Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਾਬਕਾ ਲੀਡਰ ਅਤੇ ਸਾਬਕਾ ਐਮਐਲਏ ਸੁੱਚਾ ਸਿੰਘ ਲੰਗਾਹ ਆਮ ਆਦਮੀ ਪਾਰਟੀ (Aam Aadmi Party) ਦੇ ਵਿੱਚ ਸ਼ਾਮਲ ਹੋਣ ਜਾ ਰਹੇ ਹਨ।ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਕੀ Bhagwant Mann ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਬੈਠਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਵਾਈ। ਵਾਇਰਲ ਹੋ ਰਹੀ ਤਸਵੀਰ ਤਕਰੀਬਨ 3 ਸਾਲ ਪੁਰਾਣੀ ਹੈ ਆਮ ਆਦਮੀ ਪਾਰਟੀ ਦਾ ਇੱਕ ਵਫਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਸ਼ੇ ਦੇ ਮੁੱਦੇ ਤੇ ਮੁਲਾਕਾਤ ਕਰਨ ਦੇ ਲਈ ਪਹੁੰਚਿਆ।
ਕੀ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ Bhagwant Mann ਦੇ ਖਿਲਾਫ ਦਿੱਤਾ ਇਹ ਬਿਆਨ?
ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਇੱਕ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਪਤਾ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਚੇਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਪਾਰਟੀ ਵਿੱਚ ਕਾਟੋ ਕਲੇਸ਼ ਹੈ ਤਾਂ ਉਹ ਆਮ ਆਦਮੀ ਪਾਰਟੀ ਕਦੇ ਵੀ ਜੁਆਇਨ ਨਾ ਕਰਦੇ। ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਲੀਡਰ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
ਕੀ ਸੁੱਚਾ ਸਿੰਘ ਲੰਗਾਹ ਹੋਣਗੇ Aam Aadmi Party ਵਿੱਚ ਸ਼ਾਮਿਲ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਅਤੇ ਸਾਬਕਾ ਐਮਐਲਏ ਸੁੱਚਾ ਸਿੰਘ ਲੰਗਾਹ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਵਾਇਰਲ ਹੋ ਰਹੀ ਪੋਸਟ ਨੂੰ ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ‘ਪ੍ਰੋ ਪੰਜਾਬ ਟੀ ਵੀ’ ਦੇ ਹਵਾਲੇ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ‘ਪ੍ਰੋ ਪੰਜਾਬ ਟੀ ਵੀ’ ਦੇ ਲੋਗੋ ਦਾ ਇਸਤੇਮਾਲ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਕੀ Karnal ‘ਚ ਕਿਸਾਨਾਂ ਤੇ ਹੋਏ ਲਾਠੀਚਾਰਜ ਤੋਂ ਬਾਅਦ ਦੀ ਹੈ ਇਹ ਤਸਵੀਰ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੋ ਪੁਲਿਸ ਕਰਮੀ ਸੜਕ ਤੇ ਪਏ ਖੂਨ ਨੂੰ ਸਾਫ ਕਰਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕੁੱਟਣ ਤੋਂ ਬਾਅਦ ਅਤੇ ਉਨ੍ਹਾਂ ਦਾ ਖੂਨ ਵਹਾਉਣ ਤੋਂ ਬਾਅਦ ਪੁਲੀਸ ਵਾਲੇ ਉਸ ਨੂੰ ਸਾਫ ਕਰ ਰਹੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਾ ਕਿਸਾਨ ਅੰਦੋਲਨ ਦੇ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਸ੍ਰੀਨਗਰ ਵਿੱਚ ਸਾਲ 2013 ਵਿਚ ਸੀਆਈਐਸਐਫ ਦੇ ਜਵਾਨਾਂ ਤੇ ਹੋਏ ਹਮਲੇ ਦੀ ਹੈ।
ਕੀ Corona virus ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੀ ਨਵੀਂ ਗਾਈਡਲਾਈਨ?
ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਦੇ ਮੁਤਾਬਕ ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਦੁਆਰਾ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਵਾਇਰਲ ਹੋ ਰਹੀ ਪੋਸਟ ਵਿੱਚ ਮੀਡੀਆ ਏਜੰਸੀ ਜਗ ਬਾਣੀ ਦਾ ਲੋਗੋ ਲੱਗਿਆ ਹੋਇਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਪੁਰਾਣੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਨੂੰ ਮੁੜ ਤੋਂ ਸ਼ੇਅਰ ਕਰ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.