ਮਾਮਲੇ ਨੂੰ ਲੈ ਕੇ ਸਾਨੂੰ ਪੰਜਾਬ ਕੇਸਰੀ ਦੀ ਰਿਪੋਰਟ ਵੀ ਮਿਲੀ ਜਿਸ ਮੁਤਾਬਕ ,”ਮੁੱਖ ਮੰਤਰੀ ਸਿਟੀ ਕਰਨਾਲ ਦੇ ਪਿੰਡ ਗਗਸੀਨਾ ਵਿਚ, ਬਿਜਲੀ ਦੀ ਲਾਈਨ ਲਗਾਈ ਜਾ ਰਹੀ ਸੀ ਜੋ ਇਕ ਵਿਅਕਤੀ ਦੇ ਖੇਤ ਵਿਚੋਂ ਲੰਘ ਰਹੀ ਸੀ। ਆਪਣੀ ਪਰੇਸ਼ਾਨੀ ਦੇ ਸਬੰਧ ਵਿੱਚ ਪਿੰਡ ਦੇ ਕੁਝ ਲੋਕ ਬਿਜਲੀ ਵਿਭਾਗ ਦੇ ਦਫਤਰ ਪਹੁੰਚੇ ਅਤੇ ਐਸ.ਡੀ.ਓ. ਨੂੰ ਸ਼ਿਕਾਇਤ ਕੀਤੀ। ਐਸ.ਡੀ.ਓ ਨੇ ਠੇਕੇਦਾਰ ਨੂੰ ਬੁਲਾਇਆ ਅਤੇ ਕਿਹਾ ਕਿ ਬਿਜਲੀ ਲਾਈਨ ਨੂੰ ਉਥੋਂ ਹਟਾ ਦਿੱਤਾ ਜਾਵੇ। ਜਦੋਂ ਇਹ ਚਰਚਾ ਚੱਲ ਰਹੀ ਸੀ, ਉਸੇ ਹੀ ਪਿੰਡ ਦੇ 5-6 ਲੋਕ ਐਸਡੀਓ ਦੇ ਦਫ਼ਤਰ ਵਿੱਚ ਦਾਖਲ ਹੋਏ ਅਤੇ ਸ਼ਿਕਾਇਤਕਰਤਾਵਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ”
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਕਰਨਾਲ ਦੇ ਅਧੀਨ ਪੈਂਦੇ ਐਸਡੀਓ ਦਫਤਰ ਵਿੱਚ ਗ੍ਰਾਮੀਣਾਂ ਵਿਚਕਾਰ ਹੋਈ ਕੁੱਟਮਾਰ ਨੂੰ h ਵਿਧਾਇਕ ਨਾਲ ਕੁੱਟਮਾਰ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Our Sources
Business World: www.businessworld.in/article/Haryana-3-arrested-for-creating-ruckus-at-SDO-office-in-Munak/23-07-2020-300710/
Zee News: https://youtu.be/woSUenMlY2I
Punjab Kesari: https://youtu.be/trHorIxIaxA
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.