ਸ਼ਨੀਵਾਰ, ਨਵੰਬਰ 23, 2024
ਸ਼ਨੀਵਾਰ, ਨਵੰਬਰ 23, 2024

HomeFact Checkਕੀ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ Bhagwant Mann ਦੇ ਖਿਲਾਫ...

ਕੀ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ Bhagwant Mann ਦੇ ਖਿਲਾਫ ਦਿੱਤਾ ਇਹ ਬਿਆਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਬਿਆਨ ਖੂਬ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਪਤਾ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਚੇਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਪਾਰਟੀ ਵਿੱਚ ਕਾਟੋ ਕਲੇਸ਼ ਹੈ ਤਾਂ ਉਹ ਆਮ ਆਦਮੀ ਪਾਰਟੀ ਕਦੇ ਵੀ ਜੁਆਇਨ ਨਾ ਕਰਦੇ।

Bhagwant Mann

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸਿਰਫ਼ 20 ਸੀਟਾਂ ਤੇ ਸਿਮਟ ਕੇ ਰਹਿ ਗਈ ਸੀ ਜਿਸ ਦਾ ਇੱਕ ਮੁੱਖ ਕਾਰਨ ਮੁੱਖ ਮੰਤਰੀ ਦਾ ਚਿਹਰਾ ਨਾ ਹੋਣਾ ਵੀ ਸੀ।

ਇਸ ਦੌਰਾਨ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਇੱਕ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਪਤਾ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਚੇਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਪਾਰਟੀ ਵਿੱਚ ਕਾਟੋ ਕਲੇਸ਼ ਹੈ ਤਾਂ ਉਹ ਆਮ ਆਦਮੀ ਪਾਰਟੀ ਕਦੇ ਵੀ ਜੁਆਇਨ ਨਾ ਕਰਦੇ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਬਿਆਨ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ,ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਬਿਆਨ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।

ਗੌਰਤਲਬ ਹੈ ਕਿ , ਜੇਕਰ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਹੁੰਦਾ ਤਾਂ ਨਿਊਜ਼ ਅਤੇ ਮੀਡੀਆ ਏਜੰਸੀਆਂ ਦੇ ਵੱਲੋਂ ਕੋਈ ਨਾ ਕੋਈ ਖ਼ਬਰ ਜ਼ਰੂਰ ਪ੍ਰਕਾਸ਼ਿਤ ਕੀਤੀ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।

ਆਪਣੀ ਸਰਚ ਦੇ ਦੌਰਾਨ ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਹਨ ਅਤੇ ਅੱਖਰਾਂ ਦੇ ਵਿੱਚ ਕਾਫੀ ਅੰਤਰ ਹੈ।

ਜਾਂਚ ਦੇ ਅਗਲੇ ਪੜਾਅ ਦੇ ਵਿੱਚ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਫੇਸਬੁੱਕ ਤੇ ਟਵਿੱਟਰ ਅਕਾਉਂਟ ਨੂੰ ਖੰਗਾਲਿਆ ਹਾਲਾਂਕਿ ਇਸ ਦੌਰਾਨ ਵੀ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਬਿਆਨ ਨਹੀਂ ਮਿਲਿਆ।

ਹੁਣ ਅਸੀਂ ਆਮ ਆਦਮੀ ਪਾਰਟੀ ਦੇ ਲੀਡਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਲ ਸੰਪਰਕ ਕੀਤਾ। ਹਾਲਾਂਕਿ ਸਾਡਾ ਉਨ੍ਹਾਂ ਦੇ ਨਾਲ ਸੰਪਰਕ ਕਾਇਮ ਨਹੀਂ ਹੋ ਸਕਿਆ। ਜਰਨੈਲ ਸਿੰਘ ਦੇ ਨਾਲ ਸੰਪਰਕ ਹੋਣ ਤੇ ਇਸ ਆਰਟੀਕਲ ਨੂੰ ਅਪਡੇਟ ਕੀਤਾ ਜਾਵੇਗਾ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਲੀਡਰ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

Result: Fabricated News

Sources

https://twitter.com/Kvijaypratap

https://www.facebook.com/kunwar2020


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular