Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ Raja Warring ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਵਿਅਕਤੀ ਰਾਜਾ ਵੜਿੰਗ ਦੇ ਜੁੱਤਿਆਂ ਤੇ ਕੁਝ ਬਣਦਾ ਹੋਇਆ ਨਜ਼ਰ ਆ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਪੰਜਾਬੀ ਗਾਇਕ ਅਤੇ ਹਾਲ ਹੀ ਵਿੱਚ ਕਾਂਗਰਸ ਪਾਰਟੀ ਚ ਸ਼ਾਮਿਲ ਹੋਏ ਸੁਖਦੀਪ ਸਿੰਘ ਸਿੱਧੂ ਮੁਸੇਵਾਲਾ ਹਨ। ਤਸਵੀਰ ਦੇ ਵਿੱਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਨਾਲ ਕਾਂਗਰਸ ਪਾਰਟੀ ਦੇ ਦਿੱਲੀ ਧੁਨੀ ਤਾਂ ਅਭਿਸ਼ੇਕ ਦੱਤ ਨੂੰ ਵੀ ਦੇਖਿਆ ਜਾ ਸਕਦਾ ਹੈ।
ਅਸੀਂ ਪਾਇਆ ਕਿ ਆਮ ਆਦਮੀ ਪਾਰਟੀ ਦੇ ਨਾਲ ਸਬੰਧਿਤ ਫੇਸਬੁੱਕ ਪੇਜ ਅਤੇ ਸੋਸ਼ਲ ਮੀਡੀਆ ਯੂਜ਼ਰ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਤਨਜ਼ ਕੱਸ ਰਹੇ ਹਨ।
ਫੇਸਬੁੱਕ ਪੇਜ ‘ਨੇਤਾ ਦੀ ਰੇਲ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹਨੂੰ ਆਖਦੇ ਨੇ ਲੀਡਰ ਅੱਗੇ ਕੋਡਾ ਹੋਣਾ। ਆਹ ਲਾ ਲਿਆ ਕਾਂਗਰਸ ਨੇ ਮੂਸੇਵਾਲਾ ਕੰਮੀ।’ ਇਸ ਤਸਵੀਰ ਨੂੰ ਹੁਣ ਤਕ 220 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਲਾਈਕ ਕਰ ਚੁੱਕੇ ਹਨ ਜਦਕਿ 87 ਯੂਜ਼ਰਾਂ ਨੇ ਇਸ ਤਸਵੀਰ ਨੂੰ ਸ਼ੇਅਰ ਕੀਤਾ।
Crowd tangle ਦੀ ਡਾਟਾ ਰਿਪੋਰਟ ਦੇ ਮੁਤਾਬਕ 619 ਤੋਂ ਵੱਧ ਯੂਜ਼ਰ ਇਸ ਤਸਵੀਰ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਤਸਵੀਰ ਨੂੰ ਗੌਰ ਨਾਲ ਦੇਖਿਆ ਅਤੇ ਤਸਵੀਰ ਦੇ ਵਿਚ ਸਾਨੂੰ ਮੀਡੀਆ ਚੈਨਲ ਪ੍ਰਾਈਮ ਏਸ਼ੀਆ ਦਾ ਮਾਈਕ ਦਿਸਿਆ।
ਅਸੀਂ ਪ੍ਰਾਈਮ ਏਸ਼ੀਆ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਮੇਲ ਖਾਂਦੀ ਇੱਕ ਵੀਡੀਓ ਪ੍ਰਾਈਮ ਏਸ਼ੀਆ ਦੁਆਰਾ ਤੇਈ ਦਸੰਬਰ 24 ਨੂੰ ਅਪਲੋਡ ਮਿਲੀ।
ਇਸ ਵੀਡੀਓ ਦੇ ਮੁਤਾਬਕ ਰਾਜਾ ਵੜਿੰਗ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚੱਲ ਰਹੀਆਂ ਇੰਡੋ ਕੈਨੇਡੀਅਨ ਬੱਸਾਂ ਦੇ ਮਾਮਲੇ ਨੂੰ ਲੈ ਕੇ ਮਿਲਣ ਗਏ ਸਨ। ਹਾਲਾਂਕਿ, ਉਨ੍ਹਾਂ ਦੀ ਮੁਲਾਕਾਤ ਅਰਵਿੰਦ ਕੇਜਰੀਵਾਲ ਦੇ ਨਾਲ ਨਹੀਂ ਹੋ ਸਕੀ ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਵੀ ਲਗਾਇਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਅਸੀਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਅਧਿਕਾਰਿਕ ਫੇਸਬੁੱਕ ਹੈਂਡਲ ਨੂੰ ਖੰਗਾਲਿਆ। ਆਪਣੀ ਸੋਚ ਤੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਰਾਜਾ ਵੜਿੰਗ ਦੁਆਰਾ ਅਪਲੋਡ ਕੀਤੀ ਗਈ ਲਾਈਵ ਵੀਡੀਓ ਦੇ ਵਿਚ ਮਿਲੀ। ਵੀਡੀਓ ਦੇ 26 ਮਿੰਟ 49 ਸਕਿੰਟ ਤੇ ਤੁਸੀਂ ਦੇਖ ਸਕਦੇ ਹੋ ਕਿ ਤਸਵੀਰ ਦੇ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਹੀਂ ਹਨ।
ਤੁਸੀਂ ਨੀਚੇ ਦਿੱਤੀ ਗਈ ਤਸਵੀਰ ਦੇ ਵਿਚ ਅੰਤਰ ਦੇਖ ਸਕਦੇ ਹੋ।
ਅਸੀਂ ਵਾਇਰਲ ਹੋ ਰਹੀ ਤਸਵੀਰ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਪਹਿਚਾਣ ਦੇ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸੋਸ਼ਲ ਮੀਡੀਆ ਟੀਮ ਨੂੰ ਸੰਪਰਕ ਕੀਤਾ। ਹਾਲਾਂਕਿ ਉਨ੍ਹਾਂ ਦੇ ਨਾਲ ਸਾਡਾ ਸੰਪਰਕ ਨਹੀਂ ਹੋ ਸਕਿਆਲ ਵਾਇਰਲ ਹੋਈ ਤਸਵੀਰ ਵਿਚ ਵਿਅਕਤੀ ਦੇ ਬਾਰੇ ਜਾਣਕਾਰੀ ਮਿਲਦਿਆਂ ਹੀ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਪੰਜਾਬੀ ਗਾਇਕ ਅਤੇ ਕਾਂਗਰਸ ਲੀਡਰ ਸਿੱਧੂ ਮੂਸੇਵਾਲਾ ਨਹੀਂ ਹਨ।
Result: Misleading
Our Sources
Facebook/PrimeAsia: https://www.facebook.com/primeasiatvcanada/videos/424436016134229
Facebook/RajaWarring:https://www.facebook.com/AmarinderSinghRaja/videos/1254044171741539
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.