Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਤਾਲਿਬਾਨ (Taliban) ਦੇ ਕਮਾਂਡਰ ਨੂੰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੂੰ ਧਮਕੀ ਦਿੰਦਿਆਂ ਸੁਣਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਵਿਚ ਤਾਲਿਬਾਨ ਕਮਾਂਡਰ ਕਹਿੰਦਾ ਹੈ,’ਜੇਕਰ ਮੋਦੀ ਸਰਕਾਰ ਨੇ ਇਕ ਮੁਜਾਹਿਦੀਨ ਨੂੰ ਮਾਰਿਆ ਤਾਂ ਸਹੁੰ ਮੁਜਾਹਿਦੀਨ ਉਸ ਦਾ ਬਦਲਾ ਲੈਣਗੇ।’
ਪੰਜਾਬ ਦੀ ਨਾਮਵਰ ਮੀਡੀਆ ਸੰਸਥਾਨ ‘ਜਗ ਬਾਣੀ’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਭਾਰਤ ਨੂੰ ਪਾਕਿਸਤਾਨੀ ਅਤਿਵਾਦੀਆਂ ਦੀਆਂ ਗਿੱਦੜ ਭਬਕੀਆਂ, ਖ਼ੁਦ ਨੂੰ ਦੱਸਦੇ ਨੇ ਤਾਲਿਬਾਨੀ”। ਇਸ ਵੀਡੀਓ ਨੂੰ ਹੁਣ ਤੱਕ 2 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ ਜਦਕਿ 300 ਤੋਂ ਵੱਧ ਲੋਕਾਂ ਨੇ ਇਸ ਵੀਡੀਓ ਨੂੰ ਅੱਗੇ ਸ਼ੇਅਰ ਕੀਤਾ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ Invid ਟੂਲ ਦੀ ਮੱਦਦ ਦੇ ਨਾਲ ਕੀ ਫ੍ਰੇਮਜ਼ ਕੱਢ ਕੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਇੰਟਰਨੈਟ ਤੇ 2 ਸਾਲ ਤੋਂ ਮੌਜੂਦ ਹੈ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਕੁੱਝ ਪਾਕਿਸਤਾਨੀ ਸੋਸ਼ਲ ਮੀਡੀਆ ਯੂਜ਼ਰਾਂ ਨੇ ਵਾਇਰਲ ਵੀਡਿਓ ਨੂੰ ਫ਼ਰਵਰੀ ਸਾਲ 2019 ਵਿੱਚ ਭਾਰਤ ਵਿਰੋਧੀ ਕੈਪਸ਼ਨਾਂ ਦੇ ਨਾਲ ਸ਼ੇਅਰ ਕੀਤਾ ਸੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਦੇ ਨਾਲ ਹੀ ਅਸੀਂ ਪਾਇਆ ਕਿ ਕਈ ਪਾਕਿਸਤਾਨੀ ਯੂਜ਼ਰਾਂ ਦੀ ਵਾਇਰਲ ਵੀਡੀਓ ਨੂੰ ਸਾਲ 2019 ਦੀ ਸ਼ੁਰੂਆਤ ਵਿੱਚ ਯੂ ਟਿਊਬ ਤੇ ਅਪਲੋਡ ਕੀਤਾ। ਯੂ ਟਿਊਬ ਤੇ ਦਿੱਤੇ ਗਏ ਉਰਦੂ ਕੈਪਸ਼ਨ ਦੇ ਮੁਤਾਬਕ ,”ਅਫ਼ਗਾਨ ਤਾਲਿਬਾਨ ਨੇ ਭਾਰਤ ਨੂੰ ਧਮਕੀ ਦਿੱਤੀ ਅਤੇ ਭਾਰਤ ਨੂੰ ਪਾਕਿਸਤਾਨ ਤੇ ਹਮਲਾ ਕਰ ਕੇ ਦਿਖਾਉਣ ਲਈ ਵੀ ਵੰਗਾਰਿਆ।” ਅਸੀਂ ਪਾਇਆ ਕਿ ਇਹ ਵੀਡੀਓ ਸੋਸ਼ਲ ਮੀਡੀਆ ਤੇ ਉਦੋਂ ਵਾਇਰਲ ਹੋਈ ਸੀ ਜਦੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਫ਼ਗਾਨਿਸਤਾਨ ਤੋਂ ਆਪਣੀ ਸੈਨਾ ਨੂੰ ਵਾਪਿਸ ਬੁਲਾਉਣ ਦਾ ਫ਼ੈਸਲਾ ਲਿਆ ਸੀ।
ਹਾਲਾਂਕਿ ਆਪਣੀ ਸਰਚ ਦੇ ਦੌਰਾਨ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਦੀ ਪਛਾਣ ਨਹੀਂ ਕਰ ਸਕੇ। ਨਵੀਂ ਬਣੀ ਤਾਲਿਬਾਨ ਲੀਡਰਸ਼ਿਪ ਨੇ ਭਾਰਤ ਜਾਂ ਕਸ਼ਮੀਰ ਨੂੰ ਲੈ ਕੇ ਕੋਈ ਧਮਕੀ ਨਹੀਂ ਦਿੱਤੀ ਹੈ। ਆਪਣੀ ਪਹਿਲੀ ਪ੍ਰੈਸ ਕਾਨਫਰੰਸ ਦੇ ਦੌਰਾਨ ਤਾਲਿਬਾਨ ਦੇ ਸਪੋਕਸ ਪਰਸਨ ਨੇ ਕਿਹਾ ਕਿ ਅਫ਼ਗਾਨਿਸਤਾਨ ਤੋਂ ਕਿਸੇ ਵੀ ਦੇਸ਼ ਨੂੰ ਕੋਈ ਧਮਕੀ ਨਹੀਂ ਦਿੱਤੀ ਜਾਵੇਗੀ। ਇੰਡੀਆ ਟੂਡੇ ਨੂੰ ਦਿੱਤੇ ਗਏ ਇੰਟਰਵਿਊ ਦੇ ਦੌਰਾਨ ਤਾਲਿਬਾਨ ਦੇ ਸਪੋਕਸਪਰਸਨ ਮੁਹੰਮਦ ਸੁਹੇਲ ਸ਼ਾਹੀਨ ਨੇ ਕਿਹਾ ਕਿ ਉਨ੍ਹਾਂ ਦਾ ਗਰੁੱਪ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਦੁਸ਼ਮਣੀ ਦਾ ਹਿੱਸਾ ਨਹੀਂ ਬਣਨਾ ਚਾਹੁੰਦਾ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਦੋ ਸਾਲ ਪੁਰਾਣੀ ਹੈ ਨਵੀਂ ਬਣੀ ਤਾਲਿਬਾਨ ਦੀ ਲੀਡਰਸ਼ਿਪ ਨੇ ਭਾਰਤ ਨੂੰ ਹਾਲੇ ਤਕ ਕੋਈ ਧਮਕੀ ਨਹੀਂ ਦਿੱਤੀ ਹੈ।
Result: Misleading
Sources
https://www.youtube.com/watch?app=desktop&v=IIBhKmFbuEU
https://www.facebook.com/PakistanTimesOfficials/videos/294502224568106/
https://www.facebook.com/Khojii420/videos/823969321272074/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.