Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਬਿਜਨੌਰ (Bijnor) ਜ਼ਿਲੇ ਦੀ ਇਕ ਅਦਾਲਤ ਵਿਚ ਹੋਏ ਕਤਲ ਦੀ ਤਸਵੀਰ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਘਟਨਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਯੂਜ਼ਰ ਨੇ ਇਸ ਤਸਵੀਰ ਸ਼ੇਅਰ ਕਰਦਿਆਂ ਲਿਖਿਆ,’ਉੱਤਰ ਪ੍ਰਦੇਸ਼ ਦੇ ਬਿਜਨੌਰ ਦੀ ਭਰੀ ਅਦਾਲਤ ਵਿੱਚ ਮਾਫੀਆ ਨੇ ਜੱਜ ਦੇ ਸਾਹਮਣੇ 11 ਗੋਲੀਆਂ ਚਲਾਈਆਂ। ਜੱਜ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ। ਉੱਤਰ ਪ੍ਰਦੇਸ਼ ਵਿੱਚ ਅੱਜ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਯੋਗੀ ਆਦਿੱਤਿਆਨਾਥ ਜੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਰਾਜ ਅਧੀਨ ਕੋਈ ਵੀ ਨਾਗਰਿਕ ਦੀ ਜ਼ਿੰਦਗੀ ਸੁਰੱਖਿਅਤ ਨਹੀਂ ਹੈ।’
ਅਸੀਂ ਪਾਇਆ ਕਿ ਇਸ ਦਾਅਵੇ ਨੂੰ ਹੋਰਨਾਂ ਭਾਸ਼ਾਵਾਂ ਵਿੱਚ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਤਸਵੀਰ ਦੇ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਵਾਇਰਲ ਹੋ ਰਹੀ ਤਸਵੀਰ ਨਾਲ ਕੀਤੇ ਜਾ ਰਹੇ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਕਈ ਮੀਡੀਆ ਰਿਪੋਰਟਾ ਮਿਲੀਆਂ ਜਿਨ੍ਹਾਂ ਵਿੱਚ ਇਸ ਘਟਨਾ ਦਾ ਜ਼ਿਕਰ ਕੀਤਾ ਗਿਆ ਸੀ।
ਨਾਮੀ ਮੀਡੀਆ ਏਜੰਸੀ ‘ਏਐਨਆਈ’ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ 17 ਦਸੰਬਰ 2019 ਨੂੰ ਕੀਤੇ ਗਏ ਟਵੀਟ ਦੇ ਮੁਤਾਬਕ, ਬਿਜਨੌਰ ਦੀ ਜ਼ਿਲ੍ਹਾ ਅਦਾਲਤ ਵਿੱਚ ਚਾਰ ਅਪਰਾਧੀਆਂ ਨੇ ਹੱਤਿਆ ਦੇ ਮਾਮਲੇ ਵਿਚ ਦੋ ਆਰੋਪੀਆਂ ਤੇ ਗੋਲੀ ਚਲਾ ਦਿੱਤੀ ਜਿਸ ਵਿੱਚ ਇੱਕ ਆਰੋਪੀ ਦੀ ਮੌਤ ਹੋ ਗਈ ਜਦਕਿ ਇਕ ਆਰੋਪੀ ਭੱਜ ਨਿਕਲਿਆ। ਚੌਦਾਂ ਅਪਰਾਧੀਆਂ ਨੇ ਘਟਨਾ ਤੋਂ ਬਾਅਦ ਕੋਰਟ ਵਿਚ ਸਰੰਡਰ ਕਰ ਦਿੱਤਾ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਨਾਮਵਰ ਮੀਡੀਆ ਏਜੰਸੀ ਦੈਨਿਕ ਜਾਗਰਣ ਦੁਆਰਾ 17 ਦਸੰਬਰ 2019 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਵੀ ਮੰਗਲਵਾਰ ਨੂੰ ਕੋਰਟ ਵਿਚ ਘੁਸ ਕੇ ਤਿਹਾੜ ਜੇਲ੍ਹ ਤੋਂ ਪੇਸ਼ੀ ਤੇ ਆਏ ਆਰੋਪੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦ ਕਿ ਦੂਜਾ ਆਰੋਪੀ ਭੱਜ ਨਿਕਲਿਆ। ਪੁਲੀਸ ਨੇ ਫਾਇਰਿੰਗ ਕਰਨ ਵਾਲੇ ਤਿੰਨ ਆਰੋਪੀਆਂ ਨੂੰ ਕੋਰਟ ਵਿਚ ਬੰਦ ਕਰ ਦਿੱਤਾ ਜਿਸ ਤੋਂ ਬਾਅਦ ਚਾਰਾਂ ਅਪਰਾਧੀਆਂ ਨੇ ਸਰੰਡਰ ਕਰ ਦਿੱਤਾ।
ਸਰਚ ਦੌਰਾਨ ਸਾਨੂੰ ਆਜ ਤਕ ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ ਜਿਸ ਵਿੱਚ ਇਸ ਘਟਨਾ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਗਈ ਸੀ। ਰਿਪੋਰਟ ਦੇ ਵਿਚ ਇਸਤੇਮਾਲ ਕੀਤੀ ਗਈ ਤਸਵੀਰਾਂ ਵਾਇਰਲ ਹੋ ਰਹੀ ਤਸਵੀਰ ਨਾਲ ਹੂਬਹੂ ਮੇਲ ਖਾਂਦੀਆਂ ਹਨ।
ਅਸੀਂ ਯੂ ਟਿਊਬ ਤੇ ਕੁਝ ਕੀ ਵਰਲਡ ਦੇ ਜ਼ਰੀਏ ਇਸ ਮਾਮਲੇ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਅਮਰ ਉਜਾਲਾ ਦੁਆਰਾ ਯੂ ਟਿਊਬ ਚੈਨਲ ਤੇ ਇਕ ਵੀਡੀਓ ਮਿਲੀ ਜਿਸ ਵਿਚ ਇਸ ਪੂਰੇ ਘਟਨਾ ਦੀ ਵੀਡੀਓ ਨੂੰ ਦੇਖਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਸਰਚ ਦੇ ਦੌਰਾਨ ਸਾਨੂੰ ਟਵਿੱਟਰ ਯੂਜ਼ਰ ਸ਼ੈਲੇਂਦਰ ਪਾਂਡੇ ਦੁਆਰਾ 18 ਦਸੰਬਰ 2019 ਨੂੰ ਕੀਤਾ ਟਵੀਟ ਮਿਲਿਆ। ਜਲੰਧਰ ਪਾਂਡੇ ਦੁਆਰਾ ਕੀਤੇ ਟਵੀਟ ਵਿਚ ਤੁਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਦੇਖ ਸਕਦੇ ਹੋ। ਉਨ੍ਹਾਂ ਨੇ ਟਵੀਟ ਵਿੱਚ ਵਾਇਰਲ ਤਸਵੀਰ ਨੂੰ ਬਿਜਨੌਰ ਦੀ ਜ਼ਿਲ੍ਹਾ ਅਦਾਲਤ ਵਿਚ ਹੋਏ ਹੱਤਿਆ ਕਾਂਡ ਦੀ ਤਸਵੀਰ ਦੱਸਿਆ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਬਿਜਨੌਰ ਦੀ ਜ਼ਿਲ੍ਹਾ ਅਦਾਲਤ ਵਿਚ ਹੋਏ ਹੱਤਿਆਕਾਂਡ ਦੇ ਨਾਲ ਸਬੰਧਿਤ ਹੈ ਪਰ ਇਹ ਘਟਨਾ ਸਾਲ 2019 ਦੀ ਹੈ ਜਿਸ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://twitter.com/ANINewsUP/status/1206873815445172224
https://twitter.com/shailfilm/status/1207218226054279168
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.