ਸੋਮਵਾਰ, ਨਵੰਬਰ 25, 2024
ਸੋਮਵਾਰ, ਨਵੰਬਰ 25, 2024

HomeFact CheckViralWeekly Wrap: ਕੀ Bathinda ਦੇ ਥਰਮਲ ਪਲਾਂਟ ਨੂੰ ਕੀਤਾ ਗਿਆ ਢਹਿ ਢੇਰੀ?

Weekly Wrap: ਕੀ Bathinda ਦੇ ਥਰਮਲ ਪਲਾਂਟ ਨੂੰ ਕੀਤਾ ਗਿਆ ਢਹਿ ਢੇਰੀ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ (Bathinda) ਦੇ ਗੁਰੂ ਨਾਨਕ ਥਰਮਲ ਪਲਾਂਟ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ Corona virus ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੀ ਨਵੀਂ ਗਾਈਡਲਾਈਨ?

ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਦੇ ਮੁਤਾਬਕ ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਦੁਆਰਾ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਵਾਇਰਲ ਹੋ ਰਹੀ ਪੋਸਟ ਵਿੱਚ ਮੀਡੀਆ ਏਜੰਸੀ ਜਗ ਬਾਣੀ ਦਾ ਲੋਗੋ ਲੱਗਿਆ ਹੋਇਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਪੁਰਾਣੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਨੂੰ ਮੁੜ ਤੋਂ ਸ਼ੇਅਰ ਕਰ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਇਹ ਤਸਵੀਰਾਂ Muzaffarnagar ‘ਚ ਹੋਈ ਮਹਾਪੰਚਾਇਤ ਦੀਆਂ ਹਨ?

ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਦੇ ਵਿੱਚ ਵਿਚ ਹਜਾਰਾਂ ਦੇ ਇਕੱਠ ਨੂੰ ਵੇਖਿਆ ਜਾ ਸਕਦਾ ਹੈ ਜਦਕਿ ਦੂਜੀ ਤਸਵੀਰ ਦੇ ਵਿੱਚ ਬੱਸ ਦੀ ਛੱਤ ਤੇ ਵੱਡੀ ਗਿਣਤੀ ‘ਚ ਬੈਠੇ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ। ਤੀਜੀ ਤਸਵੀਰ ਦੇ ਵਿੱਚ ਵੀ ਵੱਡੀ ਤਾਦਾਦ ਦੇ ਵਿੱਚ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰਾਂ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਮੁਜ਼ੱਫਰਨਗਰ ‘ਚ ਹੋਈ ਮਹਾਪੰਚਾਇਤ ਦੀਆਂ ਹਨ। ਵਾਇਰਲ ਹੋ ਰਹੀਆਂ ਤਸਵੀਰਾਂ ਮੁਜ਼ਫਰਨਗਰ ਮਹਾਪੰਚਾਇਤ ਦੀਆਂ ਨਹੀਂ ਹਨ। ਪੁਰਾਣੀ ਤਸਵੀਰਾਂ ਨੂੰ ਮੁਜ਼ਫਰਨਗਰ ਮਹਾਪੰਚਾਇਤ ਦਾ ਦੱਸਕੇ ਸੋਸ਼ਲ ਮੀਡਿਆ ਤੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ ਭਾਜਪਾ ਸੰਸਦ ਮੈਂਬਰ Maneka Gandhi ਨੇ ਬੀਜੇਪੀ ਖਿਲਾਫ ਖੋਲ੍ਹਿਆ ਮੋਰਚਾ?

ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਦੀ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਵੀਡੀਓ ਵਿੱਚ ਨਜ਼ਰ ਆ ਰਹੀ ਮਹਿਲਾ ਬੀਜੇਪੀ ਸੰਸਦ ਮੈਂਬਰ ਮੇਨਕਾ ਗਾਂਧੀ ਨਹੀਂ ਸਗੋਂ ਕਾਂਗਰਸੀ ਨੇਤਾ ਡੋਲੀ ਸ਼ਰਮਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ Bank ਲੁੱਟਣ ਆਏ ਚੋਰਾਂ ਨੂੰ ਪੁਲਿਸ ਨੇ ਕੀਤਾ ਇਸ ਤਰ੍ਹਾਂ ਗ੍ਰਿਫ਼ਤਾਰ?

ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲੀਸ ਨੇ ਬੈਂਕ ਨੂੰ ਲੁੱਟਣ ਆਏ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਨੇ ਚੋਰਾਂ ਨੂੰ ਲੋਕਾਂ ਦੁਆਰਾ ਇਤਲਾਹ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ। ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਅਸਲ ਦੇ ਵਿੱਚ ਇੱਕ ਮੌਕ ਡਰਿੱਲ ਹੈ। ਮੌਕ ਡ੍ਰਿਲ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Bathinda ਦੇ ਥਰਮਲ ਪਲਾਂਟ ਨੂੰ ਕੀਤਾ ਗਿਆ ਢਹਿ ਢੇਰੀ

ਕੀ Bathinda ਦੇ ਥਰਮਲ ਪਲਾਂਟ ਨੂੰ ਕੀਤਾ ਗਿਆ ਢਹਿ ਢੇਰੀ?

ਸੋਸ਼ਲ ਮੀਡੀਆ ‘ਤੇ ਇੱਕ ਥਰਮਲ ਪਲਾਂਟ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਠਿੰਡਾ ਦੇ ਗੁਰੂ ਨਾਨਕ ਥਰਮਲ ਪਲਾਂਟ ਦਾ ਹੈ ਜਿਸਨੂੰਢਹਿ ਢੇਰੀ ਕਰ ਦਿੱਤਾ ਗਿਆ। ਵਾਇਰਲ ਹੋ ਰਹੀ ਵੀਡੀਓ ਬਠਿੰਡਾ ਦੇ ਥਰਮਲ ਪਲਾਂਟ ਦਾ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਦਾ ਬਠਿੰਡਾ ਥਰਮਲ ਪਲਾਂਟ ਨਾਲ ਕੋਈ ਸੰਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular