ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਦਿੱਤੂਪੁਰ ਜੱਟਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ 

ਦਿੱਤੂਪੁਰ ਜੱਟਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ 

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

 
ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ ਦਿਨਾਂ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਵੱਖ ਵੱਖ ਧਰਮ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਨੇ ਜਿੱਥੇ ਹਰ ਕਿਸੀ ਦੇ ਹਿਰਦੇ ਨੂੰ ਵਲੂੰਧਰ ਕੇ ਰੱਖ ਦਿੱਤਾ ਤਾਂ ਉਥੇ ਹੀ ਸੋਸ਼ਲ ਮੀਡੀਆ ‘ਤੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਵੱਖ ਵੱਖ ਧਰਾਵਾਂ ਦੇ ਬਿਆਨ ਆ ਰਹੇ ਹਨ।

ਇਸ ਸਭ ਦੇ ਦੌਰਾਨ ਸੋਸ਼ਲ ਮੀਡੀਆ ਤੇ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਪਟਿਆਲਾ ਦੇ ਭਾਦਸੋਂ ਅਧੀਨ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਦੀ ਹੈ।

ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਕਈ ਫੇਸਬੁੱਕ ਪੇਜ ਸ਼ੇਅਰ ਕਰ ਰਹੇ ਹਨ। 

ਫੇਸਬੁੱਕ ਪੇਜ ‘ਅੱਗ ਬਾਣੀ’ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਅੱਜ ਪਿੰਡ ਦਿੱਤੁਪੂਰ ਜੱਟਾਂ ਵਿਖੇ ਸਵੇਰੇ 5 ਵਜੇ ਨੰਗੇ ਸਿਰ ਜੁਤੀਆਂ ਪਾਕੇ ਦੂਜੀ ਵਾਰ ਬੇਅਦਬੀ ਕਰਨ ਆਇਆ ਪਰ ਉਸ ਸਮੇ ਵੀ ਪਿੰਡ ਵਾਲਿਆਂ ਨੇ ਇਸਨੂੰ ਬਚਾ ਲਿਆ ਸੀ। ਅੱਜ ਤੋਂ ਸਾਲ ਪਹਿਲਾਂ ਇਸਨੇ ਪਿੰਡ ਸੀਲ ,ਨੇੜੇ ਬਹਾਦਰਗੜ੍ਹ ਪਟਿਆਲਾ ਵਿਖੇ ਦੀਵਾਲੀ ਵਾਲੇ ਦਿਨ 2020 ਵਿਚ ਵੀ ਬੇਅਦਬੀ ਕੀਤੀ ਸੀ ਅੱਜ ਦਿੱਤੁਪੂਰ ,ਜੱਟਾਂ ਨੇੜੇ ਅਲੋਵਾਲ ਵਿਖੇ ਵੀ ਬੇਅਦਬੀ ਕਰਨ ਆਇਆ ਪਰ ਦਿੱਤੁਪੂਰ ਦੇ ਲੋਕਾਂ ਤੇ ਲੱਖ ਲਾਹਣਤ ਜੋ ਦੁਸਟ ਨੂੰ ਬਚਾ ਰਹੇ। ਇਸ ਵੀਡੀਓ ਨੂੰ ਹੁਣ ਤਕ 5,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।

Crowd tangle ਦੇ ਡਾਟਾ ਦੇ ਮੁਤਾਬਕ 5,156 ਤੋਂ ਵੱਧ ਯੂਜ਼ਰ ਇਸ ਵੀਡੀਓ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।

ਦਿੱਤੂਪੁਰ ਜੱਟਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ
Courtesy: Crowd tangle

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਜੋ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਗੱਲ ਨਾ ਸ਼ੁਰੂ ਕੀਤਾ। 

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋਈ ਵੀਡੀਓ ਕਈ ਸੋਸ਼ਲ ਮੀਡੀਆ ਯੂਜ਼ਰਾਂ ਦੁਆਰਾ ਅਕਤੂਬਰ 2, 2021 ਨੂੰ ਅਪਲੋਡ ਮਿਲੀ। 

ਇਸ ਦੌਰਾਨ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਗੌਰ ਨਾਲ ਦੇਖਿਆ ਅਤੇ ਪਾਇਆ ਕਿ ਵੀਡੀਓ ਦੀ ਸੀਸੀਟੀਵੀ ਫੁਟੇਜ ਤੇ ਤਾਰੀਖ ਅਕਤੂਬਰ 2, 2021 ਲਿਖੀ ਹੋਈ ਹੈ। ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਬਾਰੇ ਵਿਚ ਜਾਣਕਾਰੀ ਖੰਗਾਲਣੀ ਸ਼ੁਰੂ ਕੀਤੀ।

ਦਿੱਤੂਪੁਰ ਜੱਟਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ
Courtesy: Screengrab from Facebook/SikhVoices

ਇਸ ਦੌਰਾਨ ਸਾਨੂੰ ਮੀਡੀਆ ਸੰਸਥਾਨ ਦੈਨਿਕ ਸਵੇਰਾ ਦੁਆਰਾ 5 ਅਕਤੂਬਰ 2021 ਨੂੰ ਪ੍ਰਕਾਸ਼ਿਤ ਇੱਕ ਵੀਡੀਓ ਰਿਪੋਰਟ ਮਿਲੀ। ਇਸ ਵੀਡੀਓ ਦੇ ਵਿਚ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਸੀ।

