Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੌੜੀਆਂ ਤੇ ਖੜ੍ਹੇ ਪਾਣੀ ਵਾਲੀ ਟੈਂਕੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਜੋੜਦਿਆਂ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਕੀ Nitin Gadkari ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਦਿੱਤਾ ਬਿਆਨ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ। ਇਹ ਸੱਚ ਨਹੀਂ ਹਨ। ਅਸਲ ਵੀਡੀਓ ਵਿੱਚ ਨਿਤਿਨ ਗਡਕਰੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਆਲੋਚਨਾ ਕਰ ਰਹੇ ਹਨ।
ਕੀ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੀਆਂ ਨੇ ਇਹ Viral ਤਸਵੀਰਾਂ?
ਸ਼ੋਸਲ ਮੀਡੀਆ ਤੇ ਵਾਇਰਲ ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਬੀਤੇ ਦਿਨ ਹੋਏ ਰੇਲ ਰੋਕੋ ਅੰਦੋਲਨ ਦੀਆਂ ਹਨ। ਇਹ ਸੱਚ ਨਹੀਂ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਜਿਨ੍ਹਾਂ ਨੂੰ ਬੀਤੇ ਦਿਨੀਂ ਹੋਏ ਵਿਰੋਧ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀ ਤਸਵੀਰਾਂ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ
ਸੋਸ਼ਲ ਮੀਡੀਆ ‘ਤੇ ਤਿੰਨ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ‘ਚ ਇੱਕ ਵਿਅਕਤੀ ਨੂੰ ਰਾਸ਼ਟਰੀ ਸਵਯੰਸੇਵਕ ਸੰਘ (RSS) ਦੇ ਸੁਪਰੀਮੋ ਮੋਹਨ ਭਾਗਵਤ , ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਅਤੇ ਤੀਜੀ ਤਸਵੀਰ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀਆਂ ਹਨ ਜਿਹਨਾਂ ਨੇ ਨਿਹੰਗ ਬਾਬਾ ਅਮਨ ਸਿੰਘ ਦੀ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਬੀਜੇਪੀ ਆਗੂਆਂ ਨਾਲ ਮੁਲਾਕਾਤ ਦੀ ਖਬਰ ਨੂੰ ਰਿਪੋਰਟ ਕੀਤਾ ਸੀ।ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀਆਂ ਪਹਿਲੀਆਂ ਦੋ ਤਸਵੀਰਾਂ ਸੁੱਖੀ ਚਾਹਲ ਦੀਆਂ ਹਨ ਜਦਕਿ ਤੀਜੀ ਤਸਵੀਰ ਜੁਪਿੰਦਰਜੀਤ ਸਿੰਘ ਦੀ ਹੈ।
ਕੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਵਾਰਾਨਸੀ ਵਿਖੇ ਕੀਤਾ ਗਿਆ ਵਿਰੋਧ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਜ਼ਬਰਦਸਤ ਵਿਰੋਧ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਵੀਡੀਓ ਅਸਲ ਵਿਚ ਇਕ ਸਾਲ ਪੁਰਾਣੀ ਹੈ ਜਿਸ ਨੂੰ ਉੱਤਰ ਪ੍ਰਦੇਸ਼ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਮੁੱਖ ਮੰਤਰੀ Charanjit Singh Channi ਨੇ ਜੋੜੇ ਟਿਊਬਵੈਲ ਦੇ ਕੁਨੈਕਸ਼ਨ?
ਸੋਸ਼ਲ ਮੀਡੀਆ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੌੜੀਆਂ ਤੇ ਖੜ੍ਹੇ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਖਰੜ ਦੇ ਅਧੀਨ ਪੈਂਦੇ ਕੁਰਾਲੀ ‘ਚ ਬਿਜਲੀ ਦੇ ਖੰਭੇ ਤੇ ਚੜ੍ਹ ਪਾਣੀ ਵਾਲੀ ਟੈਂਕੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਜੋੜ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਸ ਤਸਵੀਰ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2016 ਦੀ ਹੈ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਕਾਲੀ ਦਲ-ਭਾਜਪਾ ਸਰਕਾਰ ਦੇ ਦੌਰਾਨ ਸੀਐਲਪੀ ਲੀਡਰ ਸਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.