 
ਇਸ ਜਾਣਕਾਰੀ ਦੀ ਮਦਦ ਨਾਲ ਹੋਰ ਖੰਗਾਲਣ ਤੇ ਸਾਨੂੰ ਪੰਜਾਬੀ ਮੀਡੀਆ ਸੰਸਥਾਨ ਪੰਜਾਬੀ ਜਾਗਰਣ ਦੁਆਰਾ 3 ਅਕਤੂਬਰ 2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ ਜਿਸ ਦੇ ਸਿਰਲੇਖ ਦੇ ਮੁਤਾਬਕ, ‘ਦਿੱਤੂਪੁਰ ਜੱਟਾਂ ਵਿੱਚ ਬੇਅਦਬੀ ਦੀ ਕੋਸ਼ਿਸ਼ ਨਾਕਾਮ ਅੰਗ ਪਾੜਨ ਤੋਂ ਰੋਕਣ ਤੇ ਕਿਰਪਾਨ ਚੁੱਕ ਕੇ ਭੱਜਿਆ ਮੁਲਜ਼ਮ।’

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੰਜਾਬੀ ਜਾਗਰਣ ਦੀ ਰਿਪੋਰਟ ਦੇ ਮੁਤਾਬਕ ਥਾਣਾ ਭਾਦਸੋਂ ਦੇ ਅਧੀਨ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਵਿਖੇ ਤੜਕਸਾਰ ਪੰਜ ਵਜੇ ਦੇ ਕਰੀਬ ਪਿੰਡ ਦੇ ਹੀ ਵਿਅਕਤੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਵਾਸੀਆਂ ਦੇ ਮੁਤਾਬਕ ਬੇਅਦਬੀ ਕਰਨ ਵਾਲਾ ਵਿਅਕਤੀ ਪਿੰਡ ਦਾ ਹੀ ਰਹਿਣ ਵਾਲਾ ਹੈ ਜਿਸ ਦਾ ਨਾਮ ਜਗਦੀਪ ਸਿੰਘ ਪੁੱਤਰ ਗੱਜਣ ਸਿੰਘ ਹੈ।

ਦਿੱਤੂਪੁਰ ਜੱਟਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ
Courtesy: Punjabi Jagran

ਰਿਪੋਰਟ ਦੇ ਮੁਤਾਬਕ ਸਵੇਰੇ ਪੰਜ ਵਜੇ ਮੁਲਜ਼ਮ ਨੰਗੇ ਸਿਰ ਅਤੇ ਜੁੱਤੀ ਪਾ ਕੇ ਪਾਲਕੀ ਸਾਹਿਬ ਵਾਲੇ ਥੜ੍ਹੇ ਉੱਤੇ ਚੜ੍ਹ ਗਿਆ ਅਤੇ ਜਦੋਂ ਹੀ ਵਿਅਕਤੀ ਨੇ ਪਾਠ ਕਰ ਰਹੇ ਗ੍ਰੰਥੀ ਸਿੰਘ ਕੋਲ ਖੜ੍ਹ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨੀ ਚਾਹੀ ਤਾਂ ਗੁਰਦੁਆਰੇ ਵਿੱਚ ਹਾਜ਼ਰ ਲੋਕਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸਜਾਈ ਕਿਰਪਾਨ ਚੁੱਕ ਲਈ ਅਤੇ ਪਿੰਡ ਵਾਲਿਆਂ ਨੂੰ ਮਾਰਨ ਲਈ ਦੌੜਿਆ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ  ਗੁਰਦੁਆਰਾ ਸਾਹਿਬ ਦੀ ਕਮੇਟੀ ਦੀ ਸ਼ਿਕਾਇਤ ਤੇ ਦੋਸ਼ੀ ਦੇ ਖਿਲਾਫ ਧਾਰਾ 295 ਏ, 380 ਦੇ ਅਧੀਨ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਵਾਇਰਲ ਹੋ ਰਹੀ ਵੀਡੀਓ ਦੀ ਪੁਸ਼ਟੀ ਦੇ ਲਈ ਅਸੀਂ ਭਾਦਸੋਂ ਪੁਲਿਸ ਥਾਣਾ ਦੇ ਇੰਸਪੈਕਟਰ ਲਖਵੀਰ ਸਿੰਘ ਦੇ ਨਾਲ ਗੱਲਬਾਤ ਕੀਤੀ। ਲਖਵੀਰ ਸਿੰਘ ਨੇ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਇਹ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਲੈ ਕੇ ਐੱਫਆਈਆਰ 2 ਅਕਤੂਬਰ 2021 ਨੂੰ ਦਰਜ ਕੀਤੀ ਗਈ ਸੀ ਅਤੇ ਮੁਲਜ਼ਮ ਨੂੰ ਧਾਰਾ 295A, 380 ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਮੁਲਜ਼ਮ ਬੇਲ ਤੇ ਰਿਹਾ ਹੈ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਅਕਤੂਬਰ ਮਹੀਨੇ ਦੀ ਹੈ ਜਿਸ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Result: Misleading


Our Sources


Facebook/AllYanki: https://www.facebook.com/all.yanki.3/videos/227438479440509


Dainik Savera: https://www.youtube.com/watch?v=X9AbswZ4ruk


Punjabi Jagran: https://www.punjabijagran.com/punjab/patiala-attempt-to-disrespect-in-dittupur-jattan-failed-the-accused-fled-with-a-sword-to-stop-the-mutilation-8962552.html


Direct Contact



ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular